International

ਗੀਤਾ ਸੱਭਰਵਾਲ ਇੰਡੋਨੇਸ਼ੀਆ ’ਚ ਸੰਯੁਕਤ ਰਾਸ਼ਟਰ ਦੀ ਰੈਜ਼ੀਡੈਂਟ ਕੋਆਰਡੀਨੇਟਰ ਨਿਯੁਕਤ

ਜਕਾਰਤਾ –  ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਤਾਰੇਸ ਨੇ ਭਾਰਤ ਦੀ ਗੀਤਾ ਸੱਭਰਵਾਲ ਨੂੰ ਇੰਡੋਨੇਸ਼ੀਆ ਵਿਚ ਸੰਯੁਕਤ ਰਾਸ਼ਟਰ ਰੈਜ਼ੀਡੈਂਟ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਸੰਯੁਕਤ ਰਾਸ਼ਟਰ ਨੇ ਇਕ ਬਿਆਨ ‘’ਚ ਕਿਹਾ ਕਿ ਸਭਰਵਾਲ ਨੇ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਸਨੇ ਕਿਹਾ ਕਿ ਸੱਭਰਪਾਲ ਕੋਲ ਸਸਟੇਨੇਬਲ ਡਿਵੈਲਪਮੈਂਟ ਟੀਚਿਆਂ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਲਈ ਡਿਜੀਟਲ ਤਕਨਾਲੋਜੀ ਅਤੇ ਡਾਟਾ ਦੀ ਵਰਤੋਂ ਕਰਦੇ ਹੋਏ ਮੌਸਮੀ ਤਬਦੀਲੀ, ਟਿਕਾਊ ਸ਼ਾਂਤੀ, ਸ਼ਾਸਨ ਅਤੇ ਸਮਾਜਿਕ ਨੀਤੀ ਦੇ ਖੇਤਰ ਵਿੱਚ ਕੰਮ ਕਰਨ ਦਾ ਲਗਭਗ 30 ਸਾਲਾਂ ਦਾ ਤਜਰਬਾ ਹੈ।ਸੰਯੁਕਤ ਰਾਸ਼ਟਰ ਨੇ ਕਿਹਾ ਕਿ ਮੇਜ਼ਬਾਨ ਸਰਕਾਰ ਦੀ ਮਨਜ਼ੂਰੀ ਨਾਲ ਸੱਭਰਵਾਲ ਨੂੰ ਇੰਡੋਨੇਸ਼ੀਆ ਵਿੱਚ ਸੰਯੁਕਤ ਰਾਸ਼ਟਰ ਰੈਜ਼ੀਡੈਂਟ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਸੱਭਰਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਲਿਖਿਆ, ‘ਮੈਂ ਜਕਾਰਤਾ ਵਿਚ ਪਹੁੰਚੀ ਹਾਂ। ਮੈਂ ਐੱਸ.ਡੀ.ਜੀ. ਦੀ ਦਿਸ਼ਾ ਵਿਚ ਕੰਮ ਕਰਨ ਲਈ ਖੇਤਰ ਦੀਆਂ ਸਭ ਤੋਂ ਵੱਡੀਆਂ ਅਰਥ ਵਿਵਸਥਾਵਾਂ ਵਿਚ ਸ਼ਾਮਲ ਦੇਸ਼ ਵਿਚ ਸੰਯੁਕਤ ਰਾਸ਼ਟਰ ਦੀ ਰੈਜ਼ੀਡੈਂਟ ਕੋਆਰਡੀਨੇਟਰ ਵਜੋਂ 26 ਸੰਯੁਕਤ ਏਜੰਸੀਆਂ ਦੇ ਸਹਿਯੋਗ ਨਾਲ ਇੰਡੋਨੇਸ਼ੀਆ ਸਰਕਾਰ ਅਤੇ ਇੰਡੋਨੇਸ਼ੀਆ ਦੇ ਲੋਕਾਂ ਦੀ ਸੇਵਾ ਕਰਨ ਲਈ ਉਤਸੁਕ ਹਾਂ। ਇਹ ਮੇਰੇ ਲਈ ਮਾਣ ਵਾਲੀ ਗੱਲ ਹੈ।’ ਇਸ ਤੋਂ ਪਹਿਲਾਂ, ਸੱਭਰਵਾਲ ਥਾਈਲੈਂਡ ਵਿੱਚ ਸੰਯੁਕਤ ਰਾਸ਼ਟਰ ਦੀ ਰੈਜ਼ੀਡੈਂਟ ਕੋਆਰਡੀਨੇਟਰ ਅਤੇ ਸ਼੍ਰੀਲੰਕਾ ਵਿੱਚ ਸੰਯੁਕਤ ਰਾਸ਼ਟਰ ਦੀ ਸ਼ਾਂਤੀ ਨਿਰਮਾਣ ਅਤੇ ਵਿਕਾਸ ਸਲਾਹਕਾਰ ਦੇ ਰੂਪ ਵਿੱਚ ਕੰਮ ਕਰ ਚੁੱਕੀ ਹੈ।

Related posts

ਅੰਮ੍ਰਿਤਸਰ ਦੇ ਵਿਕਾਸ ਲਈ ਭਾਰਤੀ ਅਮਰੀਕੀਆਂ ਵੱਲੋਂ 10 ਕਰੋੜ ਡਾਲਰ ਦੇਣ ਦਾ ਐਲਾਨ

editor

ਬਰਤਾਨੀਆ ਦੀਆਂ ਸਥਾਨਕ ਚੋਣਾਂ ’ਚ ਸੁਨਕ ਦੀ ਪਾਰਟੀ ਦਾ ਖ਼ਰਾਬ ਪ੍ਰਦਰਸ਼ਨ

editor

ਅਮਰੀਕਾ ’ਚ ਫਲਸਤੀਨ ਦੇ ਸਮਰਥਨ ਵਿੱਚ ਵਿਦਿਆਰਥੀਆਂ ਦਾ ਪ੍ਰਦਰਸ਼ਨ; ਹੁਣ ਤਕ 1500 ਤੋਂ ਵੱਧ ਪ੍ਰਦਰਸ਼ਨਕਾਰੀ ਗਿ੍ਰਫ਼ਤਾਰ

editor