International

ਜਸਟਿਨ ਟਰੂਡੋ ਦੇ ਸਮਾਗਮ ਦੌਰਾਨ ਖ਼ਾਲਿਸਤਾਨੀ ਨਾਅਰੇ ‘ਲੱਗਣ ’ਤੇ ਭਾਰਤ ਨੇ ਕੈਨੇਡੀਅਨ ਰਾਜਦੂਤ ਕੀਤਾ ਤਲਬ

ਟੋਰਾਂਟੋ – ਭਾਰਤ ਨੇ ਸੋਮਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਨਿੱਜੀ ਤੌਰ ’ਤੇ ਸੰਬੋਧਿਤ ਕੀਤੇ ਜਾ ਰਹੇ ਇਕ ਸਮਾਗਮ ਦੌਰਾਨ ‘ਖਾਲਿਸਤਾਨੀ’ ਨਾਅਰੇ ਲਗਾਉਣ ‘’ਤੇ ਕੈਨੇਡੀਅਨ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, ‘’ਇਸ ਸਮਾਗਮ ਨੇ ਭਾਰਤ ਸਰਕਾਰ ਦੀ ਇਸ ਗੱਲ ‘ਤੇ ਡੂੰਘੀ ਚਿੰਤਾ ਅਤੇ ਸਖ਼ਤ ਰੋਸ ਪ੍ਰਗਟ ਕੀਤਾ ਕਿ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨੂੰ ਬਿਨਾਂ ਰੋਕ-ਟੋਕ ਜਾਰੀ ਰਹਿਣ ਦਿੱਤਾ ਗਿਆ ਹੈ। ਇਹ ਇੱਕ ਵਾਰ ਫਿਰ ਸਿਆਸੀ ਸਪੇਸ ਨੂੰ ਦਰਸਾਉਂਦਾ ਹੈ ਜੋ ਕੈਨੇਡਾ ਵਿੱਚ ਵੱਖਵਾਦ, ਕੱਟੜਵਾਦ ਅਤੇ ਹਿੰਸਾ ਨੂੰ ਦਿੱਤੀ ਗਈ ਹੈ। ਉਨ੍ਹਾਂ ਦੇ ਨਿਰੰਤਰ ਪ੍ਰਗਟਾਵੇ ਨਾ ਸਿਰਫ਼ ਭਾਰਤ-ਕੈਨੇਡਾ ਸਬੰਧਾਂ ਨੂੰ ਪ੍ਰਭਾਵਿਤ ਕਰਦੇ ਹਨ ਬਲਕਿ ਕੈਨੇਡਾ ਵਿੱਚ ਹਿੰਸਾ ਅਤੇ ਅਪਰਾਧਿਕਤਾ ਦੇ ਮਾਹੌਲ ਨੂੰ ਆਪਣੇ ਨਾਗਰਿਕਾਂ ਦੇ ਨੁਕਸਾਨ ਲਈ ਵੀ ਉਤਸ਼ਾਹਿਤ ਕਰਦੇ ਹਨ।” ਦੱਸ ਦਈਏ ਕਿ ਕੈਨੇਡਾ ਦੇ ਟੋਰਾਂਟੇ ਵਿੱਚ ਖਾਲਸਾ ਦਿਵਸ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ‘’ਚ ਸਿੱਖ ਭਾਈਚਾਰੇ ਦੇ ਲੋਕ ਇਕੱਠੇ ਹੋਏ। ਓਂਟਾਰੀਓ ਸਿੱਖ ਅਤੇ ਗੁਰਦੁਆਰਾ ਕੌਂਸਲ ਅਨੁਸਾਰ ਖਾਲਸਾ ਦਿਵਸ ਅਤੇ ਸਿੱਖ ਨਵੇਂ ਸਾਲ ਮੌਕੇ ਇਹ ਦਿਹਾੜਾ ਮਨਾਇਆ ਗਿਆ। ਜਿਸ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਿਰਕਤ ਕੀਤੀ ਅਤੇ ਇਸ ਦੌਰਾਨ ਖਾਲਿਸਤਾਨ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਜਸਟਿਨ ਟਰੂਡੋ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ’ ਨਾਲ ਕੀਤੀ। ਇਸ ਦੌਰਾਨ ਉਨ੍ਹਾਂ ਸਿੱਖਾਂ ਦੇ ਹੱਕਾਂ ਦੀ ਰਾਖੀ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਦੇ ਭਾਸ਼ਣ ਦੌਰਾਨ ਕੈਨੇਡਾ ਵਿੱਚ ਖਾਲਿਸਤਾਨ ਸਮਰਥਕਾਂ ਦਾ ਪ੍ਰਭਾਵ ਦੇਖਣ ਨੂੰ ਮਿਲਿਆ। ਇੱਥੇ ਦੱਸ ਦਈਏ ਕਿ ਪੀ.ਐੱਮ. ਟਰੂਡੋ ਦੇ ਨਾਲ ਵਿਰੋਧੀ ਧਿਰ ਦੇ ਨੇਤਾ ਪਿਏਰੇ ਪੋਇਲੀਵਰੇ ਦੀ ਮੌਜੂਦ ਸਨ। ਇਸ ਸਮਾਗਮ ਵਿੱਚ “ਖਾਲਿਸਤਾਨ ਜ਼ਿੰਦਾਬਾਦ” ਦੇ ਨਾਅਰੇ ਸੁਣੇ ਗਏ, ਜਿਸ ਵਿੱਚ ਐਨ.ਡੀ.ਪੀ ਆਗੂ ਜਗਮੀਤ ਸਿੰਘ ਅਤੇ ਟੋਰਾਂਟੋ ਦੀ ਮੇਅਰ ਓਲੀਵੀਆ ਚੋਅ ਵੀ ਮੌਜੂਦ ਸਨ।

Related posts

ਅੰਕੜਿਆਂ ’ਚ ਖ਼ੁਲਾਸਾ 16 ਲੱਖ ਪ੍ਰਵਾਸੀ ਦੇਸ਼ ਦੀ ਦੱਖਣੀ ਸਰਹੱਦ ਰਾਹੀਂ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ’ਚ ਦਾਖ਼ਲ ਹੋਏ

editor

ਕਵਿਤਾ ਕ੍ਰਿਸ਼ਨਾਮੂਰਤੀ ਬਿ੍ਰਟੇਨ ’ਚ ‘ਲਾਈਫ਼ ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਤ

editor

ਭਾਰਤੀ ਮੁੰਡੇ ਦੀ ਈਮਾਨਦਾਰੀ ਦੀ ਦੁਬਈ ਪੁਲਿਸ ਨੇ ਕੀਤੀ ਤਾਰੀਫ਼, ਕੀਤਾ ਸਨਮਾਨਤ

editor