Breaking News India Latest News News

ਦਿੱਲੀ ਪ੍ਰਸ਼ਾਸਨ ਨੇ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਦਿੱਤਾ ਹੁਕਮ

ਨਵੀਂ ਦਿੱਲੀ – ਚਾਣਕਿਆਪੁਰੀ ਜ਼ਿਲ੍ਹਾ ਪ੍ਰਸ਼ਾਸਨ   ਨੇ ਕੋਵਿਡ -19 ) ਦੇ ਨਿਯਮਾਂ ਦੀ ਕਥਿਤ ਉਲੰਘਣਾ ਦੇ ਮਾਮਲੇ ‘ਚ ਇੱਥੇ ਗੁਰਦੁਆਰਾ ਬੰਗਲਾ ਸਾਹਿਬ  ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਪ੍ਰਸ਼ਾਸਨ ਦੇ ਇਸ ਹੁਕਮ ਤੋਂ ਬਾਅਦ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਚੇਅਰਮੈਨ ਮਨਜਿੰਦਰ ਸਿੰਘ ਸਿਰਸਾ ਨੇ ਸਬੰਧਤ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਇਹ ਹੁਕਮ ਚਾਣਕਿਆਪੁਰੀ ਉਪ ਮੰਡਲ ਮੈਜਿਸਟ੍ਰੇਟ ਐੱਸਡੀਐੱਮ) ਨੇ 16 ਸਤੰਬਰ ਨੂੰ ਜਾਰੀ ਕੀਤਾ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਕਾਰਜਕਾਰੀ ਮੈਜਿਸਟ੍ਰੇਟ (ਚਾਣਕਿਆਪੁਰੀ) ਦੁਆਰਾ ਸੌਂਪੀ ਗਈ ਰਿਪੋਰਟ ‘ਚ ਪਾਇਆ ਗਿਆ ਕਿ ਬੰਗਲਾ ਸਾਹਿਬ ਗੁਰਦੁਆਰੇ ਦੇ ਪ੍ਰਬੰਧਕਾਂ ਨੇ ਡੀਡੀਐੱਮਏ ਦੇ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਸੀ। ਗੁਰਦੁਆਰੇ ਦੇ ਅੰਦਰ ਦਰਸ਼ਕਾਂ/ਅਰਦਾਸ ਦੀ ਆਗਿਆ ਹੈ। ‘ਹੁਕਮ ‘ਚ ਬੰਗਲਾ ਸਾਹਿਬ ਗੁਰਦੁਆਰਾ ਨੂੰ ਤੁਰੰਤ ਸੰਗਤਾਂ ਲਈ ਬੰਦ ਕਰਨ ਲਈ ਕਿਹਾ ਗਿਆ ਹੈ। ਦਿੱਲੀ ਆਫਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਨੇ ਪਹਿਲਾਂ ਧਾਰਮਿਕ ਸਥਾਨਾਂ ਨੂੰ ਦੁਬਾਰਾ ਖੋਲ੍ਹਣ ਦੇ ਹੁਕਮ ਦਿੱਤੇ ਸਨ, ਪਰ ਕੋਰੋਨਾ ਵਾਇਰਸ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਸ਼ਰਧਾਲੂਆਂ ਦੇ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ ਹੈ। ਇਸ ਦੌਰਾਨ ‘ਸ਼੍ਰੋਮਣੀ ਅਕਾਲੀ ਦਲ’ ਦੇ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਚਾਣਕਿਆਪੁਰੀ ਐੱਸਡੀਐੱਮ ਦੇ ਆਦੇਸ਼ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਜ਼ਿਲ੍ਹਾ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਟਵਿੱਟਰ ‘ਤੇ ਇੱਕ ਵੀਡੀਓ ਸੰਦੇਸ਼ ‘ਚ, ਉਨ੍ਹਾਂ ਕਿਹਾ, ‘ਐੱਸਡੀਐੱਮ ਚਾਣਕਿਆਪੁਰੀ ਦੁਆਰਾ ਕੋਵਿਡ ਉਲੰਘਣਾ ਦੇ ਦੋਸ਼ਾਂ ‘ਚ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦੀ ਇੱਕ ਬੇਤੁਕੀ ਕਾਰਵਾਈ ਕੀਤੀ ਗਈ! ਅਸੀਂ ਦਿੱਲੀ ਸਰਕਾਰ ਦੀ ਇਸ ਬਿਮਾਰ ਮਾਨਸਿਕਤਾ ਦੀ ਨਿੰਦਾ ਕਰਦੇ ਹਾਂ ਤੇ ਅਰਵਿੰਦ ਕੇਜਰੀਵਾਲ ਤੋਂ ਸਬੰਧਤ ਡੀਸੀ ਤੇ ਐੱਸਡੀਐੱਮ ਗੀਤਾ ਗਰੋਵਰ ਦੇ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕਰਦੇ ਹਾਂ। ਚਾਣਕਿਆਪੁਰੀ ਐੱਸਡੀਐੱਮ ਦਫ਼ਤਰ ਨੇ ਹਾਲਾਂਕਿ ਕਿਹਾ ਕਿ ਜੋ ਵੀ ਹੋਇਆ ਹੈ, ਇਹ ਡੀਡੀਐੱਮਏ ਦੇ ਹੁਕਮਾਂ ਅਨੁਸਾਰ ਹੋਇਆ ਹੈ। ਉਨ੍ਹਾਂ ਇਸ ‘ਤੇ ਹੋਰ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

Related posts

ਕੰਪਨੀ ਦਾ ਕਬੂਲਨਾਮਾ ਕੋਵਿਸ਼ੀਲਡ ਵੈਕਸੀਨ ਲਗਵਾਉਣ ਵਾਲਿਆਂ ਨੂੰ ਹਾਰਟ ਅਟੈਕ ਤੇ ਬ੍ਰੇਨ ਸਟ੍ਰੋਕ ਦਾ ਖ਼ਤਰਾ!

editor

ਅਸੀਂ ਅੱਤਵਾਦ ’ਤੇ ਡੋਜ਼ੀਅਰ ਨਹੀਂ ਭੇਜਦੇ, ਘਰ ’ਚ ਦਾਖ਼ਲ ਹੋ ਕੇ ਮਾਰਦੇ ਹਾਂ :ਮੋਦੀ

editor

ਕਈ ਸੂਬਿਆਂ ’ਚ ਹੀਟਵੇਵ ਦੀ ਚਿਤਾਵਨੀ ਤਾਂ ਕਿਤੇ ਭਾਰੀ ਮੀਂਹ ਦਾ ਕਹਿਰ

editor