Punjab

ਚੇਅਰਮੈਨ ਬੰਤ ਕਲਾਰਾਂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ

ਮੋਰਿੰਡਾ – ਪਨਗੇ੍ਨ ਪੰਜਾਬ ਦੇ ਨਵੇਂ ਬਣੇ ਚੇਅਰਮੈਨ ਸਰਪੰਚ ਬੰਤ ਸਿੰਘ ਕਲਾਰਾਂ ਵੱਲੋ ਅਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਇਸ ਨਿਯੁਕਤੀ ਲਈ ਧੰਨਵਾਦ ਕੀਤਾ।

ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਪੰਚ ਬੰਤ ਸਿੰਘ ਕਲਾਰਾਂ ਇਕ ਕਾਂਗਰਸੀ ਆਗੂ ਹੋਣ ਦੇ ਨਾਲ-ਨਾਲ ਪ੍ਰਸਿੱਧ ਸਮਾਜ ਸੇਵੀ ਵੀ ਹਨ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਪਿੰਡ ਕਲਾਰਾਂ ਨਿਵਾਸੀਆਂ ਵੱਲੋਂ ਕਈ ਵਾਰ ਪਿੰਡ ਦਾ ਸਰਪੰਚ ਬਣਾਇਆ, ਸਰਪੰਚ ਬੰਤ ਸਿੰਘ ਕਲਾਰਾਂ ਕਿਸਾਨ ਤੇ ਆੜ੍ਹਤੀਆਂ ਨਾਲ ਜੁੜੇ ਹੋਏ ਆਗੂ ਹਨ। ਇਸ ਲਈ ਉਹ ਪਨਗੇ੍ਨ ਪੰਜਾਬ ਦੇ ਚੇਅਰਮੈਨ ਵਜੋਂ ਬਾਖੂਬੀ ਸੇਵਾ ਨਿਭਾਉਣਗੇ। ਇਸ ਮੌਕੇ ਸਰਪੰਚ ਬੰਤ ਸਿੰਘ ਕਲਾਰਾਂ ਤੇ ਉਨ੍ਹਾਂ ਨਾਲ ਆਏ ਸਾਥੀਆਂ ਨੇ ਚੇਅਰਮੈਨ ਦੀ ਨਿਯੁਕਤੀ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ।

ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ, ਕਸ਼ਮੀਰ ਸਿੰਘ ਵਾਈਸ ਚੇਅਰਮੈਨ ਪਨਸਪ, ਮਾਰਕਿਟ ਕਮੇਟੀ ਮੋਰਿੰਡਾ ਦੇ ਉਪ ਚੇਅਰਮੈਨ ਚਰਨਜੀਤ ਚੰਨੀ ਡੇਅਰੀ, ਲੈਡ ਮਾਰਗੇਜ ਬੈਕ ਮੋਰਿੰਡਾ ਦੇ ਚੇਅਰਮੈਨ ਦਰਸ਼ਨ ਸੰਧੂ, ਉਪ ਚੇਅਰਮੈਨ ਕਰਨੈਲ ਸਿੰਘ ਜੀਤ, ਸ਼ੂਗਰ ਮਿਲ ਮੋਰਿੰਡਾ ਦੇ ਚੇਅਰਮੈਨ ਖ਼ੁਸ਼ਹਾਲ ਸਿੰਘ ਦਾਤਾਰਪੁਰ, ਮਿਲਕ ਪਲਾਟ ਮੋਹਾਲੀ ਦੇ ਡਾਇਰੈਕਟਰ ਬਲਜਿੰਦਰ ਸਿੰਘ ਧਾਲੀਵਾਲ, ਓਐੱਸਡੀ ਸੋਨੂ ਦੱਤ, ਮੀਡੀਆ ਇੰਚਾਰਜ ਹਰਜੋਤ ਸਿੰਘ ਢੰਗਰਾਲੀ, ਸਾਬਕਾ ਸਰਪੰਚ ਗੁਰਿੰਦਰ ਸਿੰਘ ਰਵੀ, ਬਲਾਕ ਕਾਂਗਰਸ ਪ੍ਰਧਾਨ ਬਲਵੀਰ ਸਿੰਘ ਸਹੇੜੀ, ਸਰਪੰਚ ਨਵਤੇਜ ਸਿੰਘ ਤੇਜ਼ੀ, ਆੜ੍ਹਤੀ ਐਸੋਸੀਏਸ਼ਨ ਦੇ ਆਗੂ ਵਰੁਣ ਚਾਵਲਾ, ਡਾਇਰੈਕਟਰ ਜਤਿੰਦਰ ਸਿੰਘ ਕਲਾਰਾਂ ਸਹਿਤ ਆਦਿ ਹਾਜ਼ਰ ਸਨ।

Related posts

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ, ਬਠਿੰਡਾ ‘ਚ ਕੀਤੀ ਵਿਸ਼ਾਲ ਜਨਸਭਾ, ਲੋਕਾਂ ਨੂੰ ਗੁਰਮੀਤ ਖੁੱਡੀਆਂ ਨੂੰ ਜਿਤਾਉਣ ਦੀ ਕੀਤੀ ਅਪੀਲ

editor

ਭਗਵੰਤ ਮਾਨ ਨੇ ਲੋਕਾਂ ਨੂੰ ‘ਕਿੱਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ’ ਸੁਣਾ ਕੇ ਸੁਖਬੀਰ ‘ਤੇ ਲਈ ਚੁਟਕੀ 

editor

ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

editor