Punjab

ਨਵਜੋਤ ਸਿੱਧੂ ਦਾ ਆਪਣੀ ਹੀ ਸਰਕਾਰ ‘ਤੇ ਵੱਡਾ ਦੋਸ਼, ਕਿਹਾ- ਮੰਤਰੀਆਂ ਨੇ ਕੀਤੀ 2 ਹਜ਼ਾਰ ਕਰੋੜ ਦੀ ਹੇਰਾ-ਫੇਰੀ

ਲੁਧਿਆਣਾ – ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਸਿੱਧੂ ਨੇ ਕਿਹਾ ਕਿ ਹੁਣ ਤਕ ਸੂਬੇ ‘ਚ ਜੋ ਸਰਕਾਰ ਚੱਲ ਰਹੀ ਸੀ, ਉਹ ਮਾਫੀਆ ਦੀ ਹੀ ਸੀ। ਉਨ੍ਹਾਂ ਕਿਸੇ ਦਾ ਨਾਂ ਲਏ ਬਿਨਾਂ ਕਿਹਾ ਕਿ ਕਈ ਮੰਤਰੀਆਂ ਤੇ ਵਿਧਾਇਕਾਂ ਨੇ ਇਕ ਤੋਂ ਦੋ ਹਜ਼ਾਰ ਕਰੋੜ ਰੁਪਏ ਦੀ ਹੇਰਾ-ਫੇਰੀ ਕੀਤੀ ਹੈ। ਸਿੱਧੂ ਨੇ ਦਾਅਵਾ ਕੀਤਾ ਕਿ ਹੁਣ ਭਾਜਪਾ ਇਨ੍ਹਾਂ ਆਗੂਆਂ ‘ਤੇ ਦਬਾਅ ਬਣਾ ਰਹੀ ਹੈ। ਭਾਜਪਾ ਇਨ੍ਹਾਂ ਆਗੂਆਂ ਨੂੰ ਸਿਰਫ਼ ਇਕ ਹੀ ਗੱਲ ਕਹਿ ਰਹੀ ਹੈ ਕਿ ਜਿਸ ਵੀ ਵਿਧਾਇਕ ਜਾਂ ਮੰਤਰੀ ਨੇ ਚੋਰੀ ਕੀਤੀ ਹੈ, ਉਹ ਉਨ੍ਹਾਂ ਨਾਲ ਆਵੇ। ਸਿੱਧੂ ਨੇ ਕਿਹਾ ਕਿ ਭਾਜਪਾ ਨੇ ਜਲੰਧਰ ‘ਚ ਦਫ਼ਤਰ ਖੋਲ੍ਹਿਆ ਹੈ। ਆਗੂਆਂ ਵੱਲੋਂ ਕਿਹਾ ਜਾ ਰਿਹਾ ਹੈ, ‘ਜਾਂ ਤਾਂ ਜਲੰਧਰ ਆ ਜਾਓ, ਨਹੀਂ ਤਾਂ ਅੰਦਰ ਕਰ ਦੇਵਾਂਗੇ।’ਕਾਂਗਰਸ ਦੀ ਟਿਕਟ ‘ਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੀ ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਵੱਲੋਂ ਸਾਹਨੇਵਾਲ ‘ਚ ਕਰਵਾਏ ਗਏ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਪੰਜ ਸਾਲਾਂ ਤੋਂ ਭਾਜਪਾ ਦਾ ਕੋਈ ਵੱਡਾ ਆਗੂ ਨਜ਼ਰ ਨਹੀਂ ਆਇਆ। ਹੁਣ ਭਾਜਪਾ ਈਡੀ (ਇਨਫੋਰਸਮੈਂਟ ਡਾਇਰੈਕਟਰ) ਅਤੇ ਏਜੰਸੀਆਂ ਦਾ ਡਰ ਦਿਖਾ ਰਹੀ ਹੈ। ਭਾਜਪਾ ਆਗੂ ਆਪਣੇ ਨਾਲ ਬਾਂਹ ਮਰੋੜਨ ਦੀ ਤਾਕਤ ਲੈ ਕੇ ਆਏ ਹਨ।ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਾਂਗਰਸੀ ਆਗੂਆਂ ਦੇ ਬਿਆਨ ਮਿਲ ਰਹੇ ਹਨ। ਇਸ ਤੋਂ ਪਹਿਲਾਂ ਵੀ ਕਾਂਗਰਸ ਕੋਲ 78 ਵਿਧਾਇਕ ਸਨ ਪਰ ਮੁੱਖ ਮੰਤਰੀ ਭਾਜਪਾ ਦਾ ਸੀ। ਕੈਪਟਨ ਕਾਂਗਰਸ ਨਹੀਂ ਸਗੋਂ ਈ.ਡੀ. ਦੇ ਮੁੱਖ ਮੰਤਰੀ ਸਨ। ਉਨ੍ਹਾਂ ਆਪਣੀ ਸਰਕਾਰ ਦੇ ਮੰਤਰੀਆਂ ਦਾ ਨਾਂ ਲਏ ਬਿਨਾਂ ਕਿਹਾ ਕਿ ਉਨ੍ਹਾਂ ਨੇ ਫੈਸਲਾ ਕਰਨਾ ਹੈ ਕਿ ਉਹ ਪੰਜਾਬ ਦੇ ਨਾਲ ਹਨ ਜਾਂ ਆਪਣੇ ਸਵਾਰਥ ਲਈ ਬਾਂਹ ਮਰੋੜਨ ਵਾਲਿਆਂ ਦੇ ਨਾਲ।

Related posts

ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ

editor

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

editor

ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ ‘ਚ ‘ਆਪ’ ਨੂੰ ਮਿਲਿਆ ਹੁਲਾਰਾ, ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ ‘ਆਪ’ ‘ਚ ਸ਼ਾਮਲ

editor