India

ਡੋਡਾ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 3 ਅਤਿਵਾਦੀ ਹਲਾਕ

ਭਦਰਵਾਹ/ਜੰਮੂ  ਜੰਮੂ-ਕਸ਼ਮੀਰ ’ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦੇ ਹੋਏ ਦੋ ਹੋਰ ਅੱਤਵਾਦੀਆਂ ਨੂੰ ਮਾਰ ਦਿੱਤਾ ਜਦਕਿ ਚੌਥੇ ਅੱਤਵਾਦੀ ਦੀ ਭਾਲ ਜਾਰੀ ਹੈ। ਦੱਸ ਦਈਏ ਕਿ ਸੁਰੱਖਿਆ ਬਲਾਂ ਨੇ ਜ਼ਿਲ੍ਹਾ ਡੋਡਾ ’ਚ ਆਪਣੀ ਅੱਤਵਾਦ ਵਿਰੋਧੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਬੁੱਧਵਾਰ ਨੂੰ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਜੰਮੂ ਦੇ ਏਡੀਜੀਪੀ ਨੇ ਐਕਸ ’ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਡੋਡਾ ਜ਼ਿਲ੍ਹੇ ਦੇ ਗੰਡੋਹ, ਭਦਰਵਾਹ ਸੈਕਟਰ ’ਚ ਚੱਲ ਰਹੇ ਸੰਯੁਕਤ ਆਪ੍ਰੇਸ਼ਨ ’ਚ ਦੋ ਹੋਰ ਅੱਤਵਾਦੀ ਮਾਰੇ ਗਏ ਹਨ। ਇਨ੍ਹਾਂ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਇਸ ਦੇ ਨਾਲ ਹੀ ਦਿਨ ’ਚ ਹੋਏ ਮੁਕਾਬਲੇ ’ਚ ਕੁੱਲ ਤਿੰਨ ਅੱਤਵਾਦੀ ਮਾਰੇ ਗਏ ਹਨ। ਇਸ ਦੌਰਾਨ ਚੌਥੇ ਅੱਤਵਾਦੀ ਦੀ ਤਲਾਸ਼ ਜਾਰੀ ਹੈ। ਇਸ ਦੇ ਲਈ ਸੁਰੱਖਿਆ ਬਲਾਂ ਦਾ ਅਪਰੇਸ਼ਨ ਜਾਰੀ ਹੈ। ਮਾਰੇ ਗਏ ਅੱਤਵਾਦੀ ਦੀ ਤੁਰੰਤ ਪਛਾਣ ਨਹੀਂ ਹੋ ਸਕੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਹਾੜੀ ਜ਼ਿਲ੍ਹੇ ’ਚ 11 ਅਤੇ 12 ਜੂਨ ਨੂੰ ਹੋਏ ਦੋਹਰੇ ਅੱਤਵਾਦੀ ਹਮਲਿਆਂ ਤੋਂ ਬਾਅਦ ਪੁਲਿਸ, ਫੌਜ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐੱਫ.) ਵੱਲੋਂ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਲਾਸ਼ੀ ਲਈ ਹੋਰ ਵੀ ਜ਼ਿਆਦਾ ਸਖਤ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਕਾਨੂੰਨ ਦਾ ਨਾਂ ‘ਦਿ ਐਨਮੀ ਏਜੰਟ ਐਕਟ’ (ਈ.ਏ.ਏ.) ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਕਾਰਵਾਈ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ.ਏ.ਪੀ.ਏ.) ਤਹਿਤ ਹੁੰਦੀ ਸੀ ਪਰ ਈ.ਏ.ਏ. ਇਸ ਕਾਨੂੰਨ ਤੋਂ ਵੀ ਵੱਧ ਸਖਤ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਕੇਂਦਰ ਸ਼ਾਸਤ ਪ੍ਰਦੇਸ਼ ’ਚ ਸਰਗਰਮ ਵਿਦੇਸ਼ੀ ਅੱਤਵਾਦੀਆਂ ਦਾ ਸਿੱਧਾ ਮੁਕਾਬਲਾ ਕਰਨ ਲਈ ਤਿਆਰ ਹੈ ਅਤੇ ਇਹ ਲੜਾਈ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਅਗਲੇ 2-3 ਮਹੀਨਿਆਂ ਵਿਚ ਅਸੀਂ ਵਿਦੇਸ਼ੀ ਅੱਤਵਾਦੀਆਂ ਨੂੰ ਇਸ ਇਲਾਕੇ ਵਿਚੋਂ ਖ਼ਤਮ ਕਰ ਦੇਵਾਂਗੇ। ਵਿਦੇਸ਼ੀ ਦਹਿਸ਼ਤਗਰਦਾਂ ਨੂੰ ਕਿਸੇ ਵੀ ਤਰ੍ਹਾਂ ਦੀ ਹਮਾਇਤ ਅਤੇ ਮਦਦ ਕਰਨ ਵਾਲੇ ਸਥਾਨਕ ਲੋਕਾਂ ਖ਼ਿਲਾਫ ਸਖ਼ਤ ਕਾਰਵਾਈ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਅਨਸਰਾਂ ਖ਼ਿਲਾਫ ਐਨਮੀ ਏਜੰਟ ਐਕਟ (ਈ.ਏ.ਏ.) ਤਹਿਤ ਕੇਸ ਦਰਜ ਕੀਤੇ ਜਾਣਗੇ।

Related posts

ਦਿੱਲੀ ਕੋਰਟ ਨੇ ਕੇਜਰੀਵਾਲ ਨੂੰ 14 ਦਿਨਾਂ ਨਿਆਂਇਕ ਹਿਰਾਸਤ ’ਚ ਭੇਜਿਆ

editor

ਲੱਦਾਖ ’ਚ ਟੈਂਕ ਅਭਿਆਸ ਦੌਰਾਨ ਹਾਦਸਾ, 5 ਜਵਾਨ ਸ਼ਹੀਦ

editor

ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ’ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

editor