India

ਚੁਣਿਆ ਹੈ ਦੇਸ਼ ਬਣਾਉਣ ਦਾ ਰਾਹ, ਭਵਿੱਖ ਦੀਆਂ ਚੁਣੌਤੀਆਂ ਦਾ ਕਰ ਰਹੇ ਲਗਾਤਾਰ ਹੱਲ : ਪ੍ਰਧਾਨ ਮੰਤਰੀ

ਨਵੀਂ ਦਿੱਲੀ – ਜਲ ਜੀਵਨ ਮਿਸ਼ਨ ਤਹਿਤ ਗੋਆ ਹਰ ਘਰ ਜਲ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਸਰਕਾਰ ਮੁਤਾਬਕ ਗੋਆ ਵਿਚ ਹਰ ਘਰ ’ਚ ਟੂਟੀਆਂ ਰਾਹੀਂ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸੂਬਾ ਸਰਕਾਰ ਨੇ ਸਾਰੇ 378 ਪਿੰਡਾਂ ਨੂੰ ‘ਹਰ ਘਰ ਜਲ’ ਐਲਾਨ ਦਿੱਤਾ ਹੈ। ਗੋਆ ਦੇ ਸਾਰੇ 2,63,013 ਪੇਂਡੂ ਪਰਿਵਾਰਾਂ ਨੂੰ ਟੂਟੀ ਦਾ ਪਾਣੀ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਪੀਐੱਮ ਨਰਿੰਦਰ ਮੋਦੀ ਨੇ ‘ਹਰ ਘਰ ਜਲ ਉਤਸਵ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਤੇ ਕੇਂਦਰੀ ਜਲ ਸਕਤੀ ਮੰਤਰੀ ਗਜੇਂਦਰ ਸ਼ੇਖਾਵਤ ਵੀ ਸਮਾਗਮ ’ਚ ਮੌਜੂਦ ਸਨ।
ਪ੍ਰਧਾਨ ਮੰਤਰੀ ਨੇ ਕਿਹਾ, ‘ਅੱਜ ਮੈਂ ਦੇਸ਼ ਵਾਸੀਆਂ ਨਾਲ ਦੇਸ਼ ਦੀਆਂ ਤਿੰਨ ਵੱਡੀਆਂ ਪ੍ਰਾਪਤੀਆਂ ਸਾਂਝੀਆਂ ਕਰਨੀਆਂ ਚਾਹੁੰਦਾ ਹਾਂ। ਭਾਰਤ ਦੀਆਂ ਇਨ੍ਹਾਂ ਪ੍ਰਾਪਤੀਆਂ ਬਾਰੇ ਜਾਣ ਕੇ ਹਰ ਦੇਸ਼ ਵਾਸੀ ਨੂੰ ਬਹੁਤ ਮਾਣ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ’ਚ ਕਿਹਾ, ‘ਸਰਕਾਰ ਬਣਾਉਣ ਲਈ ਓਨੀ ਮਿਹਨਤ ਨਹੀਂ ਕਰਨੀ ਪੈਂਦੀ ਪਰ ਦੇਸ਼ ਬਣਾਉਣ ਲਈ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਅਸੀਂ ਸਾਰਿਆਂ ਨੇ ਦੇਸ਼ ਬਣਾਉਣ ਦਾ ਰਾਹ ਚੁਣਿਆ ਹੈ। ਇਸ ਲਈ ਅਸੀਂ ਦੇਸ਼ ਦੀਆਂ ਮੌਜੂਦਾ ਤੇ ਭਵਿੱਖ ਦੀਆਂ ਚੁਣੌਤੀਆਂ ਨੂੰ ਲਗਾਤਾਰ ਹੱਲ ਕਰ ਰਹੇ ਹਾਂ।
ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਮੋਦੀ ਵਰਚੁਅਲ ਸ਼ਾਮਿਲ ਹੋਏ। ਉਨ੍ਹਾਂ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਪਹਿਲਾਂ ਹੀ ਦਿੱਤੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਗੋਆ ਲਈ ਅਤੇ ‘ਹਰ ਘਰ ਜਲ’ ਨੂੰ ਯਕੀਨੀ ਬਣਾਉਣ ਲਈ ਸਾਡੇ ਯਤਨਾਂ ਲਈ ਖ਼ਾਸ ਦਿਨ ਹੈ। ਗੋਆ ਦੇ ਸੀਐੱਮ ਪ੍ਰਮੋਦ ਸਾਵੰਤ ਨੇ ਵੀ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਸੀ।
ਕਿਊਆਰ ਨਾਲ ਹੋਵੇਗਾ ਪਾਣੀ ਦੇ ਬਿੱਲ ਦਾ ਭੁਗਤਾਨ ਉਨ੍ਹਾਂ ਕਿਹਾ ਕਿ ਪੀਐਮ ਮੋਦੀ ਦੀ ਅਗਵਾਈ ਵਿਚ ਗੋਆ ਹਰ ਘਰ ਜਲ ਮਿਸ਼ਨ ਨੂੰ ਪੂਰਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਮੈਂ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦਾ ਸੁਆਗਤ ਕਰਦਾ ਹਾਂ। ਉਨ੍ਹਾਂ ਦੀ ਮੌਜੂਦਗੀ ਵਿਚ ਪਾਣੀ ਦੇ ਬਿੱਲ ਦੀ ਅਦਾਇਗੀ ਲਈ ਕਿਊਆਰ ਸਿਸਟਮ ਲਾਂਚ ਕੀਤਾ ਜਾਵੇਗਾ।

Related posts

ਦ੍ਰੌਪਦੀ ਮੁਰਮੂ ਹਿਮਾਚਲ ਤੋਂ ਖੱਟੀਆਂ-ਮਿੱਠੀਆਂ ਯਾਦਾਂ ਲੈ ਕੇ ਦਿੱਲੀ ਪਰਤੇ

editor

ਭਾਜਪਾ ਨੇਤਾ ਦੇ ਬੇਟੇ ਨੇ ਕੀਤੀ ਬੂਥ ਕੈਪਚਰਿੰਗ, ਲਾਈਵ ਸਟ੍ਰੀਮਿੰਗ ’ਤੇ ਕਿਹਾ- ‘ਈ.ਵੀ.ਐਮ. ਮੇਰੇ ਪਿਤਾ ਦੀ’

editor

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

editor