India

ਦੇਸ਼ ’ਚ 115.76 ਕਰੋੜ ਡੋਜ਼ ਲਾਈ ਕੋਰੋਨਾ ਦੀ ਵੈਕਸੀਨ

ਨਵੀਂ ਦਿੱਲੀ – ਕੋਰੋਨਾ ਮਹਾਮਾਰੀ ਦੇ ਹਾਲਾਤ ’ਚ ਸੁਧਾਰ ਬਣਿਆ ਹੋਇਆ ਹੈ। ਸਰਗਰਮ ਮਾਮਲਿਆਂ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਲਗਾਤਾਰ ਘੱਟ ਹੋ ਰਹੀ ਹੈ। ਪਿਛਲੇ ਇਕ ਦਿਨ ਵਿਚ ਦੋ ਹਜ਼ਾਰ ਤੋਂ ਜ਼ਿਆਦਾ ਸਰਗਰਮ ਮਾਮਲੇ ਘੱਟ ਹੋਏ ਹਨ ਅਤੇ ਵਰਤਮਾਨ ਵਿਚ ਇਨ੍ਹਾਂ ਦੀ ਗਿਣਤੀ 1,26,620 ਰਹਿ ਗਈ ਹੈ ਜਿਹੜੇ ਕੁਲ ਮਾਮਲਿਆਂ ਦਾ 0.37 ਫ਼ੀਸਦੀ ਹੈ। ਹਾਲਾਂਕਿ, ਨਵੇਂ ਮਾਮਲਿਆਂ ਵਿਚ ਉਤਾਰ-ਚੜ੍ਹਾਅ ਬਣਿਆ ਹੋਇਆ ਹੈ। ਇਸ ਹਫ਼ਤੇ ਦੇ ਸ਼ੁਰੂ ਵਿਚ ਨਵੇਂ ਮਾਮਲਿਆਂ ਦੀ ਗਿਣਤੀ ਘੱਟ ਕੇ 10 ਹਜ਼ਾਰ ਤੋਂ ਹੇਠਾਂ ਆ ਗਈ ਸੀ, ਪਰ ਦੋ ਦਿਨਾਂ ਤੋਂ ਇਹ ਗਿਣਤੀ ਫਿਰ ਵਧ ਗਈ ਹੈ।ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਅੱਠ ਵਜੇ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ, ਪਿਛਲੇ 24 ਘੰਟਿਆਂ ਵਿਚ 11,106 ਨਵੇਂ ਮਾਮਲੇ ਮਿਲੇ ਹਨ ਅਤੇ 459 ਲੋਕਾਂ ਦੀ ਮੌਤ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ ਇਸ ਲਈ ਜ਼ਿਆਦਾ ਹੈ ਕਿਉਂਕਿ ਕੇਰਲ ਸਰਕਾਰ ਪਹਿਲਾਂ ਹੋਈਆਂ ਮੌਤਾਂ ਨੂੰ ਨਵੇਂ ਅੰਕੜਿਆਂ ਨਾਲ ਮਿਲਾ ਰਹੀ ਹੈ। ਅੱਧੇ ਤੋਂ ਜ਼ਿਆਦਾ ਨਵੇਂ ਮਾਮਲੇ ਵੀ ਇਕੱਲੇ ਕੇਰਲ ਵਿਚ ਹੀ ਪਾਏ ਜਾ ਰਹੇ ਹਨ। ਬਾਕੀ ਮਰੀਜ਼ਾਂ ਦੇ ਉਭਰਨ ਦੀ ਦਰ ਸੁਧਰ ਰਹੀ ਹੈ ਅਤੇ ਮੌਤ ਦਰ ਸਥਿਰ ਬਣੀ ਹੋਈ ਹੈ ਅਤੇ ਰੋਜ਼ਾਨਾ ਤੇ ਹਫ਼ਤਾਵਾਰੀ ਇਨਫੈਕਸ਼ਨ ਦਰ ਵੀ ਘੱਟ ਹੀ ਬਣੀ ਹੋਈ ਹੈ।ਕੋਵਿਤ ਪੋਰਟਲ ਦੇ ਸ਼ਾਮ ਪੌਣੇ ਸੱਤ ਵਜੇ ਤਕ ਅੰਕੜਿਆਂ ਮੁਤਾਬਕ, ਦੇਸ਼ ਵਿਚ ਹੁਣ ਤਕ ਕੋਰੋਨਾ ਰੋਕੂ ਵੈਕਸੀਨ ਦੀਆਂ ਕੁਲ 115.76 ਕਰੋੜ ਡੋਜ਼ ਲਾਈਆਂ ਗਈਆਂ ਹਨ। ਇਨ੍ਹਾਂ ਵਿਚੋਂ 76.35 ਕਰੋੜ ਪਹਿਲੀ ਅਤੇ 39.41 ਕਰੋੜ ਦੂਜੀ ਡੋਜ਼ ਵੀ ਸ਼ਾਮਲ ਹੈ।

Related posts

ਏਅਰ ਇੰਡੀਆ ਨੇ ਦਿੱਲੀ-ਦੁਬਈ ਉਡਾਣ ਨਾਲ ਕੌਮਾਂਤਰੀ ਮਾਰਗ ’ਤੇ ਏ-350 ਸੇਵਾ ਸ਼ੁਰੂ ਕੀਤੀ

editor

‘ਇੰਡੀਆ’ ਗੱਠਜੋੜ ‘ਭਿ੍ਰਸ਼ਟ’ ਲੋਕਾਂ ਦਾ ਕੁਨਬਾ : ਨੱਡਾ

editor

ਚੋਣ ਕਮਿਸ਼ਨ ਦੇ ਸੋਧੇ ਅੰਕੜਿਆਂ ’ਚ 6 ਫ਼ੀਸਦੀ ਵਧੀ ਵੋਟਿੰਗ ਪਰ 2019 ਦੇ ਮੁਕਾਬਲੇ ਘੱਟ

editor