Punjab

ਦਿਵਿਆਂਗਜਨਾਂ ਦੀ ਭਲਾਈ ਲਈ ਦਿਵਿਆਂਗ ਸਰਟੀਫ਼ਿਕੇਟਾਂ ਦਾ ਸਮੇਂ ਸਿਰ ਨਵੀਨੀਕਰਣ ਯਕੀਨੀ ਬਣਾਇਆ ਜਾਵੇ : ਡਾ. ਬਲਜੀਤ ਕੌਰ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਸਮੇਤ ਸੂਬੇ ਦੇ ਹਰ ਵਿਅਕਤੀ ਦੀ ਭਲਾਈ ਲਈ ਵਚਨਬੱਧ ਹੈ। ਇਸ ਮੰਤਵ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਪੰਜਾਬ ਵਿੱਚ ਦਿਵਿਆਂਗਜਨਾਂ ਦੇ ਵਿਕਾਸ ਤੇ ਭਲਾਈ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਰ.ਪੀ.ਡਬਲਿਊ.ਡੀ ਐਕਟ 2016 ਦੀ ਧਾਰਾ 51 ਅਨੁਸਾਰ ਸੂਬਾ ਸਰਕਾਰ ਵੱਲੋਂ ਨਿਰਧਾਰਤ ਅਥਾਰਟੀ ਨੂੰ ਦਿਵਿਆਂਗਜਨਾਂ ਦੀ ਭਲਾਈ ਲਈ ਬਣੇ ਅਦਾਰਿਆਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਹਨਾਂ ਸਰਟੀਫਿਕੇਟਾਂ ਲਈ ਅਰਜ਼ੀ ਦੇਣ, ਜਾਰੀ ਕਰਨ, ਅਸਵੀਕਾਰ ਕਰਨ ਤੇ ਰੱਦ ਕਰਨ ਦੀ ਪ੍ਰਕਿਰਿਆ ਦੇ ਨਾਲ ਨਾਲ ਫੰਡ ਜਾਰੀ ਕਰਨ ਸਬੰਧੀ ਪ੍ਰਕਿਰਿਆ ਨੂੰ ਐਕਟ ਦੀ ਧਾਰਾ 51-55 ’ਚ ਵਿਆਪਕ ਰੂਪ ਵਿੱਚ ਦਰਸਾਇਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਨਵੀਨੀਕਰਣ ਪ੍ਰਕਿਰਿਆ ਦੀ ਕੁਸ਼ਲਤਾ ਨੂੰ ਵਧਾਉਣ ਲਈ, ਪੰਜਾਬ ਰਾਈਟਸ ਆਫ਼ ਪਰਸਨਜ਼ ਵਿਦ ਡਿਸੇਬਿਲਿਟੀਜ਼ ਰੂਲਜ਼, 2019 ਦੇ ਨਿਯਮ 10 ਵਿੱਚ ਦੱਸਿਆ ਗਿਆ ਹੈ ਕਿ ਰਜਿਸਟਰੇਸ਼ਨ ਸਰਟੀਫਿਕੇਟਾਂ ਦੇ ਨਵੀਨੀਕਰਨ ਲਈ ਅਰਜ਼ੀਆਂ ਇਹਨਾਂ ਸਰਟੀਫਿਕੇਟਾਂ ਦੀ ਮਿਆਦ ਖ਼ਤਮ ਹੋਣ ਤੋਂ 60 ਦਿਨ ਪਹਿਲਾਂ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।
ਸਮਾਜਿਕ ਸੁਰੱਖਿਆ ਮੰਤਰੀ ਨੇ ਸਾਰੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਨੂੰ ਇਹਨਾਂ ਨਿਯਮ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਉਨ੍ਹਾਂ ਦੇ ਅਧਿਕਾਰ ਖੇਤਰਾਂ ਅਧੀਨ ਆਉਂਦੇ ਰਜਿਸਟਰਡ ਅਦਾਰਿਆਂ ਦਾ ਸਮੇਂ ਸਿਰ ਨਵੀਨੀਕਰਨ ਕੀਤਾ ਜਾ ਸਕੇ। ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਨੂੰ ਸੇਵਾਵਾਂ ਪ੍ਰਾਪਤ ਕਰਨ ’ਚ ਆਉਣ ਵਾਲੀਆਂ ਔਕੜਾਂ ਨੂੰ ਦੂਰ ਕਰਨ ਲਈ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਦਿਵਿਆਂਗਜਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਹੁਰਾਇਆ। ਉਨ੍ਹਾਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਰ. ਪੀ. ਡਬਲਯੂ.ਡੀ. ਐਕਟ, 2016 ਦੀ ਧਾਰਾ 50 ਅਤੇ 51 ਅਨੁਸਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਿਸ਼ੇਸ਼ ਸਕੂਲਾਂ ਤੇ ਸਰਕਾਰੀ/ਗੈਰ-ਸਰਕਾਰੀ ਅਦਾਰਿਆਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ।
ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ ਲਈ ਸਰਕਾਰੀ ਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ
