India

ਦਿੱਲੀ ਕਮੇਟੀ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸਿੱਖ ਭਾਜਪਾ ’ਚ ਹੋਏ ਸ਼ਾਮਲ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ’ਚ ਸਿੱਖ ਸ਼ਨੀਵਾਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਘੱਟ ਗਿਣਤੀ ਭਾਈਚਾਰੇ ਦੀ ਮਦਦ ਲਈ ਸਰਕਾਰ ਵਲੋਂ ਚੁੱਕੇ ਗਏ ਕਈ ਕਦਮਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਕਰ ਕਿਸੇ ਨੇ ਅਸਲ ’ਚ ਭਾਈਚਾਰੇ ਲਈ ਕੰਮ ਕੀਤਾ ਹੈ ਤਾਂ ਉਹ ਪ੍ਰਧਾਨ ਮੰਤਰੀ ਹਨ। ਨੱਢਾ ਨੇ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹਣ, ਸ੍ਰੀ ਹਰਿਮੰਦਰ ਸਾਹਿਬ ’ਚ ਦਾਨ ਲਈ ਐੱਫ.ਸੀ.ਆਰ.ਏ. ਰਜਿਸਟਰੇਸ਼ਨ ਅਤੇ 1984 ਦੇ ਸਿੱਖ ਕਤਲੇਆਮ ਮਾਮਲਿਆਂ ’ਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਵਰਗੇ ਕੇਂਦਰ ਸਰਕਾਰ ਦੇ ਫ਼ੈਸਲਿਆਂ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਲਈ ਭਾਈਚਾਰੇ ਦੇ ਯੋਗਦਾਨ ਅਤੇ ਬਲੀਦਾਨ ਨੂੰ ਬਹੁਤ ਮਹਤੱਵ ਦਿੰਦੀ ਹੈ ਅਤੇ ਇਸ ਦੇ ਕਲਿਆਣ ਲਈ ਕੰਮ ਕਰਦੀ ਰਹੇਗੀ। ਭਾਜਪਾ ਸਿੱਖਾਂ ਨਾਲ ਆਪਣੇ ਰਿਸ਼ਤੇ ਨੂੰ ਡੂੰਘਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ’ਚ ਲੋਕ ਸਭਾ ਚੋਣਾਂ ’ਚ ਸਖ਼ਤ ਟੱਕਰ ਦੇਣ ਦੀ ਕੋਸ਼ਿਸ਼ ਕਰ ਰਹੀ ਹੈ, ਜਿੱਥੇ ਉਹ ਬਹੁਮਤ ’ਚ ਹੈ। ਰਾਜ ਦੇ ਕਈ ਮਸ਼ਹੂਰ ਸਿੱਖ ਰਾਜਨੇਤਾ ਹਾਲ ਹੀ ’ਚ ਪਾਰਟੀ ’ਚ ਸ਼ਾਮਲ ਹੋਏ ਹਨ।

Related posts

ਰੰਗ ਲਿਆਈ ਚੋਣ ਕਮਿਸ਼ਨ ਅਤੇ ਸਿਆਸੀ ਦਲਾਂ ਦੀ ਮਿਹਨਤ, ਚੌਥੇ ਪੜਾਅ ’ਚ ਸਭ ਤੋਂ ਵੱਧ ਵੋਟਿੰਗ

editor

ਕਿਰਗਿਜ਼ਸਤਾਨ ’ਚ ਦੱਖਣ ਏਸ਼ੀਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

editor

6 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਰੁਕੀ ਦਿਲ ਦੀ ਧੜਕਨ, ਰੱਬ ਬਣ ਆਈ ਡਾਕਟਰ ਨੇ ਬਚਾਈ ਜਾਨ

editor