Punjab

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਜ਼ਮਾਨਤ ‘ਤੇ ਹੁਣ 11 ਨੂੰ ਹੋਵੇਗਾ ਫ਼ੈਸਲਾ

ਫਰੀਦਕੋਟ – ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਬਾਰੇ ਇਤਰਾਜ਼ਯੋਗ ਭਾਸ਼ਾ ਵਰਤਣ ’ਤੇ ਥਾਣਾ ਬਾਜਾਖਾਨਾ ਵਿਖੇ ਦਰਜ ਹੋਏ ਮੁਕੱਦਮਾ ਨੰਬਰ 117/2015 ਅਤੇ ਮੁਕੱਦਮਾ ਨੰਬਰ 128/2015 ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ, ਜਿਸ ’ਤੇ ਉਸ ਨੇ ਆਪਣੀ ਰਿਹਾਈ ਲਈ ਮਾਣਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਮੋਨਿਕਾ ਲਾਂਬਾ ਦੀ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਇਸ ’ਤੇ ਅਦਾਲਤ ਵਲੋਂ ਦੋਵਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਇਸ ਨੂੰ 11 ਮਈ ਲਈ ਮੁਲਤਵੀ ਕਰ ਦਿੱਤਾ ਗਿਆ।

ਇਹ ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦੇ ਵਕੀਲ ਨੇ ਬੀਤੀ 7 ਮਈ ਨੂੰ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ ਤਾਂ ਅਦਾਲਤ ਨੇ ਐੱਸਆਈਟੀ ਨੂੰ 9 ਮਈ ਲਈ ਨੋਟਿਸ ਜਾਰੀ ਕਰਦਿਆਂ ਉਕਤ ਕੇਸ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਦਾ ਹੁਕਮ ਕੀਤਾ ਸੀ। ਅੱਜ ਐੱਸਆਈਟੀ ਵਲੋਂ ਏਡੀਏ ਪੰਕਜ ਤਨੇਜਾ ਨੇ ਬਣਦਾ ਰਿਕਾਰਡ ਪੇਸ਼ ਕਰਦਿਆਂ ਬਹਿਸ ਵਿੱਚ ਹਿੱਸਾ ਲਿਆ ਤੇ ਦੋਵਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਅਦਾਲਤ ਨੇ 11 ਮਈ ਨੂੰ ਸੁਣਵਾਈ ਕਰਨ ਬਾਰੇ ਆਖਿਆ। ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਨਜ਼ਰਬੰਦ ਹੈ ਜਦਕਿ ਮਾਮਲਾ ਨੰਬਰ 63 ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਹੋ ਚੁੱਕਾ ਹੈ। ਡੇਰਾ ਪ੍ਰੇਮੀਆਂ ਸੁਖਜਿੰਦਰ ਸਿੰਘ ਉਰਫ ਸੰਨੀ ਕੰਡਾ, ਨਿਸ਼ਾਨ ਸਿੰਘ, ਰਣਜੀਤ ਸਿੰਘ ਭੋਲਾ, ਪ੍ਰਦੀਪ ਕੁਮਾਰ, ਬਲਜੀਤ ਸਿੰਘ, ਸ਼ਕਤੀ ਸਿੰਘ ਨੂੰ ਅਦਾਲਤ ਨੇ ਜ਼ਮਾਨਤ ’ਤੇ ਰਿਹਾਅ ਕੀਤਾ ਹੋਇਆ ਹੈ।

Related posts

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: ‘ਸੁੱਕੀਆਂ’ ਜ਼ਮੀਨਾਂ ਤਕ ਪਹੁੰਚਾਇਆ ਨਹਿਰੀ ਪਾਣੀ

editor

ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫ਼ੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫ਼ੀਮ ਸਮੇਤ ਦੋ ਕਾਬੂ

editor

ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਦੀ ਰੋਜ਼ਾਨਾ ਰਾਹਤ ਦਿੱਤੀ: ਈ.ਟੀ.ਓ.

editor