India

ਚੋਣ ਕਮਿਸ਼ਨ ਵਲੋਂ 339 ਗ਼ੈਰ-ਮਾਨਤਾ ਪ੍ਰਾਪਤ ਪਾਰਟੀਆਂ ’ਤੇ ਕਾਰਵਾਈ

ਨਵੀਂ ਦਿੱਲੀ : ਚੋਣ ਸੁਧਾਰ ਦੀ ਦਿਸ਼ਾ ’ਚ ਤੇਜ਼ੀ ਨਾਲ ਜੁੱਟੇ ਚੋਣ ਕਮਿਸ਼ਨ ਨੇ ਲਗਾਤਾਰ ਚਿਤਾਵਨੀ ਤੋਂ ਬਾਅਦ ਵੀ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ 339 ਰਜਿਸਟਰਡ ਗ਼ੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਖ਼ਿਲਾਫ਼ ਮੁਡ਼ ਡੰਡਾ ਚਲਾਇਆ ਹੈ। ਇਨ੍ਹਾਂ ’ਚੋਂ 253 ਸਿਆਸੀ ਪਾਰਟੀਆਂ ਨੂੰ ਨਕਾਰਾ ਐਲਾਨ ਦਿੱਤਾ ਹੈ, ਜਦਕਿ 86 ਪਾਰਟੀਆਂ ਦੇ ਨਾਂ ਰਜਿਸਟਰਡ ਗ਼ੈਰ ਮਾਨਤਾ ਪ੍ਰਾਪਤ ਪਾਰਟੀਆਂ ਦੀ ਸੂਚੀ ਤੋਂ ਹਟਾ ਦਿੱਤਾ ਹੈ। ਫ਼ਿਲਹਾਲ ਜਿਨ੍ਹਾਂ ਪਾਰਟੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ’ਚੋਂ ਵੱਡੀ ਗਿਣਤੀ ’ਚ ਪਾਰਟੀਆਂ ਉੱਤਰ ਪ੍ਰਦੇਸ਼, ਦਿੱਲੀ ਤੇ ਬਿਹਾਰ ਦੀਆਂ ਹਨ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਅਗਵਾਈ ’ਚ ਚੋਣ ਕਮਿਸ਼ਨ ਦੇ ਇਸ ਫ਼ੈਸਲੇ ਦੇ ਨਾਲ 339 ਰਜਿਸਟਰਡ ਗ਼ੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਖ਼ਿਲਾਫ਼ ਕਾਰਵਾਈ ਦੇ ਨਾਲ ਹੀ ਹੁਣ 25 ਮਈ, 2022 ਤੋ ਇਸ ਦਾਇਰੇ ’ਚ ਕੁੱਲ 537 ਸਿਆਸੀ ਪਾਰਟੀਆਂ ਆ ਗਈਆਂ ਹਨ। ਲੋਕ ਨੁਮਾਇੰਦਾ ਕਾਨੂੰਨ ਦੀ ਧਾਰਾ 29ਏ ਤਹਿਤ ਹਰ ਸਿਆਸੀ ਪਾਰਟੀ ਨੂੰ ਆਪਣੇ ਨਾਂ, ਹੈੱਡਕੁਆਰਟਰ, ਅਹੁਦੇਦਾਰ, ਪਤੇ, ਪੈਨ ਆਦਿ ’ਚ ਕਿਸੇ ਵੀ ਬਦਲਾਅ ਦੀ ਜਾਣਕਾਰੀ ਬਿਨਾਂ ਕਿਸੇ ਦੇਰੀ ਦੇ ਚੋਣ ਕਮਿਸ਼ਨ ਨੂੰ ਦੇਣੀ ਪੈਂਦੀ ਹੈ।

Related posts

ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਲਈ 8 ਰਾਜਾਂ ਦੀਆਂ 49 ਸੀਟਾਂ ’ਤੇ ਵੋਟਿੰਗ ਅੱਜ

editor

‘ਆਪ’ ਨੂੰ ਚੁਣੌਤੀ ਸਮਝਦੀ ਹੈ ਭਾਜਪਾ, ਪਾਰਟੀ ਨੂੰ ਕੁਚਲਣ ਲਈ ‘ਅਪਰੇਸ਼ਨ ਝਾੜੂ’ ਚਲਾਇਆ: ਕੇਜਰੀਵਾਲ

editor

ਮਾਓਵਾਦੀਆਂ ਦੀ ਭਾਸ਼ਾ ਬੋਲ ਰਹੇ ਹਨ ਰਾਹੁਲ:ਮੋਦੀ

editor