India

ਜ਼ਮਾਨਤ ’ਤੇ ਰੋਕ ਵਿਰੁਧ ਸੁਪਰੀਮ ਕੋਰਟ ਪਹੁੰਚੇ ਕੇਜਰੀਵਾਲ

ਨਵੀਂ ਦਿੱਲੀ – ਹਾਈਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲਾ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ’ਤੇ ਰੋਕ ਲਗਾ ਦਿੱਤੀ ਹੈ। ਹੁਣ ਮੁੱਖ ਮੰਤਰੀ ਕੇਜਰੀਵਾਲ ਨੇ ਇਸ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਹੈ। ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਵੱਲੋਂ ਆਪਣੀ ਜ਼ਮਾਨਤ ’ਤੇ ਲਗਾਈ ਰੋਕ ਨੂੰ ਲੈ ਕੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਵਕੀਲਾਂ ਨੇ ਸੋਮਵਾਰ ਸਵੇਰੇ ਸੁਣਵਾਈ ਦੀ ਅਪੀਲ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਮਾਰਚ ਵਿਚ ਗਿ੍ਰਫ਼ਤਾਰ ਕੀਤਾ ਸੀ, ਫ਼ਿਲਹਾਲ ਉਹ ਤਿਹਾੜ ਜੇਲ੍ਹ ਵਿਚ ਬੰਦ ਹਨ। ਦੱਸ ਦਈਏ ਕਿ ਦੋ ਦਿਨ ਪਹਿਲਾਂ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਦੀ ਵੈਕੇਸ਼ਨ ਬੈਂਚ ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਪਰ ਅਗਲੇ ਹੀ ਦਿਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਜ਼ਮਾਨਤ ਦੇ ਖ਼ਿਲਾਫ਼ ਹਾਈਕੋਰਟ ਪਹੁੰਚ ਗਿਆ। ਸ਼ਨੀਵਾਰ ਨੂੰ ਈਡੀ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਜਦੋਂ ਤੱਕ ਮਾਮਲੇ ਦੀ ਸੁਣਵਾਈ ਪੂਰੀ ਨਹੀਂ ਹੁੰਦੀ। ਹੇਠਲੀ ਅਦਾਲਤ ਦਾ ਫੈਸਲਾ ਲਾਗੂ ਨਾ ਕੀਤਾ ਜਾਵੇ। ਮਾਮਲੇ ’ਚ ਈਡੀ ਦੇ ਵਕੀਲਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਸਮਾਂ ਨਹੀਂ ਮਿਲਿਆ।

Related posts

ਸਿਰਫ਼ ਲੁਧਿਆਣਾ ਹੀ ਨਹੀਂ, ਪੰਜਾਬ ਤੇ ਦੇਸ਼ ਦੇ ਹਰ ਮੁੱਦੇ ਕਾਂਗਰਸ ਸੰਸਦ ’ਚ ਉਠਾਏਗੀ : ਰਾਜਾ ਵੜਿੰਗ

editor

ਐਨ.ਆਰ.ਆਈ. ਨੇ ਪੈਸਿਆ ਦੇ ਤੋੜੇ ਸਾਰੇ ਰਿਕਾਰਡ

editor

ਸੁਪਰੀਮ ਕੋਰਟ ਵੱਲੋਂ ਓ.ਐਮ.ਆਰ. ਸ਼ੀਟਾਂ ਬਾਰੇ ਐਨ.ਟੀ.ਏ. ਨੂੰ ਨੋਟਿਸ

editor