India

ਟੋਲ ਬੂਥਾਂ ’ਤੇ ਦੋਹਰਾ ਟੋਲ ਤੇ ਮਨਮਾਨੀ ਹੋਵੇਗੀ ਖ਼ਤਮ: ਗਡਕਰੀ

ਨਵੀਂ ਦਿੱਲੀ – ਭਾਰਤ ਵਿੱਚ ਹਾਈਵੇਅ ਅਤੇ ਐਕਸਪ੍ਰੈਸਵੇਅ ਲਗਾਤਾਰ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ ਟੋਲ ਟੈਕਸ ਵੀ ਲਿਆ ਜਾਂਦਾ ਹੈ। ਪਰ ਕਈ ਵਾਰ ਟੋਲ ਬੂਥ ’ਤੇ ਮਨਮਾਨੀ ਹੁੰਦੀ ਹੈ ਅਤੇ ਫਾਸਟੈਗ ਹੋਣ ਤੋਂ ਬਾਅਦ ਵੀ ਜੁਰਮਾਨਾ ਲਗਾ ਕੇ ਵੱਧ ਪੈਸੇ ਵਸੂਲੇ ਜਾਂਦੇ ਹਨ। ਪਰ ਹੁਣ ਅਸੀਂ ਜਲਦੀ ਹੀ ਅਜਿਹੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹਾਂ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅਜਿਹੀਆਂ ਕਈ ਸਮੱਸਿਆਵਾਂ ’ਤੇ ਇਕ ਪ੍ਰੋਗਰਾਮ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਸਲਾਹ ਦਿੱਤੀ ਹੈ। ਕਈ ਵਾਰ ਭਾਰਤ ਵਿੱਚ ਹਾਈਵੇਅ ਅਤੇ ਐਕਸਪ੍ਰੈਸਵੇਅ ’ਤੇ ਡਰਾਈਵਰਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਬਾਰੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਇੱਕ ਪ੍ਰੋਗਰਾਮ ਦੌਰਾਨ ਚਰਚਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਟੋਲ ਪਲਾਜ਼ਾ ’ਤੇ ਟੋਲ ਅਦਾ ਕਰਨ ਸਮੇਂ ਉਪਭੋਗਤਾਵਾਂ ਤੋਂ ਮਨਮਾਨੀਆਂ ਅਤੇ ਦੋਹਰੇ ਟੋਲ ਦੀਆਂ ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਮੇਰੇ ਕੋਲ ਫਾਸਟੈਗ ਹੋਣ ਦੇ ਬਾਵਜੂਦ ਉਨ੍ਹਾਂ ਨੇ ਬਹੁਤ ਜ਼ਿਆਦਾ ਪੈਸੇ ਕੱਟ ਲਏ ਹਨ ਅਤੇ ਜੁਰਮਾਨਾ ਕੀਤਾ ਹੈ। ਅਜਿਹੇ ਮਾਮਲਿਆਂ ਦੀ ਸੁਣਵਾਈ ਨਹੀਂ ਹੋ ਰਹੀ ਹੈ। ਜਿਸ ਕਾਰਨ ਲੋਕਾਂ ਵਿੱਚ ਰੋਸ ਹੈ। ਕੇਂਦਰੀ ਮੰਤਰੀ ਨੇ ਆਪਣੇ ਅਧਿਕਾਰੀਆਂ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕ ਸ਼ਿਕਾਇਤਾਂ ਦਾ ਨਿਪਟਾਰਾ ਸ਼ੁਰੂ ਕੀਤਾ ਜਾਵੇ। ਜਿਸ ਵਿੱਚ ਪ੍ਰੇਸ਼ਾਨ ਵਿਅਕਤੀ ਨੂੰ ਟੋਲ ਬੂਥ ’ਤੇ ਹੀ ਸ਼ਿਕਾਇਤ ਕਰਨ ਦੀ ਸਹੂਲਤ ਦਿੱਤੀ ਜਾਵੇ। ਮੌਕੇ ’ਤੇ ਸ਼ਿਕਾਇਤ ਦਰਜ ਕਰਵਾਉਣ ਤੋਂ
