India

ਚੋਣ ਡਿਊਟੀ ’ਤੇ ਤਾਇਨਾਤ CAPF ਜਵਾਨ ਸਖ਼ਤੀ ਨਾਲ ਕਰਨ ਕੋਰੋਨਾ ਪ੍ਰੋਟੋਕਾਲ ਦਾ ਪਾਲਣਾ

ਨਵੀਂ ਦਿੱਲੀ – ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 10 ਮਾਰਚ ਤੋਂ ਸ਼ੁਰੂ ਹੋ ਰਹੀਆਂ ਹਨ। ਚੋਣਾਂ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਰਾਜਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਵਧਦੇ ਕੋਰੋਨਾ ਮਾਮਲਿਆਂ ਤੋਂ ਚਿੰਤਤ, ਗ੍ਰਹਿ ਮੰਤਰਾਲੇ ਨੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਨੂੰ ਪੰਜ ਚੋਣ ਰਾਜਾਂ ਵਿੱਚ ਚੋਣ ਡਿਊਟੀ ‘ਤੇ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੀਏਪੀਐੱਫ ਨੂੰ ਕਿਹਾ ਗਿਆ ਹੈ ਕਿ ਚੋਣਾਂ ਦੌਰਾਨ ਮਹਾਮਾਰੀ ਫੈਲਣ ਤੋਂ ਰੋਕਣ ਲਈ ਉਹ ਪੰਜ ਚੋਣ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ‘ਚ ਤਾਇਨਾਤ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਇਸ ‘ਚ ਸ਼ਾਮਲ ਕੀਤਾ ਜਾ ਸਕੇ। ਇਹ ਯਕੀਨੀ ਬਣਾਉਣ ਲਈ ਕਿ ਸਰੀਰਕ ਦੂਰੀ ਜਿਹੇ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਂਦੀ ਹੈ, ਹੋਰ ਪੋਲਿੰਗ ਸਟੇਸ਼ਨ ਬਣਾਏ ਜਾਣਗੇ ਜਿਨ੍ਹਾਂ ਲਈ ਵਧੇਰੇ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਦੀ ਲੋੜ ਹੋਵੇਗੀ।ਸੀਏਪੀਐਫ ਨੇ ਚੋਣਾਂ ਵਾਲੇ ਰਾਜਾਂ ਵਿੱਚ ਰੈਲੀਆਂ ਦੌਰਾਨ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਖ਼ਾਸਕਰ ਉੱਤਰ ਪ੍ਰਦੇਸ਼ ਵਿੱਚ ਜਿੱਥੇ ਜ਼ਿਲ੍ਹਿਆਂ ਵਿੱਚ ਪੜਾਅਵਾਰ ਚੋਣਾਂ ਹੋਣਗੀਆਂ ਅਤੇ ਸਥਾਨਕ ਪੁਲਿਸ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੀਏਪੀਐਫ ਕਰਮਚਾਰੀਆਂ ਦੇ ਭੋਜਨ, ਰਿਹਾਇਸ਼ ਅਤੇ ਆਵਾਜਾਈ ਦਾ ਧਿਆਨ ਰੱਖਣਾ ਪੈਂਦਾ ਹੈ।

Related posts

ਈਡੀ ਦੇ ਛਾਪਿਆਂ ਨਾਲ ਡਰਾਉਣ ਤੇ ਚੁੱਪ ਕਰਾਉਣ ਦੀ ਕੋਸ਼ਿਸ਼ : ਆਤਿਸ਼ੀ

editor

ਮੱਧ ਪ੍ਰਦੇਸ਼ ਦੀ ਪਟਾਕਾ ਫੈਕਟਰੀ ’ਚ ਧਮਾਕੇ ਵਿਚ 11 ਦੀ ਮੌਤ 90 ਜ਼ਖਮੀ ਪੀ..ਐਮ ਮੋਦੀ ਨੇ ਜਤਾਇਆ ਦੁਖ

editor

ਸਿੱਖ ਦੰਗੇ : ਕਮਲਨਾਥ ਖ਼ਿਲਾਫ਼ ਰਿਪੋਰਟ ਦਾਇਰ ਕਰਨ ਲਈ ਸਿੱਟ ਨੂੰ ਦਿੱਲੀ ਹਾਈਕੋਰਟ ਤੋਂ ਮਿਲਿਆ ਸਮਾਂ

editor