India

ਤਿਉਹਾਰੀ ਸੀਜ਼ਨ ਕਾਰਨ ਗ੍ਰਹਿ ਮੰਤਰਾਲੇ ਨੇ ਦੇਸ਼ ਵਿਆਪੀ ਕੋਵਿਡ ਪਾਬੰਦੀਆਂ ਨੂੰ 30 ਨਵੰਬਰ ਤਕ ਵਧਾਇਆ

ਨਵੀਂ ਦਿੱਲੀ – ਗ੍ਰਹਿ ਮੰਤਰਾਲੇ ਨੇ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਵਿਆਪੀ ਕੋਵਿਡ ਪਾਬੰਦੀਆਂ ਨੂੰ 30 ਨਵੰਬਰ ਤੱਕ ਵਧਾ ਦਿੱਤਾ ਹੈ। ਤਿਉਹਾਰੀ ਸੀਜ਼ਨ ‘ਚ ਕੋਰੋਨਾ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਮਾਹਿਰ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਹਨ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਇਕ ਵਾਰ ਫਿਰ ਤੋਂ ਵੱਡੇ ਖ਼ਤਰੇ ਨੂੰ ਸੱਦਾ ਦੇ ਸਕਦੀ ਹੈ। ਛੱਠ ਪੂਜਾ ਅਤੇ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਮੰਨਿਆ ਜਾ ਰਿਹਾ ਹੈ ਕਿ ਮਾਮਲੇ ਵਧ ਸਕਦੇ ਹਨ, ਜਿਸ ਕਾਰਨ ਪਹਿਲਾਂ ਵਾਲੀ ਸਥਿਤੀ ਪੈਦਾ ਹੋ ਸਕਦੀ ਹੈ, ਕਿਉਂਕਿ ਪਿਛਲੇ ਸਾਲ ਵੀ ਤਿਉਹਾਰਾਂ ਦੇ ਸੀਜ਼ਨ ‘ਚ ਭਾਰੀ ਉਛਾਲ ਆਇਆ ਸੀ, ਜਿਸ ਤੋਂ ਬਾਅਦ ਮਾਰਚ ਵਿਚ ਲਾਕਡਾਊਨ ਲਗਾ ਦਿੱਤਾ ਗਿਆ ਸੀ।ਦੱਸਣਯੋਗ ਹੈ ਕਿ ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਕੋਵਿਡ-19 ਦੇ ਮਾਮਲੇ ਨਾ ਸਿਰਫ਼ ਤਿਉਹਾਰਾਂ ਅਤੇ ਚੋਣਾਂ ਦੇ ਮੌਸਮ ਦੌਰਾਨ ਵੱਧ ਰਹੇ ਹਨ, ਸਗੋਂ ਮੌਤਾਂ ਦੀ ਗਿਣਤੀ ਵੀ ਡਰਾਉਣੀ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 16 ਹਜ਼ਾਰ 156 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੱਲ੍ਹ 733 ਲੋਕਾਂ ਦੀ ਮੌਤ ਹੋ ਗਈ ਸੀ।ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 17 ਹਜ਼ਾਰ 95 ਲੋਕ ਠੀਕ ਹੋਏ ਹਨ। ਇਸ ਵਾਰ ਸਥਿਤੀ ਨੂੰ ਦੇਖਦੇ ਹੋਏ ਮੋਦੀ ਸਰਕਾਰ ਪਹਿਲਾਂ ਹੀ ਚੌਕਸ ਹੋ ਗਈ ਹੈ। ਕੇਂਦਰ ਸਰਕਾਰ ਕੋਰੋਨਾ ਮਹਾਮਾਰੀ ਨੂੰ ਖਤਮ ਕਰਨ ਲਈ ਲਗਾਤਾਰ ਟੀਕਾਕਰਨ ਮੁਹਿੰਮ ਚਲਾ ਰਹੀ ਹੈ। ਇਹ ਯਕੀਨੀ ਬਣਾਉਣ ਲਈ ਕਿ ਟੀਕਾਕਰਨ ਮੁਹਿੰਮ ਵਿੱਚ ਕੋਈ ਵੀ ਪਿੱਛੇ ਨਾ ਰਹਿ ਜਾਵੇ, ਕੇਂਦਰ ਸਰਕਾਰ ਹੁਣ ਅਗਲੇ ਮਹੀਨੇ ‘ਹਰ-ਘਰ ਦਸਤਕ’ (ਘਰ-ਘਰ ਟੀਕਾਕਰਨ) ਟੀਕਾਕਰਨ ਮੁਹਿੰਮ ਸ਼ੁਰੂ ਕਰੇਗੀ।ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੁੱਧਵਾਰ ਤੱਕ ਦੇਸ਼ ਵਿੱਚ ਕੋਰੋਨਾ ਦੀਆਂ 49 ਲੱਖ 9 ਹਜ਼ਾਰ 254 ਖੁਰਾਕਾਂ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ 104 ਕਰੋੜ 4 ਲੱਖ 99 ਹਜ਼ਾਰ 873 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

Related posts

ਹਾਈ ਕੋਰਟ ਵਲੋਂ ਸਿਸੋਦੀਆ ਦੀ ਪਟੀਸ਼ਨ ’ਤੇ ਈ.ਡੀ. ਅਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ

editor

ਸ਼ੱਕੀ ਚੀਜ਼ ਹੋਣ ਦੀ ਸੂਚਨਾ ਬਾਅਦ ਪੁਣੇ-ਜੰਮੂ ਤਵੀ ਜੇਹਲਮ ਐਕਸਪ੍ਰੈਸ ਭੋਪਾਲ ’ਚ ਰੋਕੀ, 40 ਮਿੰਟ ਤਲਾਸ਼ੀ ਬਾਅਦ ਰਵਾਨਾ

editor

ਏਅਰ ਇੰਡੀਆ ਨੇ ਦਿੱਲੀ-ਦੁਬਈ ਉਡਾਣ ਨਾਲ ਕੌਮਾਂਤਰੀ ਮਾਰਗ ’ਤੇ ਏ-350 ਸੇਵਾ ਸ਼ੁਰੂ ਕੀਤੀ

editor