India

ਚੋਣ ਬਾਂਡ ਦਾ ਮੁੱਦਾ ਮੁੜ ਸੁਪਰੀਮ ਕੋਰਟ ਪੁੱਜਿਆ, ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਬੇਨਤੀ

ਨਵੀਂ ਦਿੱਲੀ – ਚੋਣ ਬਾਂਡ ਨੂੰ ਲੈ ਕੇ ਸੁਪਰੀਮ ਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਚ ਮੋਦੀ ਸਰਕਾਰ ਦੀ ਚੋਣ ਬਾਂਡ ਸਕੀਮ ਨੂੰ ਰੱਦ ਕਰਨ ਦੇ 15 ਫਰਵਰੀ ਦੇ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਗਈ ਹੈ।
ਵਕੀਲ ਮੈਥਿਊਜ਼ ਜੇ ਨੇਦੁਮਪਾਰਾ ਵੱਲੋਂ ਦਾਇਰ ਸਮੀਖਿਆ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਅਦਾਲਤ ਨੇ ਪਟੀਸ਼ਨ ’ਤੇ ਵਿਚਾਰ ਕੀਤਾ ਅਤੇ ਕਾਨੂੰਨ ਅਤੇ ਯੋਜਨਾ ਨੂੰ ਰੱਦ ਕਰ ਦਿੱਤਾ।
ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਅਦਾਲਤ ਨੇ ਇਕ ਅਜਿਹੇ ਮਾਮਲੇ ’ਤੇ ਆਪਣੇ ਸਬਰ ਦੀ ਵਰਤੋਂ ਕੀਤੀ, ਜੋ ਵਿਧਾਨਕ ਅਤੇ ਕਾਰਜਕਾਰੀ ਨੀਤੀ ਦੇ ਵਿਸ਼ੇਸ਼ ਅਧਿਕਾਰ ਖੇਤਰ ਵਿਚ ਆਉਂਦਾ ਹੈ। ਨੇਦੁਮਪਾਰਾ ਨੇ ਆਪਣੀ ਪਟੀਸ਼ਨ ਵਿੱਚ ਦਾਅਵਾ ਕੀਤਾ ਕਿ ਅਦਾਲਤ ਇਸ ਗੱਲ ਨੂੰ ਧਿਆਨ ਵਿਚ ਰੱਖਣ ਵਿਚ ਅਸਫ਼ਲ ਰਹੀ ਕਿ ਇਸ ਮਾਮਲੇ ਵਿੱਚ ਜਨਤਾ ਦੀ ਰਾਏ ਵੱਖਰੀ ਹੋ ਸਕਦੀ ਹੈ ਅਤੇ ਇਸ ਦੇਸ਼ ਦੇ ਬਹੁਗਿਣਤੀ ਲੋਕ ਸੰਭਵ ਤੌਰ ’ਤੇ ਇਸ ਯੋਜਨਾ ਦੇ ਸਮਰਥਨ ਵਿੱਚ ਹੋ ਸਕਦੇ ਹਨ ਜੋ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੁਆਰਾ ਹੋਂਦ ਵਿਚ ਲਿਆਂਦੀ ਗਈ ਹੈ।

Related posts

ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਕਹਿਰ ਦੀ ਗਰਮੀ ਪਏਗੀ

editor

ਸੀਏਏ ਕਾਨੂੰਨ ਕੋਈ ਨਹੀਂ ਹਟਾ ਸਕਦਾ, ਇਹ ਕਾਨੂੰਨ ਮੋਦੀ ਦੀ ਗਾਰੰਟੀ ਦਾ ਤਾਜ਼ਾ ਉਦਾਹਰਣ ਹੈ : ਮੋਦੀ

editor

ਕੇਜਰੀਵਾਲ ਦੇ ਭਾਸ਼ਣ ’ਤੇ ਈਡੀ ਨੇ ਪ੍ਰਗਟਾਇਆ ਇਤਰਾਜ਼, ਕੋਰਟ ਬੋਲੀ-ਇਸ ’ਚ ਨਹੀਂ ਪਵਾਂਗੇ

editor