Punjab

ਖਮੋਸ਼ੀ ਕਦੇ ਬੇਵਜ੍ਹਾ ਨਹੀਂ ਹੁੰਦੀ, ਕੁਝ ਦਰਦ ਆਵਾਜ਼ ਖੋਹ ਲੈਂਦੇ ਨੇ – ਪ੍ਰੋ.ਬਲਜਿੰਦਰ ਕੌਰ

ਚੰਡੀਗੜ੍ਹ – ਇਨ੍ਹੀਂ ਦਿਨੀਂ ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਦੀ ਸੋਸ਼ਲ ਮੀਡੀਆ ਪੋਸਟ ਕਾਫੀ ਸੁਰਖੀਆਂ ਵਿਚ ਹੈ। ਉਨ੍ਹਾਂ ਲਿਖਿਆ, ‘ਖਮੋਸ਼ੀ ਕਦੇ ਬੇਵਜ੍ਹਾ ਨਹੀਂ ਹੁੰਦੀ, ਕੁਝ ਦਰਦ ਆਵਾਜ਼ ਖੋਹ ਲੈਂਦੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਪੋਸਟ ਦਾ ਸਿਆਸਤ ਨਾਲ ਕੋਈ ਲੈਣਾ-ਦੇਣਆ ਨਹੀਂ ਹੈ।

ਹਾਲਾਂਕਿ ਸੋਸ਼ਲ ਮੀਡੀਆ ‘ਤੇ ਇਸ ਨੂੰ ਸਿਆਸਤ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਪ੍ਰੋਫੈਸਰ ਬਲਜਿੰਦਰ ਕੌਰ ਦੂਜੀ ਵਾਰ ਤਲਵੰਡੀ ਸਾਬੋ ਤੋਂ ਵਿਧਾਇਕ ਚੁਣੀ ਗਈ ਹੈ। ਬਾਵਜੂਦ ਇਸ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ‘ਚ ਉਨ੍ਹਾਂ ਨੂੰ ਮੰਤਰੀ ਨਹੀਂ ਬਣਾਇਆ ਗਿਆ।

ਇਸ ਤੋਂ ਪਹਿਲਾਂ ਵੀ ਜਦੋਂ ਪੰਜਾਬ ਵਿਚ ਆਪ ਸਰਕਾਰ ਦੇ 10 ਮੰਤਰੀਆਂ ਦਾ ਐਲਾਨ ਹੋਇਆ ਸੀ ਤਾਂ ਬਲਜਿੰਦਰ ਕੌਰ ਨੇ ਇਕ ਪੋਸਟ ਪਾਈ ਸੀ। ਜਿਸ ਵਿਚ ਉਨ੍ਹਾਂ ਲਿਖਿਆ ਸੀ, ‘ਜਿੱਥੇ ਆਪਣਿਆਂ ਸਾਹਮਣੇ ਸੱਚ ਸਾਬਿਤ ਕਰਨਾ ਪਵੇ, ਉਥੇ ਅਸੀਂ ਬੁਰੇ ਹੀ ਠੀਕ ਹਾਂ।’ ਇਸ ਨੂੰ ਵੀ ਉਨ੍ਹਾਂ ਦੀ ਨਾਰਾਜ਼ਗੀ ਨਾਲ ਜੋੜ ਕੇ ਵੇਖਿਆ ਗਿਆ। ਹਾਲਾਂਕਿ ਇਹ ਪੋਸਟ ਚਰਚਾ ਵਿਚ ਆਈ ਤਾਂ ਉਨ੍ਹਾਂ ਨੇ ਇਸ ਨੂੰ ਵੀ ਡਲੀਟ ਕਰ ਦਿੱਤਾ ਸੀ। ਹਾਲਾਂਕਿ ਬਾਅਦ ਵਿਚ ਉਨ੍ਹਾਂ ਨੇ ਇਸ ਨੂੰ ਮੰਤਰੀ ਅਹੁਦਾ ਨਾ ਮਿਲਣ ਨਾਲ ਵੀ ਜੋੜਣ ‘ਤੇ ਨਾਰਾਜ਼ਗੀ ਜਤਾਈ ਸੀ।

ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ‘ਚ ਬਲਜਿੰਦਰ ਕੌਰ ਨੇ ਨਾਰਾਜ਼ਗੀ ਦੀ ਗੱਲ ਤਾਂ ਨਹੀਂ ਮੰਨੀ ਪਰ ਇਸ਼ਾਰਾ ਜ਼ਰੂਰ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਕਈ ਉਤਰਾਅ-ਚੜਾਅ ਵਿਚੋਂ ਨਿਕਲੀ ਹੈ। ਜਦੋਂ ਵੱਡੇ ਦਿੱਗਜ ਪਾਰਟੀ ਛੱਡ ਕੇ ਚਲੇ ਗਏ ਸਨ, ਉਦੋਂ ਤੋਂ ਲੈ ਕੇ ਹੁਣ ਤੱਕ ਪਾਰਟੀ ਦੀ ਹਰ ਗੱਲ ਮੰਨੀ ਹੈ। ਮੈਨੂੰ ਕੋਈ ਪ੍ਰੇਸ਼ਾਨੀ ਨਹੀਂ ਹੈ। ਹਾਈ ਕਮਾਨ ਦਾ ਫੈਸਲਾ ਮਨਜ਼ੂਰ ਹੈ। ਆਪ ਦੇ ਬਾਨੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਨਵੇਂ ਚੁਣੇ ਵਿਧਾਇਕਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲ ਕੀਤੀ ਸੀ। ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਸੀ ਕਿ ਕੁਝ ਵਿਧਾਇਕ ਕਹਿ ਰਹੇ ਹਨ ਕਿ ਮੰਤਰੀ ਅਹੁਦਾ ਉਨ੍ਹਾਂ ਦਾ ਹੱਕ ਸੀ। ਕੇਜਰੀਵਾਲ ਨੇ ਕਿਹਾ ਕਿ ਇਥੇ ਸਿਰਫ ਜਨਤਾ ਦਾ ਹੱਕ ਹੈ। ਇਸ ਲਈ ਕੋਈ ਕਿਸੇ ਤਰ੍ਹਾਂ ਦੀ ਗਲਤਫਹਿਮੀ ਨਾ ਰੱਖੇ।

Related posts

ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ

editor

ਭਗਵੰਤ ਮਾਨ ਤੇ ਅਮਿਤ ਸ਼ਾਹ ਇਕਮਿਕ ਹਨ, ਛੇਤੀ ਹੀ ਮਾਨ ਕੇਜਰੀਵਾਲ ਨੂੰ ਧੋਖਾ ਦੇ ਕੇ ਭਾਜਪਾ ਦੀ ਹਮਾਇਤ ਨਾਲ ਸਰਕਾਰ ਬਣਾਉਣਗੇ: ਸੁਖਬੀਰ ਸਿੰਘ ਬਾਦਲ

editor

ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ, ਵਿਸ਼ਾਲ ਜਨਸਭਾ ਕਰਕੇ ਲੋਕਾਂ ਨੂੰ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਜਿਤਾਉਣ ਦੀ ਕੀਤੀ ਅਪੀਲ 

editor