Punjab

ਘਰੇਲੂ ਕਲੇਸ਼ ਕਾਰਨ ਪਤੀ ਨੇ ਪੇਕੇ ਰਹਿ ਰਹੀ ਪਤਨੀ ਨੂੰ ਗੋਲੀ ਮਾਰਨ ਉਪਰੰਤ ਆਪਣੀ ਜੀਵਨ ਲੀਲਾ ਵੀ ਕੀਤੀ ਸਮਾਪਤ 

ਪੱਟੀ – ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਵਲੋਂ ਪੇਕੇ ਘਰ ਰਹਿ ਰਹੀ ਆਪਣੀ ਪਤਨੀ ਦਾ ਗੋਲੀ ਮਾਰ ਕੇ ਕੀਤਾ ਕਤਲ ਤੇ ਬਾਅਦ ‘ਚ ਆਪਣੇ ਆਪ ਨੂੰ ਗੋਲੀ ਮਾਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਦਾਤਾ ਵਿਖੇ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਪਤੀ ਵੱਲੋਂ ਆਪਣੀ ਪਤਨੀ ਦੇ ਸਿਰ ਵਿਚ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਜਿਸ ਤੇ ਪਤੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਤਰਨਤਾਰਨ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ। ਜਿੱਥੇ ਕੁਝ ਸਮੇਂ ਬਾਅਦ ਉਹ ਵੀ ਦਮ ਤੋੜ ਗਿਆ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ  ਮ੍ਰਿਤਕ ਲੜਕੀ ਪਰਮਜੀਤ ਕੌਰ ਦੀ ਮਾਂ ਬਲਵੀਰ ਕੌਰ ਨੇ ਦੱਸਿਆ ਕਿ ਉਸਦੀ ਲੜਕੀ ਪਰਮਜੀਤ ਕੌਰ ਦਾ ਵਿਆਹ ਅੱਠ ਸਾਲ ਪਹਿਲਾਂ ਪਿੰਡ ਬੋਪਾਰਾਏ ਵਿਖੇ ਇੰਦਰਜੀਤ ਸਿੰਘ ਪੁੱਤਰ ਅਮਰੀਕ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਦੇ ਆਪਸ ਵਿੱਚ ਘਰੇਲੂ ਕਲੇਸ਼ ਚੱਲਦਾ ਆਇਆ ਜਿਸ ਤੋਂ ਬਾਅਦ ਪਰਮਜੀਤ ਕੌਰ ਉਨ੍ਹਾਂ ਕੋਲ ਲਗਪਗ ਇਕ ਸਾਲ ਪਹਿਲਾਂ ਪਿੰਡ ਕੋਟਦਾਤਾ ਪੇਕੇ ਪਰਿਵਾਰ ਵਿੱਚ ਆ ਕੇ ਰਹਿਣ ਲੱਗ ਪਈ। ਇਨ੍ਹਾਂ ਦੋਹਾਂ ਦੀ ਇੱਕ ਸੱਤ ਸਾਲ ਦੀ ਲੜਕੀ ਵੀ ਹੈ। ਬੀਤੀ ਰਾਤ ਇੰਦਰਜੀਤ ਸਿੰਘ ਹਥਿਆਰ ਨਾਲ ਲੈਸ ਹੋ ਕੇ 12 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਘਰ ਵਿੱਚ ਦਾਖ਼ਲ ਹੋਇਆ ਅਤੇ ਸੁੱਤੀ ਪਈ ਪਰਮਜੀਤ ਕੌਰ ਦੇ ਸਿਰ ਵਿਚ ਗੋਲੀ ਮਾਰ ਦਿੱਤੀ। ਜਿਸ ਕਾਰਨ ਪਰਮਜੀਤ ਦੀ ਮੌਤ ਹੋ ਗਈ ਅਤੇ ਬਾਅਦ ਵਿੱਚ ਇੰਦਰਜੀਤ ਸਿੰਘ ਨੇ ਆਪਣੇ ਵੀ ਗੋਲੀ ਮਾਰ ਲਈ। ਉਧਰ ਮੌਕੇ ‘ਤੇ ਪਹੁੰਚੇ ਥਾਣਾ ਹਰੀਕੇ ਦੀ ਪੁਲੀਸ ਪਾਰਟੀ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਛਾਣਬੀਣ ਕੀਤੀ ਜਾ ਰਹੀ ਹੈ। ਪੁਲੀਸ ਦੇ ਦੱਸਣ ਅਨੁਸਾਰ ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਹਲਕਾ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਭੁੱਲਰ ਘਟਨਾ ਸਥਾਨ ਤੇ ਪਿੰਡ ਕੋਟਦਾਤਾ ਵਿਖੇ ਪੀਡ਼ਤ ਪਰਿਵਾਰ ਨੂੰ ਮਿਲੇ ਅਤੇ ਇਸ ਸਬੰਧੀ ਇਨਸਾਫ ਦਿਵਾਉਣ ਦਾ ਭਰੋਸਾ ਵੀ ਦਿੱਤਾ।

Related posts

ਜੇ ਕੰਗਨਾ ਰਣੌਤ ਨੇ ਚੰਡੀਗੜ੍ਹ ਤੋਂ ਚੋਣ ਲੜੀ ਤਾਂ ਉਸ ਦੇ ਵਿਰੁਧ ਖੜ੍ਹਾ ਹੋਵਾਂਗਾ: ਅਨਮੋਲ ਕਵਾਤਰਾ

editor

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼

editor

ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ – ਹਰਪਾਲ ਸਿੰਘ ਚੀਮਾ

editor