Punjab

ਟਿਕਟਾਂ ਦੀ ਵੰਡ ਮਗਰੋਂ ਭਾਜਪਾ ’ਚ ਬਗ਼ਾਵਤ! ਵਿਜੇ ਸਾਂਪਲਾ ਨੇ ਸੋਸ਼ਲ ਮੀਡੀਆ ਤੋਂ ‘ਮੋਦੀ ਦਾ ਪਰਿਵਾਰ’ ਹਟਾਇਆ

ਚੰਡੀਗੜ੍ਹ – ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਭਾਜਪਾ ਵਿੱਚ ਪਹਿਲੀ ਵਾਰ ਬਗਾਵਤ ਸਾਹਮਣੇ ਆਈ ਹੈ। ਭਾਜਪਾ ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਨੇ ਸੋਸ਼ਲ ਮੀਡੀਆ (ਐਕਸ ਅਤੇ ਫੇਸਬੁੱਕ) ਤੋਂ ‘ਮੋਦੀ ਪਰਿਵਾਰ’ ਨੂੰ ਹਟਾ ਦਿੱਤਾ ਹੈ। ਸਾਂਪਲਾ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਦੇ ਦਾਅਵੇਦਾਰ ਸਨ। ਹਾਲਾਂਕਿ ਭਾਜਪਾ ਨੇ ਮੰਗਲਵਾਰ ਨੂੰ ਇੱਥੋਂ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਟਿਕਟ ਦਿੱਤੀ ਹੈ। 2019 ਵਿੱਚ ਵਿਜੇ ਸਾਂਪਲਾ ਦੀ ਟਿਕਟ ਕੱਟ ਕੇ ਸੋਮਪ੍ਰਕਾਸ਼ ਨੂੰ ਦਿੱਤੀ ਗਈ ਸੀ, ਜਿਸ ਕਾਰਨ ਸਾਂਪਲਾ ਨਾਰਾਜ਼ ਹੋ ਗਏ। ਸਾਂਪਲਾ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਰਹਿ ਚੁੱਕੇ ਹਨ। ਮੋਦੀ ਦੇ ਪਰਿਵਾਰ ਨੂੰ ਹਟਾਉਣ ਤੋਂ ਬਾਅਦ, ਸਾਂਪਲਾ ਨੇ ਸੋਸ਼ਲ ਮੀਡੀਆ ’ਤੇ ਲਿਖਿਆ – “ਰੱਬ ਇੱਕ ਰਸਤਾ ਬੰਦ ਕਰਦਾ ਹੈ ਅਤੇ ਕਈ ਹੋਰ ਖੋਲ੍ਹਦਾ ਹੈ।” ਰੱਬ ਨੇ ਮੇਰੇ ਲਈ ਵੀ ਕੋਈ ਰਸਤਾ ਤੈਅ ਕੀਤਾ ਹੋਵੇਗਾ। ਮੇਰਾ ਸਾਥ ਦੇਣ ਵਾਲੇ ਸਾਰੇ ਸਾਥੀਆਂ ਦਾ ਬਹੁਤ-ਬਹੁਤ ਧੰਨਵਾਦ। ਇਸ ਤੋਂ ਬਾਅਦ ਉਨ੍ਹਾਂ ਨੇ ਦੂਜੀ ਪੋਸਟ ’ਚ ਲਿਖਿਆ- ‘ਹਮਨੇ ਤੋ ਅਪਨਾ ਖੂਨ ਪਸੀਨਾ ਬਹਾ ਦੀਆ। ਅਬ ਬਾਰਿਸ਼ੇਂ ਲਿਖੇਂਗੀ ਮੁਕੱਦਰ ਜ਼ਮੀਨ ਕਾ।” ਉਨ੍ਹਾਂ ਦੀ ਇਸ ਪੋਸਟ ਨੂੰ ਉਨ੍ਹਾਂ ਦੇ ਭਾਜਪਾ ਛੱਡਣ ਨਾਲ ਜੋੜਿਆ ਜਾ ਰਿਹਾ ਹੈ। ਵਿਜੇ ਸਾਂਪਲਾ ਪੰਜਾਬ ਦੇ ਉੱਘੇ ਦਲਿਤ ਨੇਤਾਵਾਂ ਵਿੱਚੋਂ ਇੱਕ ਹਨ। ਵਿਜੇ ਸਾਂਪਲਾ 2014 ਤੋਂ 2019 ਤਕ ਪੰਜਾਬ ਦੀ ਹੁਸ਼ਿਆਰਪੁਰ ਸੀਟ ਤੋਂ ਸੰਸਦ ਮੈਂਬਰ ਰਹੇ। 2019 ਵਿੱਚ ਉਨ੍ਹਾਂ ਦੀ ਟਿਕਟ ਕੱਟ ਕੇ ਸੋਮ ਪ੍ਰਕਾਸ਼ ਨੂੰ ਦਿੱਤੀ ਗਈ ਸੀ। ਸਾਂਪਲਾ ਨੇ 2024 ਦੀ ਟਿਕਟ ਲਈ ਵੀ ਦਾਅਵਾ ਪੇਸ਼ ਕੀਤਾ ਸੀ। ਭਾਜਪਾ ਨੇ ਉਨ੍ਹਾਂ ਨੂੰ ਟਿਕਟ ਦੇਣ ਦੀ ਬਜਾਏ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦੇ ਦਿੱਤੀ। ਜਿਸ ਤੋਂ ਬਾਅਦ 5 ਘੰਟਿਆਂ ਦੇ ਅੰਦਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਵੱਡੇ ਬਦਲਾਅ ਕੀਤੇ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਪਰਿਵਾਰ ਨੂੰ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋ ਪੋਸਟਾਂ ਵੀ ਸ਼ੇਅਰ ਕੀਤੀਆਂ ਹਨ। ਟਿਕਟ ਨਾ ਮਿਲਣ ਤੋਂ ਇੱਕ ਦਿਨ ਪਹਿਲਾਂ ਭਾਜਪਾ ਨੇ 15 ਅਪ੍ਰੈਲ ਨੂੰ ਹੀ ਆਪਣਾ ਸੰਕਲਪ ਪੱਤਰ (ਮੈਨੀਫੈਸਟੋ) ਜਾਰੀ ਕਰਨ ਲਈ ਪੰਜਾਬ ਵਿੱਚ ਵਿਜੇ ਸਾਂਪਲਾ ਨੂੰ ਮਿਲ ਗਿਆ ਸੀ। ਇੱਕ ਦਿਨ ਬਾਅਦ ਜਾਰੀ ਉਮੀਦਵਾਰਾਂ ਦੀ ਸੂਚੀ ਵਿੱਚ ਵਿਜੇ ਸਾਂਪਲਾ ਦੇ ਦਾਅਵੇ ਨੂੰ ਨਜ਼ਰਅੰਦਾਜ਼ ਕਰਦਿਆਂ ਪਾਰਟੀ ਨੇ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ (ਰਾਖਵੀਂ) ਸੀਟ ਤੋਂ ਟਿਕਟ ਦੇ ਦਿੱਤੀ।

Related posts

ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਕੋਰਾ ਜਵਾਬ ਦਿੰਦਿਆਂ ਸਮਰਥਨ ਦੀ ਅਪੀਲ ਕੀਤੀ ਰੱਦ

editor

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ਼ ਦੀ ਸਹੂਲਤ ਵਾਸਤੇ ਡੀ.ਸੀਜ਼ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

editor

ਮਾਨ ਵੱਲੋਂ ਰੋਪੜ ’ਚ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ

editor