India

ਦਿੱਲੀ ਸਰਕਾਰ ਨੇ ਵਾਧੂ ਪਾਣੀ ਲਈ ਹਰਿਆਣਾ ਨੂੰ ਨਿਰਦੇਸ਼ ਦੇਣ ਖ਼ਾਤਰ ਸੁਪਰੀਮ ਕੋਰਟ ਦਾ ਦਰ ਖੜਕਾਇਆ

ਨਵੀਂ ਦਿੱਲੀ – ਦਿੱਲੀ ਸਰਕਾਰ ਨੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੀ ਕੌਮੀ ਰਾਜਧਾਨੀ ਨੂੰ ਵੱਧ ਪਾਣੀ ਸਪਲਾਈ ਕਰਨ ਲਈ ਹਰਿਆਣਾ ਨੂੰ ਨਿਰਦੇਸ਼ ਦੇਣ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਿਆਨਕ ਗਰਮੀ ਕਾਰਨ ਸ਼ਹਿਰ ਵਿੱਚ ਪਾਣੀ ਦੀ ਮੰਗ ਵਿੱਚ ਕਾਫੀ ਵਾਧਾ ਹੋਇਆ ਹੈ ਅਤੇ ਗੁਆਂਢੀ ਰਾਜ ਹਰਿਆਣਾ ਨੂੰ ਮਹੀਨੇ ਲਈ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਜਾਣ। ਦਿੱਲੀ ਸਰਕਾਰ ਨੇ ਕਿਹਾ ਕਿ ਰਾਜਧਾਨੀ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੰਮ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ
ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਗਰਮੀ ਕਾਰਨ ਸ਼ਹਿਰ ’ਚ ਪਾਣੀ ਦੀ ਮੰਗ ਕਾਫ਼ੀ ਵੱਧ ਗਈ ਹੈ ਅਤੇ ਗੁਆਂਢੀ ਸੂਬੇ ਹਰਿਆਣਾ ਨੂੰ ਇਕ ਮਹੀਨੇ ਲਈ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ।ਦਿੱਲੀ ਸਰਕਾਰ ਨੇ ਕਿਹਾ ਕਿ ਰਾਜਧਾਨੀ ਦੀਆਂ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕੰਮ ਕਰਨਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਭਾਜਪਾ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਇਕ ਮਹੀਨੇ ਲਈ ਰਾਸ਼ਟਰੀ ਰਾਜਧਾਨੀ ਨੂੰ ਪਾਣੀ ਮੁਹੱਈਆ ਕਰਵਾਉਣ ਲਈ ਕਹੇ। ਰਾਸ਼ਟਰੀ ਰਾਜਧਾਨੀ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੀ ਹੈ ਅਤੇ ਜਲ ਮੰਤਰੀ ਆਤਿਸ਼ੀ ਨੇ ਹਰਿਆਣਾ ’ਤੇ ਦਿੱਲੀ ਦੇ ਹਿੱਸੇ ਦਾ ਪਾਣੀ ਨਾ ਦੇਣ ਦਾ ਦੋਸ਼ ਲਾਇਆ ਹੈ।

Related posts

ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ: 12 ਜੁਲਾਈ ਤਕ ਵਧਾਈ ਨਿਆਂਇਕ ਹਿਰਾਸਤ

editor

ਪ੍ਰਧਾਨ ਮੰਤਰੀ ਦਾ ਰਾਜ ਸਭਾ ’ਚ ਭਾਸ਼ਣ 

editor

ਮੋਦੀ ਨੇ ਸਦਨ ‘ਚ ਗਲਤ ਬਿਆਨਬਾਜ਼ੀ ਕੀਤੀ, ਜਿਸ ਕਰਕੇ ਕੀਤਾ ਵਾਕਆਊਟ – ਖੜਗੇ

editor