Punjab

ਗੁਰੂ ਸਾਹਿਬਾਨ ਦਾ ਸਿਧਾਂਤ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਲਈ ਸਮਰੱਥ : ਰਾਜਪਾਲ

ਅੰਮਿ੍ਤਸਰ – ਰਾਜਪਾਲ ਪੰਜਾਬ ਅਤੇ ਯੂਟੀ-ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਨੂੰ ਵਿਸ਼ਵ ਗੁਰੂ (ਸ਼ਕਤੀ) ਬਣਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਸਿਧਾਂਤ ‘ਤੇ ਅਮਲ ਕਰਨਾ ਹੋਵੇਗਾ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਵਿਚਾਰਾਂ ਨੂੰ ਅਪਣਾਉਣ ਤੋਂ ਇਲਾਵਾ ਸੰਵਿਧਾਨ ਨੂੰ ਮਜ਼ਬੂਤ ਬਣਾਉਣਾ ਪਵੇਗਾ।

ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਐੱਸਕੇ ਰਾਜੂ ਲੀਗਲ ਟਰੱਸਟ ਦੇ ਚੇਅਰਮੈਨ ਡਾ. ਜਗਮੋਹਨ ਸਿੰਘ ਰਾਜੂ ਆਈਏਐੱਸ (ਸੇਵਾਮੁਕਤ) ਵੱਲੋਂ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਸਿੱਖ ਧਰਮ, ਡਾ. ਅੰਬੇਡਕਰ ਅਤੇ ਸੰਵਿਧਾਨ : ਜਾਤਪਾਤ ਦਾ ਖ਼ਾਤਮਾ ਵਿਸ਼ੇ ‘ਤੇ ਸੈਮੀਨਾਰ ਦੀ ਪ੍ਰਧਾਨਗੀ ਕਰਨ ਲਈ ਪੁੱਜਣ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਡਾ. ਜਗਮੋਹਨ ਸਿੰਘ ਰਾਜੂ ਨੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਇਕ ਮਹੱਤਵਪੂਰਨ ਵਿਸ਼ੇ ‘ਤੇ ਸਫਲਤਾਪੂਰਵਕ ਸੈਮੀਨਾਰ ਕਰਨ ਲਈ ਡਾ. ਰਾਜੂ ਦੀ ਭਰਪੂਰ ਸ਼ਲਾਘਾ ਕੀਤੀ। ਵਿਸਾਖੀ ਅਤੇ ਡਾ. ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦੇ ਸਵਾਗਤੀ ਭਾਸ਼ਣ ‘ਚ ਇਸ ਦੇ ਆਯੋਜਕ ਤੇ ਕੇਐੱਸ ਰਾਜੂ ਲੀਗਲ ਟਰੱਸਟ ਦੇ ਚੇਅਰਮੈਨ ਤੇ ਭਾਜਪਾ ਦੇ ਸੀਨੀਅਰ ਆਗੂ ਡਾ. ਜਗਮੋਹਨ ਸਿੰਘ ਰਾਜੂ ਨੇ ਟਰੱਸਟ ਦੇ ਮਿਸ਼ਨ ਤੋਂ ਜਾਣੂ ਕਰਾਉਂਦਿਆਂ ਦੱਸਿਆ ਕਿ ਉਸਾਰੂ ਤੇ ਬਰਾਬਰਤਾ ਵਾਲਾ ਸਮਾਜ, ਜਵਾਬਦੇਹੀ ਪ੍ਰਸ਼ਾਸਨ ਅਤੇ ਨਿਆਂਪੂਰਨ ਵਾਤਾਵਰਨ ਸਿਰਜਣ ਵਿਚ ਉਸਾਰੂ ਭੂਮਿਕਾ ਨਿਭਾਉਣਾ ਟਰੱਸਟ ਦਾ ਪ੍ਰਥਮ ਲਕਸ਼ ਹੈ।

ਇਸ ਤੋਂ ਪਹਿਲਾਂ ਕੰਵਰਬੀਰ ਸਿੰਘ ਮੰਜ਼ਿਲ ਵੱਲੋਂ ਜਸਟਿਸ (ਸੇਵਾਮੁਕਤ) ਕੇਜੀ ਬਾਲਾਕ੍ਰਿਸ਼ਨਨ, ਭਾਰਤ ਦੇ ਸਾਬਕਾ ਚੀਫ਼ ਜਸਟਿਸ ਨੂੰ ਪੋ੍. ਸਰਚਾਂਦ ਸਿੰਘ ਖਿਆਲਾ ਵੱਲੋਂ ਰਾਜ ਸਭਾ ਦੇ ਮੈਂਬਰ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਦੁਸ਼ਯੰਤ ਕੁਮਾਰ ਗੌਤਮ ਨੂੰ, ਰਜਨੀਸ਼ ਅਰੋੜਾ ਸਾਬਕਾ ਵੀਸੀ ਵੱਲੋਂ ਸ਼ੋ੍ਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼ੋ੍ਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਡਾ. ਜਗਮੋਹਨ ਸਿੰਘ ਰਾਜੂ ਅਤੇ ਡਾ. ਜਸਵਿੰਦਰ ਸਿੰਘ ਢਿੱਲੋਂ ਸਾਬਕਾ ਵੀਸੀ ਵੱਲੋਂ ਵੀਸੀ ਡਾ. ਜਸਪਾਲ ਸਿੰਘ ਸੰਧੂ ਅਤੇ ਡਾ. ਕੁਲਦੀਪ ਕੌਰ ਨੂੰ ਪੰਜਾਬੀ ਸੱਭਿਆਚਾਰ ਦੇ ਪ੍ਰਤੀਕ ਫੁਲਕਾਰੀ ਨਾਲ ਸਨਮਾਨਿਤ ਕੀਤੇ ਗਏ।

ਸੈਮੀਨਾਰ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀਸੀ ਡਾ. ਜਸਪਾਲ ਸਿੰਘ ਸੰਧੂ, ਦੂਆ ਅਤੇ ਡਾ. ਕੁਲਦੀਪ ਕੌਰ ਨੇ ਵੀ ਆਪਣੇ ਵਿਚਾਰ ਰੱਖੇ।

Related posts

ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

editor

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ 

editor

ਮੁੱਖ ਮੰਤਰੀ ਭਗਵੰਤ ਮਾਨ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

editor