Punjab

ਗੁਰਬਾਣੀ ਨਾਲ ਛੇੜਖਾਨੀ ਕਰਨ ਦੇ ਮਾਮਲੇ ਚ ਥਮਿੰਦਰ ਸਿੰਘ ਨੂੰ ਤਨਖ਼ਾਹੀਆ ਕਰਾਰ 

ਅੰਮ੍ਰਿਤਸਰ – ਵਾਧੂੂ ਲਗਾ ਮਾਤਰਾ ਲਗਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਛਪਵਾਏ ਸਰੂਪਾਂ ਦੇ ਮਾਮਲੇ ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਏ ਪੰਥਕ ਇਕਠ ਤੋ ਬਾਅਦ ਪੰਜ ਸਿੰਘ ਸਾਹਿਬਾਨ ਨੇ “ਪੰਥਕ ਭਾਵਨਾਵਾਂ ਮੁਤਾਬਿਕ ਬੇਹਦ ਸਖਤ ਫੈਸਲਾ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮੂਲ ਸਰੂਪ ਨਾਲ ਛੇੜਛਾੜ ਕਰਨ ਵਾਲੇ ਥਮਿੰਦਰ ਸਿੰਘ ਨੂੰ ਤਨਖਾਹੀਆ ਕਰਾਰ ਦੇ ਦਿੱਤਾ। ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਪਾਠ ਉਚਾਰਣ ਜੁਗਤ ਤਿਆਰ ਕਰਨ ਵਾਲੇ  ਓਅੰਕਾਰ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਗੁਰਬਾਣੀ ਸੇਧਾਂ ਦੇ ਨਾਮ ਹੇਠ ਕੀਤੇ ਕਾਰਜ ਨੂੰ ਤੁਰੰਤ ਬੰਦ ਕਰਕੇ ਆਪਣਾ ਸਾਰਾ ਰਿਕਾਰਡ ਲੈ ਕੇ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਖਰੜੇ ਸਮੇਤ ਸਾਰਾ ਸਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਮ੍ਹਾ ਕਰਵਾਏ ਅਤੇ ਆਪਣੇ ਗੁਰਮਤਿ ਵਿਰੋਧੀ ਕਾਰਜ ਲਈ ਗੁਰੂ ਪੰਥ ਪਾਸੋਂ ਭੁਲ ਬਖਸ਼ਾਵੇ।ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਫਸੀਲ ਤੋ ਸੰਬੋਧਨ ਹੁੰਦਿਆਂ ਜਥੇਦਾਰ ਨੇ ਕਿਹਾ ਕਿ ਥਮਿੰਦਰ ਸਿੰਘ ਅਮਰੀਕਾ ਵਾਸੀ ਨੂੰ ਆਪਣੀ ਮਰਜੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਤਬਦੀਲੀਆਂ ਕਰਨ ਬਦਲੇ ਪੰਜ ਸਿੰਘ ਸਾਹਿਬਾਨ ਵੱਲੋਂ ਇਸ ਦੁਆਰਾ ਕੀਤੀ ਆਨ ਲਾਇਨ ਆਫ ਲਾਈਨ ਅਣਅਧਿਕਾਰਤ ਛਪਾਈ ‘ਤੇ ਰੋਕ ਲਗਾ ਕੇ ਇਸ ਨੂੰ ਤਨਖਾਹੀਆ ਘੋਸ਼ਿਤ ਕੀਤਾ ਜਾਂਦਾ ਹੈ।ਇਸ ਤੋਂ ਇਲਾਵਾ ਇਸ ਨੂੰ ਇਕ ਮਹੀਨੇ ਦੇ ਅੰਦਰ ਅੰਦਰ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਇਸ ਕਾਰਜ ਸਬੰਧੀ ਸਾਰਾ ਰਿਕਾਰਡ ਹਾਜਰ ਕਰਨ ਦਾ ਆਦੇਸ਼ ਕੀਤਾ ਹੈ।ਸਮੂਹ ਸਿੱਖਾਂ ਨੂੰ ਆਦੇਸ਼ ਹੈ ਕਿ ਜਦ ਤਕ ਥਮਿੰਦਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਸਜਾ ਨਹੀ ਲਗਵਾ ਲੈਂਦਾ ਇਸ ਨੂੰ ਕੋਈ ਮੂੰਹ ਨਾ ਲਗਾਵੇ।