India

ਦਿੱਲੀ ਹਾਈਕੋਰਟ ਵੱਲੋਂ ‘ਆਪ’ ਦੇ ਇੱਕ ਹੋਰ ਵਿਧਾਇਕ ਤੇ ਉਸ ਦੀ ਪਤਨੀ ਵਿਰੁੱਧ ਨੋਟਿਸ ਜਾਰੀ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਸੀਲਮਪੁਰ ਤੋਂ ‘ਆਪ’ ਵਿਧਾਇਕ ਅਬਦੁਲ ਰਹਿਮਾਨ ਅਤੇ ਉਨ੍ਹਾਂ ਦੀ ਪਤਨੀ ਅਸਮਾ ਬੇਗਮ ਨੂੰ ਇਕ ਮਾਮਲੇ ’ਚ ਨੋਟਿਸ ਜਾਰੀ ਕੀਤਾ ਹੈ। ਦਰਅਸਲ, ਜੋੜੇ ’ਤੇ ਇਕ ਸਰਕਾਰੀ ਸਕੂਲ ਦੇ ਪਿ੍ਰੰਸੀਪਲ ਨੂੰ ਧਮਕੀ ਦੇਣ ਅਤੇ ਹਮਲਾ ਕਰਨ ਦਾ ਦੋਸ਼ ਹੈ। ਇਸ ਸਬੰਧ ’ਚ ਪੀੜਤਾ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਹਾਈਕੋਰਟ ਨੇ ਦੋਹਾਂ ਨੂੰ ਨੋਟਿਸ ਜਾਰੀ ਕੀਤਾ ਹੈ।ਇਹ ਮਾਮਲਾ 2009 ਦਾ ਹੈ, ਜਿਸ ਵਿਚ ਸਪੈਸ਼ਲ ਸਾਂਸਦ/ਵਿਧਾਇਕ ਅਦਾਲਤ ਨੇ ‘ਆਪ’ ਵਿਧਾਇਕ ਅਬਦੁਲ ਰਹਿਮਾਨ ਅਤੇ ਉਨ੍ਹਾਂ ਦੀ ਪਤਨੀ ਨੂੰ ਦੋਸ਼ੀ ਠਹਿਰਾਇਆ ਸੀ ਅਤੇ ਉਨ੍ਹਾਂ ਨੂੰ ਪ੍ਰੋਬੇਸ਼ਨ ’ਤੇ ਰਿਹਾਅ ਕਰ ਦਿੱਤਾ ਸੀ। ਮਾਮਲੇ ਵਿੱਚ ਪੀੜਤ ਪਿ੍ਰੰਸੀਪਲ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਤੋਂ ਬਾਅਦ ਹਾਈ ਕੋਰਟ ਨੇ ਮੁਲਜ਼ਮ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸੀਲਮਪੁਰ ਤੋਂ ‘ਆਪ’ ਵਿਧਾਇਕ ਅਬਦੁਲ ਰਹਿਮਾਨ ਖਿਲਾਫ ਇਹ ਮਾਮਲਾ 4 ਫਰਵਰੀ, 2009 ਦਾ ਹੈ। ਘਟਨਾ ਦੇ ਅਗਲੇ ਹੀ ਦਿਨ 5 ਫਰਵਰੀ, 2009 ਨੂੰ ਵਿਧਾਇਕ ਅਬਦੁਲ ਰਹਿਮਾਨ ਦੇ ਖ਼ਿਲਾਫ ਐੱਫ.ਆਈ.ਆਰ. ਦਰਜ ਕਰਵਾਈ ਗਈ ਸੀ। ਅਦਾਲਤ ਨੇ ਪਿਛਲੇ ਸਾਲ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਸੀ ਕਿ ਇਸਤਗਾਸਾ ਪੱਖ ਵਿਧਾਇਕ ਅਤੇ ਉਨ੍ਹਾਂ ਦੀ ਪਤਨੀ ’ਤੇ ਲੱਗੇ ਦੋਸ਼ਾਂ ਨੂੰ ਸਾਬਤ ਕਰਨ ’ਚ ਸਫਲ ਰਿਹਾ ਹੈ। ਅਦਾਲਤ ਨੇ ਵਿਧਾਇਕ ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 353/506 ਅਤੇ 34 ਦੇ ਆਧਾਰ ’ਤੇ ਇਸ ਮਾਮਲੇ ’ਚ ਦੋਸ਼ੀ ਪਾਇਆ, ਜਦਕਿ ਵਿਧਾਇਕ ਦੀ ਪਤਨੀ ਆਸਮਾ ’ਤੇ ਧਾਰਾ 332 ਦੇ ਤਹਿਤ ਦੋਸ਼ ਸਾਬਤ ਹੋਏ।

Related posts

ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਕਹਿਰ ਦੀ ਗਰਮੀ ਪਏਗੀ

editor

ਸੀਏਏ ਕਾਨੂੰਨ ਕੋਈ ਨਹੀਂ ਹਟਾ ਸਕਦਾ, ਇਹ ਕਾਨੂੰਨ ਮੋਦੀ ਦੀ ਗਾਰੰਟੀ ਦਾ ਤਾਜ਼ਾ ਉਦਾਹਰਣ ਹੈ : ਮੋਦੀ

editor

ਕੇਜਰੀਵਾਲ ਦੇ ਭਾਸ਼ਣ ’ਤੇ ਈਡੀ ਨੇ ਪ੍ਰਗਟਾਇਆ ਇਤਰਾਜ਼, ਕੋਰਟ ਬੋਲੀ-ਇਸ ’ਚ ਨਹੀਂ ਪਵਾਂਗੇ

editor