Punjab

ਗੁਰਦੁਆਰਾ ਸ੍ਰੀ ਪੰਜਾ ਸਾਹਿਬ ‘ਚ ਸਜਾਇਆ ਨਗਰ ਕੀਰਤਨ

ਅੰਮਿ੍ਤਸਰ – ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਪਾਕਿਸਤਾਨ ਵਿਖੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਬੁੱਧਵਾਰ ਬਾਅਦ ਦੁਪਹਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਹਿਬਾਨ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਕੰਪਲੈਕਸ ਦੇ ਮੁੱਖ ਦਰਵਾਜ਼ੇ ਤੋਂ ਕਰਨ ਮੌਕੇ ਆਰੰਭਤਾ ਅਰਦਾਸ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਜੀ ਦੇ ਮੁੱਖ ਗ੍ਰੰਥੀ ਭਾਈ ਕੁਲਬੀਰ ਸਿੰਘ, ਭਾਈ ਇੰਦਰ ਸਿੰਘ ਪਿਸ਼ਾਵਰ ਵੱਲੋਂ ਕੀਤੀ ਗਈ। ਨਗਰ ਕੀਤਰਨ ਵਿਚ ਵੱਖ-ਵੱਖ ਦੇਸ਼ਾਂ ਦੀਆਂ ਸੰਗਤਾਂ ਨੇ ਹਾਜ਼ਰੀ ਭਰਦਿਆਂ ਨਗਰ ਕੀਰਤਨ ਦੀ ਸ਼ੋਭਾ ਵਧਾਈ।

ਨਗਰ ਕੀਰਤਨ ਵਿਚ ਗੁਲਾਬ ਦੇ ਫੁੱਲ ਪੱਤੀਆ ਨਾਲ ਸਜੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਅੱਗੇ ਗੁਰਦੁਆਰਾ ਭਾਈ ਜੋਗਾ ਸਿੰਘ ਪਿਸ਼ਾਵਰ ਤੋਂ ਆਏ ਪੰਜ ਨਿਸ਼ਾਨਚੀ, ਪੰਜ ਪਿਆਰੇ ਸਾਹਿਬਾਨਾਂ ਨੇ ਅਗਵਾਈ ਕਰਦਿਆਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਪਵਿੱਤਰ ਸਰੋਵਰ ਦਾ ਚੱਕਰ ਲਗਾਇਆ। 12 ਦੇ ਕਰੀਬ ਰਾਗੀ ਜਥਿਆਂ ਨੇ ਕੀਰਤਨ ਸਰਵਨ ਕਰਦਿਆਂ ਸੰਗਤਾਂ ਨੂੰ ਗੁਰੂ ਜਸ ਸਰਵਨ ਕਰਵਾ ਕੇ ਨਿਹਾਲ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਰਾਗੀ ਜਥਾਂ ਅਤੇ ਪਿਸ਼ਾਵਰ, ਸਿੰਧ ਤੋਂ ਆਏ ਰਾਗੀ ਜਥਿਆਂ ਦੇ ਮੈਂਬਰ ਹਾਜ਼ਰ ਸਨ। ਸ਼ੋ੍ਮਣੀ ਕਮੇਟੀ ਦੇ ਜਥੇ ਰਵਿੰਦਰ ਸਿੰਘ ਖਾਲਸਾ, ਬਲਵਿੰਦਰ ਸਿੰਘ ਵੇਂਈਪੁਈ ਮੈਂਬਰ ਸ਼ੋ੍ਮਣੀ ਕਮੇਟੀ ਨੇ ਦੱਸਿਆ ਕਿ ਨਗਰ ਕੀਰਤਨ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਓਕਾਫ਼ ਬੋਰਡ ਅਤੇ ਪਾਕਿਸਤਾਨ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕਰਨ ਬਾਅਦ ਨਗਰ ਕੀਤਰਨ ਸਜਾਇਆ ਗਿਆ। ਸੰਗਤਾਂ ਬੜੇ ਉਤਸ਼ਾਹ ਨਾਲ ਖਾਲਸਾਈ ਰੰਗ ‘ਚ ਰੰਗੀਆਂ ਵਿਖਾਈ ਦਿੰਦਿਆਂ ਗੁਰੁੂ ਦਾ ਸਿਮਰਨ ਕਰ ਰਹੀਆਂ ਸਨ। ਨਗਰ ਕੀਤਰਨ ਤੋਂ ਬਾਅਦ ਗੁਰਦਆਰਾ ਸਾਹਿਬ ਜੀ ਦੇ ਸਰੋਵਰ ਕੰਢੇ ਸਜਾਏ ਗਏ ਧਾਰਮਿਕ ਦੀਵਾਨਾਂ ਮੌਕੇ ਰਾਤ ਦੇ ਧਾਰਮਿਕ ਦੀਵਾਨਾਂ ਵਿਚ ਭਾਈ ਨਿਸ਼ਾਨ ਸਿੰਘ, ਭਾਈ ਸਵਰਨ ਸਿੰਘ, ਭਾਈ ਕੇਸਰ ਸਿੰਘ ਪੇਸ਼ਾਵਰ, ਭਾਈ ਘੁਬੇਰ ਸਿੰਘ, ਭਾਈ ਚਾਨਣ ਸਿੰਘ, ਭਾਈ ਸਰਬੱਤ ਸਿੰਘ, ਬੀਬੀ ਸੁਰਿੰਦਰਜੀਤ ਕੌਰ ਦੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਰਾਤ ਦੇ ਦੀਵਾਨਾਂ ਮੌਕੇ ਗੁਰੂ ਜਸ ਰਾਹੀ ਨਿਹਾਲ ਕੀਤਾ।

Related posts

ਪਟਿਆਲਾ ਦੀ ਭਾਦਸੋਂ ਰੋਡ ’ਤੇ ਹਾਦਸੇ ’ਚ ਲਾਅ ’ਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

editor

ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

editor

ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ- ਔਜਲਾ

editor