ਇਕ ਹੋਰ ਆਦੇਸ਼ ਵਿਚ ਜਥੇਦਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੱਥੀ ਸਰੂਪ ਲਿਖਣ ਦੀ ਸੇਵਾ ਕਰਨ ਵਾਲਿਆਂ ਲਈ ਨਿਯਮਾਵਲੀ ਦਸਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਹੱਥੀ ਲਿਖਣ ਦੀ ਸੇਵਾ ਬਾਰੇ ਪੁੱਜੀ ਮੰਗ ਬਾਰੇ ਵਿਦਵਾਨਾਂ ਦੀ ਕਮੇਟੀ ਵੱਲੋਂ ਕੀਤੀ ਸਿਫਾਰਸ਼ ‘ਤੇ ਕੁਝ ਸੋਧ ਕਰਨ ਉਪਰੰਤ ਫੈਸਲਾ ਕੀਤਾ ਗਿਆ ਹੈ ਕਿ ਜੋ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਆਪਣੇ ਹੱਥੀ ਲਿਖਣ ਦੀ ਸੇਵਾ ਕਰਨਾ ਚਾਹੁੰਦੀਆਂ ਹਨ, ਉਹ ਸਕੱਤਰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਪਾਸੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਨਿਯਮਾਵਲੀ ਦੀਆਂ ਸ਼ਰਤਾਂ ਪੂਰੀਆਂ ਕਰਕੇ ਆਗਿਆ ਦਾ ਪੱਤਰ ਪ੍ਰਾਪਤ ਕਰਨ ਉਪਰੰਤ ਸੇਵਾ ਕਰ ਸਕਦੀਆਂ ਹਨ। ਇੰਟਰਨੈੱਟ ਉਪਰ ਚੱਲ ਰਹੇ 21 ਦੇ ਕਰੀਬ ਗੁਰਬਾਣੀ ਐਪਸ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਂਚ ਕਰਵਾਈ ਗਈ।ਕੇਵਲ ਨਿਤਨੇਮ ਦੇ ਪਾਠ ਵਿਚ ਹੀ ਕਈ ਤਰੁੱਟੀਆਂ ਪਾਈਆਂ ਗਈਆਂ ਹਨ।ਇਸ ਸਬੰਧੀ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੂੰ ਆਦੇਸ਼ ਕੀਤਾ ਗਿਆ ਹੈ ਕਿ ਇੰਟਰਨੈੱਟ ਉਪਰ ਚੱਲ ਰਹੇ ਗੁਰਬਾਣੀ ਐਪਸ ਦੀ ਇਕ ਮਹੀਨੇ ਦੇ ਅੰਦਰ ਅੰਦਰ ਸੁਧਾਈ ਕਰਵਾਈ ਜਾਵੇ ਨਹੀਂ ਤਾਂ ਉਹਨਾਂ ਪੁਰ ਕਾਨੂੰਨੀ ਕਾਰਵਾਈ ਕਰਵਾ ਕੇ ਬੰਦ ਕਰਵਾਇਆ ਜਾਵੇ।ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮੂਲ ਸਰੂਪ ਵਿਚ ਕੀਤੀ ਜਾ ਰਹੀ ਛੇੜਛਾੜ ਦੇ ਮਾਮਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਵਖ ਵਖ ਸਿੱਖ ਜਥੇਬੰਦੀਆਂ ਦਾ ਭਾਰੀ ਇਕਠ ਬੁਲਾਇਆ ਗਿਆ ਸੀ।ਇਸ ਪੰਥਕ ਇਕਠ ਵਿਚ ਵਖ ਵਖ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਭਾਗ ਲਿਆ। ਇਸ ਇਕਠ ਵਿਚ ਸੰਬੋਧਨ ਕਰਦਿਆਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਅਸੀ ਅਵੇਸਲੇ ਹੋਏ ਬੈਠੇ ਹਾਂ। ਪਹਿਲਾਂ ਗੁਰੂ ਸਾਹਿਬ ਦੇ ਅੰਗ ਖਿਲਾਰੇ ਗਏ ਅਸੀ ਵੇਖਦੇ ਰਹੇ। ਕਿਸੇ ਵੀ ਵਿਅਕਤੀ ਨੂੰ ਇਹ ਅਧਿਕਾਰ ਨਹੀ ਹੈ, ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨਾਲ ਛੇੜਛਾੜ ਕਰੇ।ਅਜਿਹੇ ਵਿਅਕਤੀ ਨੂੰ ਤੁਰੰਤ ਪੰਥ ਵਿਚੋ ਛੇਕਿਆ ਜਾਵੇ। ਇਸ ਮੌਕੇ ਤੇ ਸੇਵਾ ਪੰਥੀ ਮਹੰਤ ਕਰਮਜੀਤ ਸਿੰਘ ਜਗਾਧਰੀ ਵਾਲਿਆ ਨੇ ਕਿਹਾ ਕਿ ਪੰਥ ਵਿਰੋਧੀ ਸਰਗਰਮੀ ਨਾਲ ਪੰਥ ਘਾਤ ਦੀ ਰਾਜਨੀਤੀ ਕਰ ਰਹੇ ਹਨ, ਅਸੀ ਨੱਥ ਨਹੀਂ ਪਈ, ਹੱਥ ਨਹੀਂ ਪਾਇਆ ਜਿਸ ਕਾਰਨ ਉਨਾਂ ਦਾ ਹੌਸਲਾ ਬੁਲੰਦ ਹੋਇਆ।ਬੇਅਦਬੀ ਦੀ ਗੱਲ ਵਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਤਕ ਆ ਗਏ।ਉਨਾਂ ਕਿਹਾ ਕਿ ਜਿਵੇਂ ਚੰਦੂ ਬਾਰੇ ਕਿਹਾ ਸੀ ਕਿ ਇਸ ਨੂੰ ਨੱਥ ਪਾਂ ਕੇ ਲਿਆਉਣਾ ਹੈ। ਜਥੇਦਾਰ ਸਾਹਿਬ ਕਹਿਣ  ਥਮਿੰਦਰ ਸਿੰਘ ਨੂੰ ਸੇਵਾ ਪੰਥੀ ਨਥ ਪਾ ਕੇ ਲਿਆਉਣ ਲਈ ਤਿਆਰ ਹਨ।