India

ਦਿੱਲੀ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਸੀਐਮ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ

ਨਵੀਂ ਦਿੱਲੀ – ਰਾਜਧਾਨੀ ਦਿੱਲੀ ‘ਚ ਆਉਣ ਵਾਲੇ ਸਮੇਂ ‘ਚ ਲੋਕਾਂ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਜਲੀ ਸੰਕਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ ਨਿੱਜੀ ਤੌਰ ‘ਤੇ ਇਸ ਦੀ ਨਿਗਰਾਨੀ ਕਰ ਰਹੇ ਹਨ। ਉਸ ਦਾ ਇਰਾਦਾ ਹੈ ਕਿ ਆਉਣ ਵਾਲੇ ਸਮੇਂ ‘ਚ ਲੋਕਾਂ ਨੂੰ ਬਿਜਲੀ ਦੇ ਕੱਟਾਂ ਦੀ ਸਮੱਸਿਆ

ਉਨ੍ਹਾਂ ਦੀ ਸਰਕਾਰ ਦਿੱਲੀ ਦੇ ਲੋਕਾਂ ਲਈ ਬਿਜਲੀ ਸੰਕਟ ਤੋਂ ਬਚਣ ਲਈ ਵਿਕਲਪਾਂ ਦੀ ਵੀ ਖੋਜ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਾਦਰੀ ਐਨਟੀਪੀਸੀ ਤੇ ਝੱਜਰ ਟੀਪੀਐਸ ਦੇ ਹੋਰ ਪਲਾਂਟਾਂ ਤੋਂ ਕੋਲੇ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਦੋਵਾਂ ਪਲਾਂਟਾਂ ਰਾਹੀਂ ਦਿੱਲੀ ਨੂੰ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਕੋਲੇ ਦੀ ਕਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਭਵਿੱਖ ‘ਚ ਆਉਣ ਵਾਲੇ ਬਿਜਲੀ ਸੰਕਟ ਬਾਰੇ ਪ੍ਰਧਾਨ ਮੰਤਰੀ ਤੋਂ ਸਹਿਯੋਗ ਮੰਗਿਆ ਹੈ।

Related posts

ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਭਰੇ ਕਾਗਜ਼, ਜੇਲ੍ਹ ’ਚੋਂ ਹੀ ਲੜਨਗੇ ਚੋਣ

editor

ਕਾਂਗਰਸ ਨੇ ਆਪਣੇ ਸ਼ਾਸਨਕਾਲ ਦੌਰਾਨ 80 ਵਾਰ ਸੰਵਿਧਾਨ ’ਚ ਕੀਤੀ ਸੀ ਸੋਧ: ਗਡਕਰੀ

editor

ਜੀ.ਐੱਸ.ਟੀ. ਦੀ ਵਸੂਲੀ ਲਈ ਜ਼ਬਰਦਸਤੀ ਨਾ ਕਰੇ ਕੇਂਦਰ : ਸੁਪਰੀਮ ਕੋਰਟ

editor