India

ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਸੁਪਰੀਮ ਕੋਰਟ ਦੀ ਸਖ਼ਤੀ; ਦਰਜ ਕੇਸਾਂ ਦਾ ਵੇਰਵਾ ਮੰਗਿਆ, ਕਿਹਾ- ਗਲਤ ਕੀਤਾ ਤਾਂ ਭੁਗਤਣੇ ਪੈਣਗੇ ਨਤੀਜੇ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਰੁੱਧ ਦਰਜ ਐਫਆਈਆਰਜ਼ ਦੀ ਗਿਣਤੀ ਦਾ ਵੇਰਵਾ ਮੰਗਿਆ ਹੈ। ਜਸਟਿਸ ਅਜੈ ਰਸਤੋਗੀ ਅਤੇ ਜਸਟਿਸ ਬੀਵੀ ਨਾਗਰਥਨਾ ਦੇ ਬੈਂਚ ਨੇ ਪੰਜਾਬ ਪੁਲਿਸ ਨੂੰ ਬਿਸ਼ਨੋਈ ਖ਼ਿਲਾਫ਼ ਦਰਜ ਐਫਆਈਆਰਜ਼ ਦੀ ਗਿਣਤੀ ਵਾਲਾ ਚਾਰਟ ਤਿਆਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 13 ਸਤੰਬਰ ‘ਤੇ ਪਾ ਦਿੱਤੀ ਹੈ।

ਸੁਪਰੀਮ ਕੋਰਟ ਇਹ ਜਾਣਨਾ ਚਾਹੁੰਦਾ ਸੀ ਕਿ ਬਿਸ਼ਨੋਈ 13 ਜੂਨ ਤੋਂ ਕਿਸ ਐਫਆਈਆਰ ਤਹਿਤ ਹਿਰਾਸਤ ਵਿੱਚ ਹੈ। ਸਿਖਰਲੀ ਅਦਾਲਤ ਨੇ ਇਹ ਵੀ ਕਿਹਾ ਕਿ ਬਿਸ਼ਨੋਈ ਨੂੰ ਲੈ ਕੇ ਪੁਲਿਸ ਦੀ ਕੀ ਯੋਜਨਾ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਜੇਕਰ ਬਿਸ਼ਨੋਈ ਨੇ ਕੁਝ ਗਲਤ ਕੀਤਾ ਹੈ ਤਾਂ ਉਸ ਨੂੰ ਨਤੀਜੇ ਭੁਗਤਣੇ ਪੈਣਗੇ। ਅਦਾਲਤ ਲਾਰੈਂਸ ਬਿਸ਼ਨੋਈ ਦੇ ਪਿਤਾ ਵੱਲੋਂ ਪੰਜਾਬ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਪੰਜਾਬ ਭਾਜਪਾ ਆਗੂ ਜਗਜੀਤ ਸਿੰਘ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਜੂਨ ਵਿੱਚ ਪੰਜਾਬ ਪੁਲਿਸ ਨੂੰ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਟਰਾਂਜ਼ਿਟ ਅਰਜ਼ੀਆਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਸੀ।

Related posts

ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਲਈ 8 ਰਾਜਾਂ ਦੀਆਂ 49 ਸੀਟਾਂ ’ਤੇ ਵੋਟਿੰਗ ਅੱਜ

editor

‘ਆਪ’ ਨੂੰ ਚੁਣੌਤੀ ਸਮਝਦੀ ਹੈ ਭਾਜਪਾ, ਪਾਰਟੀ ਨੂੰ ਕੁਚਲਣ ਲਈ ‘ਅਪਰੇਸ਼ਨ ਝਾੜੂ’ ਚਲਾਇਆ: ਕੇਜਰੀਵਾਲ

editor

ਮਾਓਵਾਦੀਆਂ ਦੀ ਭਾਸ਼ਾ ਬੋਲ ਰਹੇ ਹਨ ਰਾਹੁਲ:ਮੋਦੀ

editor