ਇਲਾਵਾ ਮੋਬਾਈਲ ਨੰਬਰ ਦੀ ਵਰਤੋਂ ਕਰਕੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਜਿਸ ਤੋਂ ਬਾਅਦ ਜਲਦੀ ਤੋਂ ਜਲਦੀ ਕਾਰਵਾਈ ਕਰਕੇ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾਵੇ। ਜੇਕਰ ਕਿਸੇ ਨਾਲ ਬੇਇਨਸਾਫ਼ੀ ਹੁੰਦੀ ਹੈ ਤਾਂ ਉਸ ਦਾ ਇੱਕ ਘੰਟੇ ਵਿੱਚ ਹੱਲ ਕੀਤਾ ਜਾਵੇ। ਇਸ ਦਾ ਫਾਇਦਾ ਇਹ ਹੋਵੇਗਾ ਕਿ ਟੋਲ ਬੂਥ ’ਤੇ ਮਨਮਾਨੇ ਢੰਗ ਨਾਲ ਜ਼ਿਆਦਾ ਪੈਸੇ ਨਹੀਂ ਲਏ ਜਾਣਗੇ ਅਤੇ ਫਾਸਟੈਗ ਹੋਣ ’ਤੇ ਵੀ ਜੁਰਮਾਨਾ ਨਹੀਂ ਲਗਾਇਆ ਜਾਵੇਗਾ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਦੇਸ਼ ਵਿੱਚ ਕੁੱਲ 12.7 ਕਰੋੜ ਵਾਹਨ ਹਨ, ਜਿਨ੍ਹਾਂ ਵਿੱਚੋਂ 7.2 ਕਰੋੜ ਚਾਰ ਪਹੀਆ ਵਾਹਨ ਹਨ। ਇਸ ਤੋਂ ਇਲਾਵਾ ਚਾਰ ਕਰੋੜ ਟਰੱਕ ਅਤੇ ਕਰੀਬ ਡੇਢ ਕਰੋੜ ਵਪਾਰਕ ਵਾਹਨ ਵੀ ਹਨ। ਕੇਂਦਰੀ ਮੰਤਰੀ ਨਿਤਿਨ ਗਡਕਰੀ ਮੁਤਾਬਕ ਇਨ੍ਹਾਂ ’ਚੋਂ 25 ਫੀਸਦੀ ਵਾਹਨਾਂ ’ਚ ਫਾਸਟੈਗ ਨਹੀਂ ਹੈ। ਦੇਸ਼ ’ਚ ਫਾਸਟੈਗ ਰਾਹੀਂ ਟੋਲ ਅਦਾ ਕਰਨ ਵਾਲੇ ਲੋਕਾਂ ਦੀ ਗਿਣਤੀ ਲਗਭਗ 9 ਕਰੋੜ ਹੈ। ਉਨ੍ਹਾਂ ਕਿਹਾ ਕਿ ਤਿੰਨ ਫੀਸਦੀ ਲੋਕ ਫਾਸਟੈਗ ਨਹੀਂ ਲਗਾਉਣਾ ਚਾਹੁੰਦੇ ਹਨ। ਕੇਂਦਰੀ ਮੰਤਰੀ ਨੇ ਕਿਹਾ ਹੈ ਕਿ ਦੇਸ਼ ਵਿੱਚ 75 ਫੀਸਦੀ ਟੋਲ ਉਗਰਾਹੀ ਟਰੱਕਾਂ ਅਤੇ ਵਪਾਰਕ ਵਾਹਨਾਂ ਤੋਂ ਕੀਤੀ ਜਾਂਦੀ ਹੈ ਅਤੇ ਸਿਰਫ 25 ਫੀਸਦੀ ਟੋਲ ਉਗਰਾਹੀ ਕਾਰਾਂ ਤੋਂ ਕੀਤੀ ਜਾਂਦੀ ਹੈ। ਫਿਲਹਾਲ ਟੋਲ ਤੋਂ 54 ਹਜ਼ਾਰ ਕਰੋੜ ਰੁਪਏ ਮਿਲ ਰਹੇ ਹਨ। ਪਰ ਜੀ.ਐਨ.ਐਸ.ਐਸ. ਦੇ ਸ਼ੁਰੂ ਹੋਣ ਤੋਂ ਬਾਅਦ ਆਮਦਨ 10 ਹਜ਼ਾਰ ਕਰੋੜ ਰੁਪਏ ਵਧ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਰਕਾਰ ਹੁਣ ਪਿੰਡਾਂ ਅਤੇ ਕਸਬਿਆਂ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ‘ਸਰਕਾਰ ਤੁਹਾਡੇ ਦੁਆਰ’ ਦੇ ਬੈਨਰ ਹੇਠ ਆਪਣੀ ਪ੍ਰਮੁੱਖ ਸਕੀਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰ ’ਤੇ ਕੈਂਪ ਲਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਭਲਾਈ ਲਈ ਅਜਿਹੇ ਹੋਰ ਲੋਕ ਪੱਖੀ ਉਪਰਾਲੇ ਕੀਤੇ ਜਾਣਗੇ।

Related posts

ਜੱਜ ਸੰਵਿਧਾਨ ਦੇ ਸਵਾਮੀ ਨਹੀਂ, ਸੇਵਕ ਹਨ : ਚੀਫ਼ ਜਸਟਿਸ

editor

ਲੋਕ ਸਭਾ ਚੋਣਾਂ ਵਿੱਚ ਲੋਕਾਂ ਨੇ ਸੰਵਿਧਾਨ, ਦੇਸ਼ ਦੀਆਂ ਲੋਕਤੰਤਰੀ ਵਿਵਸਥਾਵਾਂ ’ਚ ਅਟੁੱਟ ਵਿਸ਼ਵਾਸ ਦੋਹਰਾਇਆ: ਮੋਦੀ

editor

ਬੰਗਾਲ ਦੇ ਰਾਜਪਾਲ ਨੇ ਤਿ੍ਰਣਮੂਲ ਸਰਕਾਰ ਨੂੰ ਸੂਬੇ ਦੇ ਵਿੱਤੀ ਹਾਲਾਤ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਨੂੰ ਕਿਹਾ

editor