ਇਹ ਗਲ ਕਮੇਟੀ ਸਿਸਟਮ ਅਤੇ ਇਕੱਠ ਤੱਕ ਸੀਮਤ ਨਾ ਰਹੇ, ਕਹਿ ਦਿਓ ਸੇਵਾ ਪੰਥੀ ਉਸ ਨੂੰ ਫੜ੍ਹ ਕੇ ਲਿਆਓ ਅਸੀ ਸਮਾਂ ਨਹੀ ਲਗਾਵਾਂਗੇ। ਇਸ ਪੰਥਕ ਇਕਠ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾਂ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਦਰਬਾਰ ਸਾਾਿਹਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ,  ਬੁੱਢਾ ਦਲ ਦੇ ਬਾਬਾ ਜੋਗਿੰਦਰ ਸਿੰਘ ਰਕਬਾ 96 ਕਰੋੜੀ,ਬਾਬਾ ਦਰਸ਼ਨ ਸਿੰਘ ਢੱਕੀ ਵਾਲੇ, ਬਾਬਾ ਸਰਬਜੋਤ ਸਿੰਘ ,  ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ, ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲੇ,  ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਕਮੇਟੀ ਪ੍ਰਧਾਨ ਸ੍ਰ ਹਰਮੀਤ ਸਿੰਘ ਕਾਲਕਾ, ਅਖੰਡ ਕੀਰਤਨੀ ਜੱਥਾ ਦੇ ਮੁਖੀ  ਭਾਈ ਬਖਸ਼ੀਸ਼ ਸਿੰਘ, ਭਾਈ ਆਰ ਪੀ ਸਿੰਘ,ਬਾਬਾ ਅਵਤਾਰ ਸਿੰਘ ਦਲ ਪੰਥ ਬਾਬਾ ਬਿੱਧੀ ਚੰਦ, ਬੀਬੀ ਕਿਰਨਜੋਤ ਕੌਰ, ਭਾਈ ਜਗਬੀਰ ਸਿੰਘ,  ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬੁੱਢਾ ਦਲ ਦੇ ਸਕੱਤਰ ਸ੍ਰ ਦਲਜੀਤ ਸਿੰਘ, ਭਾਈ ਤੇਜਿੰਦਰ ਸਿੰਘ ਟਿੰਮਾ ਰਾਜਸਥਾਨ, ਭਾਈ ਜ਼ਸਬੀਰ ਸਿੰਘ ਘੰੁਮਣ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਭਿੱਟੇਵਡ,ਪੰਥਕ ਆਗੂ ਭਾਈ ਦਲਜੀਤ ਸਿੰਘ ਬਿੱਟੂ, ਮਨਧੀਰ ਸਿੰਘ, ਸਾਬਕਾ ਸਕੱਤਰ ਸ੍ਰ ਮੁਹਿੰਦਰ ਸਿੰਘ ਆਹਲੀ,ਡਾਕਟਰ ਅਨੁਰਾਗ ਸਿੰਘ, ਡਾਕਟਰ ਦਲਡਵਿੰਦਰ ਸਿੰਘ, ਡਾਕਟਰ ਅਮਰਜੀਤ ਸਿੰਘ , ਸਤਿੰਦਰ ਸਿੰਘ, ਸ੍ਰ ਪ੍ਰਤਾਪ ਸਿੰਘ, ਧਰਮ ਪ੍ਰਚਾਰ ਦੇ ਸਕੱਤਰ ਸ੍ਰ ਬਲਵਿੰਦਰ ਸਿੰਘ ਕਾਹਲਵਾਂ,ਸ੍ਰ ਬਿਜੈ ਸਿੰਘ ਬਾਦੀਆਂ,ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ ਸੁਲਖਣ ਸਿੰਘ ਭੰਗਾਲੀ, ਬੀਬੀ ਮਨਜੀਤ ਕੌਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ , ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਆਦਿ ਹਾਜਰ ਸਨ।

Related posts

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ’ਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕਾਬੂ

editor

‘ਆਪ’ ਨੇ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

editor

ਜਲੰਧਰ ’ਚ ਭਾਜਪਾ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਵਿਧਾਇਕ ਰਮਨ ਅਰੋੜਾ ਦੇ ਨਾਲ ਰੌਬਿਨ ਸਾਂਪਲਾ ਦਾ ‘ਆਪ’ ’ਚ ਕੀਤਾ ਸਵਾਗਤ

editor