International Punjab

ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਦਾਖਲ ਹੋਣ ਵਾਲੇ 17 ਭਾਰਤੀ ਗ੍ਰਿਫ਼ਤਾਰ, ਅਫ਼ਗਾਨਿਸਤਾਨ ਤੇ ਪਾਕਿਸਤਾਨ ਦੇ ਨਾਗਰਿਕ ਵੀ ਫੜੇ

ਨਿਊਯਾਰਕ : ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲੇ 100 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿਚ 17 ਭਾਰਤੀ ਨਾਗਰਿਕ ਵੀ ਦੱਸੇ ਗਏ ਹਨ। ਸਰਹੱਦੀ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਾਰੇ ਲੋਕ ਕੈਲੀਫੋਰਨੀਆ ਵਿੱਚ ਇੱਕ ਸਰਹੱਦੀ ਚੌਕੀ ਦੀ ਵਾੜ ਨੂੰ ਪਾਰ ਕਰਕੇ ਅਮਰੀਕਾ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਸਮੂਹ ਮੰਗਲਵਾਰ ਦੇਰ ਰਾਤ ਕਰੀਬ 2 ਵਜੇ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੋ ਰਿਹਾ ਸੀ।
ਇਸ ਗਰੁੱਪ ਨੂੰ ਸੈਨ ਡਿਏਗੋ ਸੈਕਟਰ ਬਾਰਡਰ ਪੈਟਰੋਲ ਦੇ ਏਜੰਟਾਂ ਨੇ ਫੜਿਆ ਹੈ। ਇਸ ਸਮੂਹ ਵਿੱਚ ਅਫਰੀਕਾ, ਏਸ਼ੀਆ ਅਤੇ ਦੱਖਣੀ ਅਮਰੀਕਾ ਦੇ ਨਾਗਰਿਕ ਸ਼ਾਮਲ ਹਨ। ਸਾਰਿਆਂ ਨੂੰ ਨੇੜਲੇ ਸਟੇਸ਼ਨ ‘ਤੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਡਾਕਟਰੀ ਜਾਂਚ ਕੀਤੀ ਗਈ। ਗ੍ਰਿਫਤਾਰ ਕੀਤੇ ਗਏ ਸਮੂਹ ਵਿੱਚ ਸੋਮਾਲੀਆ ਦੇ 37, ਭਾਰਤ ਦੇ 17, ਅਫਗਾਨਿਸਤਾਨ ਦੇ ਛੇ, ਪਾਕਿਸਤਾਨ ਦੇ ਚਾਰ, ਬ੍ਰਾਜ਼ੀਲ ਦੇ ਤਿੰਨ ਅਤੇ ਹੋਰ ਦੇਸ਼ਾਂ ਦੇ ਨਾਗਰਿਕ ਸ਼ਾਮਲ ਹਨ।

Related posts

ਟਰੂਡੋ ਦੀ ਵਧੀ ਚਿੰਤਾ: ਦੇਸ਼ ਵਿੱਚ ਹਿੰਦੂ ਅਤੇ ਸਿੱਖ ਵੋਟਰ ਕੰਜ਼ਰਵੇਟਿਵ ਪਾਰਟੀ ਨੂੰ ਦੇ ਸਕਦੇ ਨੇ ਵੋਟ

editor

ਸਹਾਇਤਾ ਸਮੱਗਰੀ ਲੈ ਕੇ ਟਰੱਕ ਪਹੁੰਚੇ ਗਾਜ਼ਾ ਪੱਟੀ : ਯੂ.ਐਸ ਆਰਮੀ

editor

ਸਾਲ 2024 ’ਚ ਭਾਰਤ ਕਰੇਗਾ ਲਗਪਗ 7 ਫ਼ੀਸਦੀ ਨਾਲ ਆਰਥਿਕ ਵਿਕਾਸ: ਯੂਐਨ ਮਾਹਿਰ

editor