India

ਚੋਣ ਕਮਿਸ਼ਨ ਵੱਲੋਂ ਕਸ਼ਮੀਰੀ ਪ੍ਰਵਾਸੀਆਂ ਨੂੰ ਵੱਡੀ ਰਾਹਤ, ਵੋਟ ਪਾਉਣ ਲਈ ‘ਫਾਰਮ ਐਮ’ ਭਰਨ ਦੀ ਲੋੜ ਨਹੀਂ

ਨਵੀਂ ਦਿੱਲੀ – ਜੰਮੂ-ਕਸ਼ਮੀਰ ਦੇ ਜੰਮੂ ਅਤੇ ਊਧਮਪੁਰ ਜ਼ਿਲ੍ਹਿਆਂ ਦੇ ਕਸ਼ਮੀਰੀ ਪ੍ਰਵਾਸੀਆਂ ਨੂੰ ਚੋਣ ਕਮਿਸ਼ਨ ਨੇ ਵੱਡੀ ਰਾਹਤ ਦਿੱਤੀ ਹੈ। ਹੁਣ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਵੋਟ ਪਾਉਣ ਲਈ ‘ਫਾਰਮ ਐੱਮ’ ਭਰਨ ਦੀ ਲੋੜ ਨਹੀਂ ਹੈ, ਕਿਉਂਕਿ ਕਮਿਸ਼ਨ ਨੇ ਪੁਰਾਣੀ ਮੰਗ ਨੂੰ ਪ੍ਰਵਾਨ ਕਰਦਿਆਂ ਉਜਾੜੇ ਗਏ ਲੋਕਾਂ ਲਈ ਮੌਜੂਦਾ ਵੋਟਿੰਗ ਸਕੀਮ ਵਿਚ ਬਦਲਾਅ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ, ਜੰਮੂ-ਕਸ਼ਮੀਰ ਵਿਚ ਹਰੇਕ ਸੰਸਦੀ ਅਤੇ ਵਿਧਾਨ ਸਭਾ ਚੋਣ ਤੋਂ ਪਹਿਲਾਂ ਵਾਦੀ ਦੇ ਉਜਾੜੇ ਗਏ ਵੋਟਰਾਂ ਲਈ ਇਹ ਫਾਰਮ ਭਰਨਾ ਲਾਜ਼ਮੀ ਸੀ। ਇਸ ਨਵੀਂ ਵਿਵਸਥਾ ਦਾ ਐਲਾਨ ਚੋਣ ਕਮਿਸ਼ਨ ਨੇ ਕੀਤਾ ਹੈ। ਇਸ ਦੇ ਅਨੁਸਾਰ ਜੰਮੂ ਅਤੇ ਊਧਮਪੁਰ ਦੇ ਵੱਖ-ਵੱਖ ਕੈਂਪਾਂ ਜਾਂ ਖੇਤਰਾਂ ਵਿਚ ਕਸ਼ਮੀਰੀ ਪ੍ਰਵਾਸੀ ਵੋਟਰਾਂ ਨੂੰ ਹੁਣ ‘ਫਾਰਮ ਐੱਮ’ ਭਰਨ ਦੀ ਲੋੜ ਨਹੀਂ ਹੋਵੇਗੀ। ਇਸਦੀ ਥਾਂ, ਉਹ ਉਸ ਖੇਤਰ ਦੇ ਵਿਸ਼ੇਸ਼ ਪੋਲਿੰਗ ਬੂਥਾਂ ’ਤੇ ਵੋਟ ਪਾ ਸਕਣਗੇ, ਜਿਥੇ ਉਹ ਰਜਿਸਟਰ ਹਨ ਜਾਂ ਰਹਿ ਰਹੇ ਹਨ। ਚੋਣ ਕਮਿਸ਼ਨ ਨੇ ਦਿੱਲੀ ਅਤੇ ਦੇਸ਼ ਦੇ ਹੋਰ ਸਥਾਨਾਂ ’ਤੇ ਰਹਿ ਰਹੇ ਪ੍ਰਵਾਸੀਆਂ ਲਈ ‘ਫਾਰਮ ਐੱਮ’ ਭਰਨ ਦੀ ਪ੍ਰਕਿਰਿਆ ਨੂੰ ਵੀ ਸੌਖਾ ਕਰ ਦਿੱਤਾ ਹੈ। ਪਹਿਲਾਂ ਉਨ੍ਹਾਂ ਨੂੰ ਗਜ਼ਟਿਡ ਅਧਿਕਾਰੀਆਂ ਦੁਆਰਾ ਜਾਰੀ ਕੀਤੇ ਪ੍ਰਮਾਣ ਪੱਤਰ ਦੀ ਲੋੜ ਹੁੰਦੀ ਸੀ ਪਰ ਹੁਣ ਉਹ ਸਵੈ-ਤਸਦੀਕ ਕਰ ਸਕਦੇ ਹਨ। ਖਾਸ ਪੋਲਿੰਗ ਸਟੇਸ਼ਨਾਂ ’ਤੇ ਨਕਲ ਤੋਂ ਬਚਣ ਲਈ, ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਜਾਂ ਕਮਿਸ਼ਨ ਦੁਆਰਾ ਨਿਰਧਾਰਿਤ ਕੋਈ ਬਦਲ ਦਸਤਾਵੇਜ਼ ਜ਼ਰੂਰ ਨਾਲ ਰੱਖਣਾ ਹੋਵੇਗਾ।

Related posts

ਰਾਜਧਾਨੀ ਦੀਆਂ ਸੜਕਾਂ ’ਤੇ ਨਿਹੰਗ ਸਿੰਘਾਂ ਨੇ ਖੇਡਿਆ ਗਤਕਾ

editor

ਸਮਿ੍ਰਤੀ ਇਰਾਨੀ ਨੇ ਅਮੇਠੀ ਤੋਂ ਭਰਿਆ ਨਾਮਜ਼ਦਗੀ ਪੱਤਰ

editor

ਚੋਣ ਪ੍ਰਚਾਰ ’ਚ ਪੱਖੀ ਨਹੀਂ ਝੱਲ ਸਕੀ ਅਖਿਲੇਸ਼ ਦੀ ਧੀ ਆਦਿਤੀ

editor