ਚੰਡੀਗੜ੍ਹ, 27 ਜੂਨ (ਅੰਮ੍ਰਿਤਪਾਲ ਸਿੰਘ): ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਸੁਚੇਤ ਕੀਤਾ ਹੈ ਕਿ ਉਹ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਬੇ ’ਚ ਵੱਖ-ਵੱਖ ਥਾਵਾਂ ਦੇ ਦੌਰਿਆਂ ਦੌਰਾਨ ਤੇ ਦਫ਼ਤਰੀ ਫ਼ੋਨ ’ਤੇ ਈ-ਮੇਲ ਰਾਹੀਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਤੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਸਵਾਰੀਆਂ ਨਾਲ ਮਾੜਾ ਵਿਹਾਰ ਕੀਤਾ ਜਾ ਰਿਹਾ ਹੈ। ਇਹ ਵੀ ਸੁਣਨ ਨੂੰ ਮਿਲਿਆ ਹੈ ਕਿ ਕਈ ਵਾਰ ਤਾਂ ਸਵਾਰੀਆਂ ਨਾਲ ਝਗੜਾ ਵੀ ਕੀਤਾ ਜਾਂਦਾ ਹੈ, ਜਿਸ ਸਬੰਧੀ ਆਏ ਦਿਨ ਸੋਸ਼ਲ ਮੀਡੀਆ ’ਤੇ ਵੀਡੀਓਜ਼ ਵੀ ਵਾਇਰਲ ਹੁੰਦੀਆਂ ਹਨ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਵੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਵੱਲੋਂ ਕਈ ਸਟਾਪਜ਼ ’ਤੇ ਬੱਸਾਂ ਵੀ ਨਹੀਂ ਰੋਕੀਆਂ ਜਾਂਦੀਆਂ ਅਤੇ ਸਵਾਰੀਆਂ ਨੂੰ ਬਣਦੇ ਸਟਾਪਜ਼ ਤੋਂ ਅੱਗੇ ਜਾਂ ਪਿੱਛੇ ਉਤਾਰ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲਾਲਜੀਤ ਸਿੰਘ ਭੁੱਲਰ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰੰਤਰ ਚੈਕਿੰਗ ਵਧਾਉਣ ਅਤੇ ਵਿਭਾਗੀ ਪੱਧਰ ’ਤੇ ਸਰਕਾਰੀ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਨੂੰ ਤੁਰੰਤ ਖੇਤਰੀ ਦਫ਼ਤਰਾਂ ਰਾਹੀਂ ਸਵਾਰੀਆਂ ਨਾਲ ਉਚਿਤ ਵਿਹਾਰ ਕਰਨਾ ਯਕੀਨੀ ਬਣਾਉਣ।
ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਭਾਗ ਵੱਲੋਂ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਮਾਲਕਾਂ, ਉਨ੍ਹਾਂ ਦੇ ਪ੍ਰਾਈਵੇਟ ਪ੍ਰਬੰਧਕੀ ਅਦਾਰਿਆਂ ਨੂੰ ਆਮ ਸਵਾਰੀਆਂ ਨਾਲ ਉਚਿਤ ਵਿਹਾਰ ਕਰਨ ਅਤੇ ਆਪਣੇ ਡਰਾਈਵਰਾਂ/ਕੰਡਕਟਰਾਂ ਨੂੰ ਅਨੁਸਾਸ਼ਨ ਵਿੱਚ ਰਹਿਣ, ਸਵਾਰੀਆਂ ਨਾਲ ਮਿਲਵਰਤਣ ਰੱਖਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣ। ਇਸ ਤੋਂ ਇਲਾਵਾ ਸਰਕਾਰੀ ਤੇ ਪ੍ਰਾਈਵੇਟ ਖੇਤਰਾਂ ’ਚ ਕੰਮ ਕਰਨ ਵਾਲੇ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਸਰਵਿਸ ’ਚ ਜੁਆਇੰਨ ਕਰਵਾਉਣ ਤੋਂ ਪਹਿਲਾਂ ਆਮ ਜਨਤਾ ਨਾਲ ਵਧੀਆ ਵਿਹਾਰ ਰੱਖਣ ਤੇ ਸੜਕੀ ਨਿਯਮਾਂ ਬਾਰੇ ਚੰਗੀ ਤਰ੍ਹਾਂ ਸਿੱਖਿਅਤ ਕਰਨ ਹਿੱਤ ਇੱਕ ਲਾਜ਼ਮੀ ਟ੍ਰੇਨਿੰਗ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ।

Related posts

ਯੂਥ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

editor

ਕੇਜਰੀਵਾਲ ਦੀ ਗਿ੍ਰਫ਼ਤਾਰੀ ਖ਼ਿਲਾਫ਼ ‘ਆਪ’ ਵੱਲੋਂ ਜਲੰਧਰ ’ਚ ਵੱਡਾ ਪ੍ਰਦਰਸ਼ਨ

editor

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: ‘ਸੁੱਕੀਆਂ’ ਜ਼ਮੀਨਾਂ ਤਕ ਪਹੁੰਚਾਇਆ ਨਹਿਰੀ ਪਾਣੀ

editor