India

ਦੇਸ਼ ‘ਚ ਪਿਛਲੇ 24 ਘੰਟੇ ‘ਚ ਸਾਹਮਣੇ ਆਏ 2.38 ਲੱਖ ਕੇਸ

ਨਵੀਂ ਦਿੱਲੀ – ਭਾਰਤ ‘ਚ ਪਿਛਲੇ 2 ਦਿਨਾਂ ਵਿਚ ਲਗਪਗ ਕੋਰੋਨਾ ਦੇ ਮਾਮਲਿਆਂ ਵਿਚ ਗਿਰਾਵਟ ਆਈ ਹੈ। ਜੋ ਕਿ ਚੰਗੀ ਗੱਲ ਹੈ। ਪਿਛਲੇ 24 ਘੰਟੇ ਵਿਚ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲੇ 2,38,018 ਦਰਜ ਕੀਤੇ ਗਏ। ਜੋ ਕਿ ਸੋਮਵਾਰ ਤੋਂ 20,071 ਘੱਟ ਕੇਸ ਹਨ। ਹਾਲਾਂਕਿ, ਪਿਛਲੇ 24 ਘੰਟਿਆਂ ਦੌਰਾਨ, ਦੇਸ਼ ਭਰ ਵਿਚ 310 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ ਅਤੇ ਇਸ ਦੌਰਾਨ 1,57,421 ਠੀਕ ਵੀ ਹੋਏ ਹਨ। ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਲਗਪਗ 1736628 ਐਕਟਿਵ ਕੇਸ ਹਨ ਅਤੇ ਰੋਜ਼ਾਨਾ ਪਾਜ਼ੇਟਿਵਿਟੀ ਦਰ ਵੀ ਘਟ ਕੇ 14.43 ਪ੍ਰਤੀਸ਼ਤ ‘ਤੇ ਆ ਗਈ ਹੈ।

ਦੂਜੇ ਪਾਸੇ ਜੇਕਰ ਦੇਸ਼ ‘ਚ ਓਮੀਕ੍ਰੋਨ ਵੇਰੀਐਂਟ ਦੇ ਸਾਹਮਣੇ ਆਏ ਮਾਮਲਿਆਂ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚ ਕੁੱਲ 8,891 ਮਾਮਲੇ ਸਾਹਮਣੇ ਆਏ ਹਨ। ਓਮੀਕ੍ਰੋਨ ਦੇ ਕੇਸਾਂ ਵਿਚ ਕੱਲ੍ਹ ਦੇ ਮੁਕਾਬਲੇ ਅੱਜ 8.31 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਦੱਸ ਦੇਈਏ ਕਿ ਦੇਸ਼ ਦੇ ਲਗਭਗ ਸਾਰੇ ਰਾਜਾਂ ਤੋਂ ਓਮੀਕ੍ਰੋਨ ਦੇ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ ਕਈ ਸੂਬਿਆਂ ਨੇ ਵੀ ਸਖਤ ਕਦਮ ਚੁੱਕੇ ਹਨ।

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦੇਸ਼ ਵਿਚ ਟੀਕਾਕਰਨ ਵਿਚ ਤੇਜ਼ੀ ਲਿਆ ਦਿੱਤੀ ਗਈ ਹੈ। ਭਾਰਤ ਪਹਿਲਾਂ ਹੀ ਵੈਕਸੀਨ ਦੀਆਂ 150 ਕਰੋੜ ਖੁਰਾਕਾਂ ਦਾ ਅੰਕੜਾ ਪਾਰ ਕਰ ਚੁੱਕਾ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਭਰ ਵਿਚ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 158.04 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਵਿਚ ਟੀਕੇ ਦੀਆਂ ਲਗਭਗ 8 ਮਿਲੀਅਨ ਖੁਰਾਕਾਂ ਦਿੱਤੀਆਂ ਗਈਆਂ ਹਨ।

Related posts

ਸ੍ਰੀ ਦਸਮ ਗ੍ਰੰਥ ਸਾਹਿਬ ਦੀ ਦੂਸਰੀ ਸ਼ਬਦਾਰਥ ਪੋਥੀ ਦਾ ਸੰਗਤ ਅਰਪਣ

editor

ਅਮਾਨਤੁੱਲਾ ਖ਼ਾਨ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ, ਈ.ਡੀ. ਸਾਹਮਣੇ ਪੇਸ਼ ਹੋਣ ਲਈ ਕਿਹਾ

editor

ਕੇਂਦਰ ਦੀ ਤਰਜੀਹ ਮਨੀਪੁਰ ’ਚ ਸਾਰੇ ਭਾਈਚਾਰਿਆਂ ’ਚ ਸ਼ਾਂਤੀ ਲਿਆਉਣਾ : ਸ਼ਾਹ

editor