Punjab

ਡਾ. ਅਨਮੋਲ ਰਤਨ ਸਿੰਘ ਸਿੱਧੂ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਚੰਡੀਗੜ੍ਹ – ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੋਮਵਾਰ ਨੂੰ ਅਨਮੋਲ ਰਤਨ ਸਿੰਘ ਸਿੱਧੂ ਦੀ ਪੰਜਾਬ ਦੇ ਸਭ ਤੋਂ ਵੱਡੇ ਕਾਨੂੰਨ ਅਧਿਕਾਰੀ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਨਿਯੁਕਤੀ ਕਰ ਦਿੱਤੀ ਹੈ। ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਜਲਦ ਹੀ ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਦੀ ਹਾਰ ਪਿੱਛੋਂ ਸ਼ੁੱਕਰਵਾਰ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਡੀਐੱਸ ਪਟਵਾਲੀਆ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪਟਵਾਲੀਆ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧ ਦੇ ਦਬਾਅ ਤੋਂ ਬਾਅਦ ਇਸ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਡੀਐੱਸ ਪਟਵਾਲੀਆ ਨੇ ਪੰਜਾਬ ਦੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ।

ਹੈਰਾਨੀ ਦੀ ਗੱਲ ਇਹ ਹੈ ਕਿ ਸਿੱਧੂ ਕਾਂਗਰਸ ਨਾਲ ਜੁੜੇ ਰਹੇ ਹਨ ਅਤੇ ਚੰਨੀ ਸਰਕਾਰ ਨੇ ਵੀ ਇਕ ਵਾਰ ਐਡਵੋਕੇਟ ਜਨਰਲ ਵੱਜੋਂ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਸੀ ਪਰ ਨਵਜੋਤ ਸਿੰਘ ਸਿੱਧੂ ਦੇ ਦਬਾਅ ਕਾਰਨ ਪਟਵਾਲੀਆ ਨੂੰ ਇਸ ਅਹੁਦੇ ’ਤੇ ਨਿਯੁਕਤ ਕਰ ਦਿੱਤਾ ਗਿਆ ਸੀ। ਡਾ. ਮਨਮੋਹਨ ਸਿੰਘ ਦੀ ਕੇਂਦਰ ਵਿਚ ਸਰਕਾਰ ਦੇ ਕਾਰਜਕਾਲ ਵੇਲੇ ਸਿੱਧੂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਅਸਿਸਟੈਂਟ ਸਾਲਿਸਟਰ ਜਨਰਲ ਆਫ ਇੰਡੀਆ ਵੀ ਰਹੇ ਹਨ। ਉਹ ਬਾਰ ਕੌਂਸਲ ਦੇ ਚੇਅਰਮੈਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਅੱਠ ਵਾਰ ਪ੍ਰਧਾਨ ਰਹੇ ਹਨ। ਉਹ ਪੰਜਾਬ ਦੇ ਅਡੀਸ਼ਨਲ ਐਡਵੋਕੇਟ ਜਨਰਲ ਵੀ ਰਹਿ ਚੁੱਕੇ ਹਨ।

Related posts

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ’ਚ ਕੌਮੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ

editor

ਮੋਦੀ ਨੇ ਸਾਰੇ ਭਿ੍ਰਸ਼ਟਾਚਾਰੀਆਂ ਨੂੰ ਭਾਜਪਾ ’ਚ ਸ਼ਾਮਲ ਕੀਤਾ: ਮਾਨ

editor

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਬਲਕਿ ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ: ‘ਆਪ’

editor