Punjab

ਚਰਚ ‘ਤੇ ਹਮਲੇ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਲੋਕਾਂ ਤੋਂ ACP ਨੇ ਖੋਹਿਆ ਪੁਤਲਾ, ਲੁਧਿਆਣਾ ‘ਚ ਮਾਹੌਲ ਤਣਾਅਪੂਰਨ

ਲੁਧਿਆਣਾ – ਤਰਨਤਾਰਨ ‘ਚ ਚਰਚ ‘ਤੇ ਹੋਏ ਹਮਲੇ ਦੇ ਵਿਰੋਧ ‘ਚ ਈਸਾਈ ਭਾਈਚਾਰੇ ਵੱਲੋਂ ਸ਼ਹਿਰ ‘ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 300 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੇ ਸਲੇਮ ਟਾਬਰੀ ਚਰਚ ਤੋਂ ਜਗਰਾਉਂ ਪੁਲ ਤਕ ਅਰਥੀ ਫੂਕ ਮਾਰਚ ਕੱਢਿਆ। ਇਸਾਈ ਭਾਈਚਾਰੇ ਦਾ ਕਹਿਣਾ ਹੈ ਕਿ ਅਜਿਹੀਆਂ ਕਾਰਵਾਈਆਂ ਸੋਚੀ ਸਮਝੀ ਸਾਜ਼ਿਸ਼ ਤਹਿਤ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਨੀਅਤ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਕੇ ਸਜ਼ਾ ਦਿੱਤੀ ਜਾਵੇ।
ਈਸਾਈ ਭਾਈਚਾਰੇ ਦੇ ਲੋਕ ਸਲੇਮ ਟਾਬਰੀ ਚਰਚ ਤੋਂ ਧਰਨਾ ਸ਼ੁਰੂ ਕਰਕੇ ਜਗਰਾਉਂ ਪੁਲ ਵੱਲ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਜਲੰਧਰ ਬਾਈਪਾਸ ‘ਤੇ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਸਨ ਤਾਂ ਏ.ਸੀ.ਪੀ ਮਨਿੰਦਰ ਸਿੰਘ ਬੇਦੀ ਨੇ ਉਨ੍ਹਾਂ ਦਾ ਪੁਤਲਾ ਆਪਣੇ ਕਬਜ਼ੇ ‘ਚ ਲੈ ਕੇ ਆਪਣੀ ਕਾਰ ‘ਚ ਰੱਖ ਲਿਆ। ਜਿਸ ਤੋਂ ਬਾਅਦ ਈਸਾਈ ਭਾਈਚਾਰੇ ਦਾ ਗੁੱਸਾ ਵਧ ਗਿਆ ਹੈ ਅਤੇ ਹੁਣ ਉਨ੍ਹਾਂ ਨੇ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ।
ਤਰਨਤਾਰਨ ਸ਼ਹਿਰ ਦੇ ਚਰਚ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭੰਨਤੋੜ ਕੀਤੀ ਗਈ। ਦੁਪਹਿਰ 12.30 ਵਜੇ 4 ਨੌਜਵਾਨ ਚਰਚ ਵਿਚ ਦਾਖਲ ਹੋਏ ਸਨ। ਜਿਸ ਨੇ ਚਰਚ ਦੇ ਬਾਹਰ ਪ੍ਰਭੂ ਯਿਸੂ ਅਤੇ ਮਦਰ ਮਰੀਅਮ ਦੀ ਮੂਰਤੀ ਦਾ ਸਿਰ ਤੋੜ ਦਿੱਤਾ। ਪੁਜਾਰੀ ਦੀ ਕਾਰ ਨੂੰ ਵੀ ਅੱਗ ਲਗਾ ਦਿੱਤੀ ਗਈ। ਇਲਾਕੇ ਵਿਚ ਤਣਾਅ ਪੈਦਾ ਹੋ ਗਿਆ। ਤਿੰਨ ਦਿਨ ਪਹਿਲਾਂ ਜੰਡਿਆਲਾ ਨੇੜਲੇ ਪਿੰਡ ਵਿੱਚ ਈਸਾਈਆਂ ਅਤੇ ਨਿਹੰਗਾਂ ਵਿੱਚ ਝੜਪ ਹੋ ਗਈ ਸੀ। ਐਤਵਾਰ ਨੂੰ ਜੰਡਿਆਲਾ ਗੁਰੂ ਦੇ ਪਿੰਡ ਡਡੂਆਣਾ ਵਿੱਚ ਚੱਲ ਰਹੇ ਇਸਾਈ ਪ੍ਰੋਗਰਾਮ ਨੂੰ ਨਿਹੰਗ ਸਿੱਖਾਂ ਵੱਲੋਂ ਰੋਕ ਦਿੱਤਾ ਗਿਆ। ਨਿਹੰਗਾਂ ਨੇ ਉਥੇ ਭੰਨਤੋੜ ਵੀ ਕੀਤੀ ਸੀ।
ਦੱਸ ਦੇਈਏ ਕਿ ਤਰਨਤਾਰਨ ਦੀ ਘਟਨਾ ਤੋਂ ਬਾਅਦ ਏਡੀਜੀਪੀ ਸਿਨਹਾ ਨੇ ਸ਼ਹਿਰ ਦਾ ਦੌਰਾ ਕੀਤਾ ਸੀ ਅਤੇ ਸ਼ਹਿਰ ਵਿੱਚ ਬਣੇ ਚਰਚ ਸਮੇਤ ਹੋਰ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਸੀ ਅਤੇ ਅਗਲੇ ਹੀ ਦਿਨ ਤੋਂ ਇਸਾਈ ਭਾਈਚਾਰੇ ਵਿੱਚ ਰੋਸ ਹੈ।

Related posts

ਕੋਈ ਸਰਪ੍ਰਸਤੀ ਨਹੀਂ, ਹੁਣ ਸਿਰਫ਼ ਸਿੱਧੀ ਕਾਰਵਾਈ, ਗੈਂਗਸਟਰਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੱਸ਼ਟ ਸੰਦੇਸ਼

editor

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

editor

ਕੁਝ ਦਸਤਾਵੇਜ਼ਾਂ ਦੀ ਅਣਹੋਂਦ ਕਿਸੇ ਨੂੰ ਪੈਨਸ਼ਨ ਤੋਂ ਵਾਂਝਾ ਨਹੀਂ ਕਰ ਸਕਦੀ: ਹਾਈ ਕੋਰਟ

editor