India

ਜੈਸ਼ੰਕਰ ਦੇ ਈਰਾਨ ਨੂੰ ਕੀਤੇ ਫ਼ੋਨ ਕਾਲ ਦਾ ਕਮਾਲ ਇਰਾਨ ਦੇ ਕਬਜ਼ੇ ਹੇਠਲੇ ਸੁਮੰਦਰੀ ਜਹਾਜ਼ ਦੇ 17 ਭਾਰਤੀ ਨਾਗਰਿਕ ਮਿਲ ਸਕਣਗੇ ਆਪਣੇ ਅਧਿਕਾਰੀਆਂ ਨੂੰ

ਨਵੀਂ ਦਿੱਲੀ –  ਈਰਾਨ-ਇਜ਼ਰਾਈਲ ਟਕਰਾਅ ਵਿਚਕਾਰ ਈਰਾਨੀ ਫੌਜ ਦੁਆਰਾ ਫੜੇ ਗਏ ਇਜ਼ਰਾਈਲੀ ਕਾਰਗੋ ਜਹਾਜ਼ ਵਿੱਚ ਸਵਾਰ 17 ਭਾਰਤੀਆਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਈਰਾਨ ਦੇ ਵਿਦੇਸ਼ ਮੰਤਰੀ ਅਮੀਰ ਅਬਦੁੱਲਾਯਾਨ ਨਾਲ ਫ਼ੋਨ ’ਤੇ ਗੱਲਬਾਤ ਕਰਨ ਤੋਂ ਬਾਅਦ ਚੰਗੀ ਖ਼ਬਰ ਮਿਲੀ ਹੈ।ਮੀਡੀਆ ਰਿਪੋਰਟਾਂ ਮੁਤਾਬਕ ਜੈਸ਼ੰਕਰ ਨਾਲ ਟੈਲੀਫੋਨ ’ਤੇ ਗੱਲਬਾਤ ਤੋਂ ਬਾਅਦ ਈਰਾਨ ਦੇ ਵਿਦੇਸ਼ ਮੰਤਰੀ ਨੇ ਐਲਾਨ ਕੀਤਾ ਹੈ ਕਿ ਈਰਾਨ ਜਲਦ ਹੀ ਭਾਰਤੀ ਅਧਿਕਾਰੀਆਂ ਨੂੰ ਇਨ੍ਹਾਂ 17 ਨਾਗਰਿਕਾਂ ਨੂੰ ਮਿਲਣ ਦੀ ਇਜਾਜ਼ਤ ਦੇਵੇਗਾ। ਜੈਸ਼ੰਕਰ ਨੇ ਐਤਵਾਰ ਰਾਤ ਨੂੰ ਆਪਣੇ ਈਰਾਨੀ ਹਮਰੁਤਬਾ ਅਤੇ ਇਜ਼ਰਾਈਲ ਦੇ ਵਿਦੇਸ਼ ਮੰਤਰੀ ਇਜ਼ਰਾਈਲ ਕਾਟਜ਼ ਨਾਲ ਵੀ ਫੋਨ ’ਤੇ ਗੱਲ ਕੀਤੀ। ਪੱਛਮੀ ਏਸ਼ੀਆ ’ਚ ਪੈਦਾ ਹੋਏ ਤਾਜ਼ਾ ਤਣਾਅ ਦੇ ਮੱਦੇਨਜ਼ਰ ਇਹ ਗੱਲਬਾਤ ਹੋਈ, ਜਿਸ ਦੌਰਾਨ ਜਹਾਜ਼ ’ਚ ਸਵਾਰ ਭਾਰਤੀਆਂ ਦੀ ਸੁਰੱਖਿਅਤ ਰਿਹਾਈ ਨੂੰ ਲੈ ਕੇ ਵੀ ਚਰਚਾ ਹੋਈ ਅਤੇ ਤਹਿਰਾਨ ਤੋਂ ਮਦਦ ਦੀ ਅਪੀਲ ਵੀ ਕੀਤੀ ਗਈ।ਜੈਸ਼ੰਕਰ ਨੇ ਈਰਾਨ ਦੇ ਵਿਦੇਸ਼ ਮੰਤਰੀ ਨਾਲ ਆਪਣੀ ਗੱਲਬਾਤ ਬਾਰੇ ਐਕਸ ਤੇ ਦੱਸਿਆ ਕਿ SS3 1ries ਦੇ ਭਾਰਤੀ ਅਮਲੇ ਦੇ ਮੈਂਬਰਾਂ ਦੀ ਸੁਰੱਖਿਅਤ ਵਾਪਸੀ ਦੇ ਮੁੱਦੇ ’ਤੇ ਗੱਲਬਾਤ ਹੋਈ। ਇਸ ਦੇ ਨਾਲ ਹੀ ਮੌਜੂਦਾ ਸਥਿਤੀ ਬਾਰੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਦੇਸ਼ਾਂ ਨੂੰ ਵਧਦੇ ਤਣਾਅ ਤੋਂ ਬਚਣ, ਸੰਜਮ ਵਰਤਣ ਅਤੇ ਕੂਟਨੀਤੀ ਵੱਲ ਵਧਣ ਲਈ ਕਿਹਾ ਗਿਆ। ਈਰਾਨ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਜਲਦੀ ਹੀ ਭਾਰਤ ਸਰਕਾਰ ਦੇ ਪ੍ਰਤੀਨਿਧੀ ਚਾਲਕ ਦਲ ਦੇ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਫਿਲਹਾਲ ਉਨ੍ਹਾਂ ਦੀ ਸਰਕਾਰ ਜਹਾਜ਼ ਨਾਲ ਸਬੰਧਤ ਵੇਰਵਿਆਂ ’ਤੇ ਕੰਮ ਕਰ ਰਹੀ ਹੈ।

Related posts

ਗੈਸ ਸਿਲੰਡਰ ਫਟਣ ਨਾਲ ਲੱਗੀ ਅੱਗ, ਮਾਂ ਸਮੇਤ ਤਿੰਨ ਬੱਚੇ ਜਿਊਂਦੇ ਸੜੇ

editor

ਮੇਨਕਾ ਗਾਂਧੀ ਨੇ ਸੁਲਤਾਨਪੁਰ ਲੋਕ ਸਭਾ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ

editor

ਦਿੱਲੀ ਦੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਕਾਰਨ ਦਹਿਸ਼ਤ

editor