India

ਦੁਨੀਆਂ ਦੀ ਸਭ ਤੋਂ ਅਮੀਰ ਔਰਤ ਮਾਇਰਸ ਨੇ ਅਮੀਰੀ ’ਚ ਮੁਕੇਸ਼ ਅੰਬਾਨੀ ਨੂੰ ਪਛਾੜਿਆ

ਨਵੀਂ ਦਿੱਲੀ –  ਭਾਰਤ ਅਤੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਹੁਣ ਦੁਨੀਆਂ ਦੀ ਅਮੀਰਾਂ ਦੀ ਸੂਚੀ ਵਿਚ ਦੂਜੇ ਸਥਾਨ ਹੇਠਾਂ ਆ ਗਏ ਹਨ। ਇਸ ਲਿਸਟ ਵਿਚ ਮੈਕਸੀਕੋ ਦੇ ਕਾਰਲੋਸ ਸਲਿਮ ਅਤੇ ਦੁਨੀਆਂ ਦੀ ਸਭ ਤੋਂ ਅਮੀਰ ਔਰਤ ਫਰਾਂਸ ਦੀ ਫਰਾਂਸੁਆ ਬੇਟਨਕਾਟ ਮਾਇਰਸ ਅੱਗੇ ਨਿਕਲ ਗਈ ਹੈ। ਰਿਲਾਇੰਸ ਇੰਡਸਟ੍ਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੁਨੀਆਂ ਦੇ ਅਮੀਰਾਂ ਦੀ ਸੂਚੀ ਵਿਚ 11ਵੇਂ ਤੋਂ 13ਵੇਂ ਨੰਬਰ ’ਤੇ ਆ ਗਏ ਹਨ।ਹੁਣ ਮੈਕਸੀਕੋ ਦੇ ਕਾਰਲੋਸ ਸਲਿਮ ਅਤੇ ਫਰਾਂਸ ਦੀ ਫਰਾਂਸੁਆ ਬੇਟਨਕਾਟ ਮਾਇਰਸ ਉਨ੍ਹਾਂ ਤੋਂ ਅੱਗੇ ਪਹੁੰਚ ਗਈ ਹੈ। ਮਾਇਰਸ ਦੁਨੀਆਂ ਦੀ ਸਭ ਤੋਂ ਅਮੀਰ ਔਰਤ ਬਣ ਗਈ ਹੈ। ਉਹ 2021 ਵਿਚ ਦੁਨੀਆਂ ਦੇ ਅਮੀਰਾਂ ਦੀ ਲਿਸਟ ਵਿਚ ਟੌਪ-10 ’ਚ ਵੀ ਰਹਿ ਚੁੱਕੀ ਹੈ। ਬਲੂਮਬਰਗ ਬਿਲੇਨੀਅਰ ਇੰਡੈਕਸ ਮੁਤਾਬਕ ਅੰਬਾਨੀ ਦੀ ਨੈੱਟਵਰਥ 86.5 ਅਰਬ ਡਾਲਰ ਪੁੱਜ ਗਈ ਹੈ। ਇਸ ਸਾਲ ਉਨ੍ਹਾਂ ਦੀ ਨੈੱਟਵਰਥ ਵਿਚ 59.3 ਕਰੋੜ ਡਾਲਰ ਦੀ ਗਿਰਾਵਟ ਆਈ ਹੈ ਅਤੇ ਉਹ ਟੌਪ-15 ’ਚ ਨੈੱਟਵਰਥ ਗੁਆਉਣ ਵਾਲੇ ਇਕੱਲੇ ਅਰਬਪਤੀ ਹਨ। ਜ਼ਿਕਰਯੋਗ ਹੈ ਕਿ ਫਰਾਂਸੁਆ ਬੇਟਨਕਾਟ ਮਾਇਰਸ ਮਹਿਲਾ ਕਾਰੋਬਾਰੀ ਹੋਣ ਦੇ ਨਾਲ-ਨਾਲ ਫਿਲੇਂਥ੍ਰਾਪਿਸਟ ਅਤੇ ਲੇਖਕ ਵੀ ਹੈ। ਉਹਨਾਂ ਨੂੰ ਦੁਨੀਆਂ ਦਾ ਸਭ ਤੋਂ ਮਸ਼ਹੂਰ ਅਤੇ ਸਭ ਤੋਂ ਵੱਡਾ ਕਾਸਮੈਟਿਕ ਬ੍ਰਾਂਡ ਲੋਰੀਅਲ ਵਿਰਾਸਤ ਵਿਚ ਮਿਲਿਆ ਹੈ। ਇਸ ਵਿਚ ਉਸ ਦੀ ਇਕ ਤਿਹਾਈ ਹਿੱਸੇਦਾਰੀ ਹੈ। ਉਹ ਇਸ ਦੀ ਹੋਲਡਿੰਗ ਕੰਪਨੀ ਦੀ ਚੇਅਰਪਰਸਨ ਹੈ। ਲੋਰੀਅਲ ਕੋਲ ਲੈਨਕਮ ਅਤੇ ਗਾਰਨੀਅਰ ਬ੍ਰਾਂਡ ਹਨ ਅਤੇ 2022 ਵਿਚ ਕੰਪਨੀ ਦਾ ਮਾਲੀਆ 41.9 ਅਰਬ ਡਾਲਰ ਰਿਹਾ ਸੀ।ਬਲੂਮਬਰਗ ਬਿਲੇਨੀਅਰ ਇੰਡੈਕਸ ਮੁਤਾਬਕ 70 ਸਾਲਾਂ ਮਾਇਰਸ ਦੀ ਨੈਟਵਰਥ 86.8 ਅਰਬ ਡਾਲਰ ਹੈ ਅਤੇ ਉਹ ਦੁਨੀਆਂ ਦੇ ਅਮੀਰਾਂ ਦੀ ਸੂਚੀ ਵਿਚ 12ਵੇਂ ਨੰਬਰ ’ਤੇ ਹੈ। ਇਸ ਸਾਲ ਉਨ੍ਹਾਂ ਦੀ ਨੈੱਟਵਰਥ ਵਿਚ 15.3 ਅਰਬ ਡਾਲਰ ਦੀ ਤੇਜ਼ੀ ਆਈ ਹੈ। ਲੋਰੀਅਲ ਵਿਚ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ 33 ਫੀਸਦੀ ਹਿੱਸੇਦਾਰੀ ਹੈ। ਲੋਰੀਅਲ ਦੇ ਸ਼ੇਅਰ ਦੀ ਕੀਮਤ ਵਿਚ ਹਾਲ ਹੀ ਦੇ ਦਿਨਾਂ ਵਿਚ ਕਾਫ਼ੀ ਵਾਧਾ ਹੋਇਆ ਹੈ।

Related posts

ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ

editor

ਕੇਰਲ ’ਚ ਡਾਕਟਰ ਨੇ ਬੱਚੇ ਦੀ ਉਂਗਲ ਦੀ ਥਾਂ ਕਰ ਦਿੱਤਾ ਜੀਭ ਦਾ ਆਪ੍ਰੇਸ਼ਨ, ਡਾਕਟਰ ਮੁਅੱਤਲ

editor

ਬੁਢਾਪੇ ਦਾ ਕਾਰਨ ਬਣਨ ਵਾਲੇ ‘ਜ਼ਾਂਬੀ ਸੈੱਲਜ਼’ ਨੂੰ ਮਾਰਨ ਵਾਲੀ ਦਵਾਈ ਵਿਕਸਿਤ

editor