Punjab

ਡੇਰਾਬੱਸੀ ਗੋਲੀ ਕਾਂਡ: ਮੁਬਾਰਕਪੁਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ ਐਫਆਈਆਰ ਦਰਜ

 ਮੋਹਾਲੀ – ਐਸਏਐਸ ਨਗਰ ਦੇ ਸੀਨੀਅਰ ਸੁਪਰਡੰਟ ਆਫ਼ ਪੁਲੀਸ (ਐਸਐਸਪੀ) ਵਿਵੇਕ ਸ਼ੀਲ ਸੋਨੀ ਨੇ ਅੱਜ ਡੇਰਾਬਸੀ ਗੋਲੀ ਕਾਂਡ ਮਾਮਲੇ ਵਿੱਚ ਮੁਬਾਰਕਪੁਰ ਪੁਲੀਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਬਲਵਿੰਦਰ ਸਿੰਘ ਖ਼ਿਲਾਫ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕਰਨ ਦੇ ਹੁਕਮ ਦਿੱਤੇ ਹਨ। ਐਸਐਸਪੀ ਨੇ ਮੌਕੇ ‘ਤੇ ਮੌਜੂਦ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦੇਣ ਲਈ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।
ਇਹ ਘਟਨਾ 26 ਜੂਨ 2022 ਦੀ ਰਾਤ ਵਾਪਰੀ ਜਦੋਂ ਐਸਆਈ ਬਲਵਿੰਦਰ ਸਿੰਘ ਪੁਲਿਸ ਟੀਮ ਨਾਲ ਰੁਟੀਨ ਚੈਕਿੰਗ ਕਰ ਰਹੇ ਸਨ, ਉਹਨਾਂ ਨੇ ਕੁਝ ਵਿਅਕਤੀਆਂ ਨਾਲ ਝਗੜੇ ਉਪਰੰਤ ਹਿਤੇਸ਼ ਕੁਮਾਰ ਦੀ ਲੱਤ ‘ਤੇ ਗੋਲੀ ਚਲਾ ਦਿੱਤੀ ਸੀ। ਇਸ ਉਪਰੰਤ ਕੁਝ ਲੋਕਾਂ ਨੇ ਪੁਲਿਸ ਵਾਹਨ ਦੀ ਭੰਨਤੋੜ ਵੀ ਕੀਤੀ।
ਐਸਐਸਪੀ ਨੇ ਐਸਆਈ ਬਲਵਿੰਦਰ ਸਿੰਘ ਨੂੰ ਸੋਮਵਾਰ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਦਾ ਤਬਾਦਲਾ ਪੁਲੀਸ ਲਾਈਨਜ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਘਟਨਾ ਉਪਰੰਤ ਐਸਐਸਪੀ ਨੇ ਤੁਰੰਤ ਘਟਨਾ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਲਈ ਐਸਪੀ ਹੈੱਡਕੁਆਰਟਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕਿਤਾ ਸੀ। ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਐਸਆਈਟੀ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਥਾਣਾ ਡੇਰਾਬੱਸੀ ਵਿਖੇ ਭਾਰਤੀ ਦੰਡਾਵਲੀ ਨਿਯਮ (ਆਈਪੀਸੀ) ਦੀਆਂ ਧਾਰਾਵਾਂ 324, 354, 336 ਅਤੇ 509 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

Related posts

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

editor

ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਹਰਿਆਣਾ ਵਿੱਚ ਇਨੈਲੋ ਦੀ ਹਮਾਇਤ ਕਰੇਗਾ

editor

ਫ਼ਰੀਦਕੋਟ ਤੇ ਖਡੂਰ ਸਾਹਿਬ ’ਚ ‘ਆਪ’ ਨੂੰ ਮਿਲੀ ਮਜ਼ਬੂਤੀ ਅਕਾਲੀ, ਕਾਂਗਰਸੀ ਤੇ ਭਾਜਪਾਈ ਆਗੂ ਭਗਵੰਤ ਮਾਨ ਦੀ ਹਾਜ਼ਰੀ ’ਚ ਪਾਰਟੀ ’ਚ ਸ਼ਾਮਲ

editor