Punjab

ਨਾਈਜੀਰੀਅਨ ਔਰਤ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਮੋਹਾਲੀ – ਮੋਹਾਲੀ ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵੇਰਵਿਆਂ ਅਨੁਸਾਰ ਸੁਖਨਾਜ ਸਿੰਘ ਡੀਐੱਸਪੀ ਸਿਟੀ-1 ਮੋਹਾਲੀ ਦੀ ਅਗਵਾਈ ਵਾਲੀ ਟੀਮ ‘ਚ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਨਾਈਜੀਰੀਅਨ ਔਰਤ ਨੂੰ ਸਮੇਤ 1 ਕਿਲੋਗ੍ਰਾਮ ਹੈਰੋਇਨ ਦੇ ਗ੍ਰਿਫਤਾਰ ਕੀਤਾ ਹੈ।

ਐਸਐਸਪੀ ਨਵਜੋਤ ਮਾਹਲ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਿਤੀ 13.01 2022 ਨੂੰ ਸੀ.ਆਈ.ਏ. ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੂੰ ਇੱਕ ਖੁਫੀਆ ਇਤਲਾਹ ਮਿਲੀ ਸੀ ਕਿ ਇੱਕ ਫੇਥ ( Faith) ਨਾਮ ਦੀ ਨਾਈਜੀਰੀਅਨ ਔਰਤ ਨੇ ਆਪਣੇ ਗਾਹਕਾਂ ਨੂੰ ਫੇਸ-7 ਮੋਹਾਲੀ ਦੇ ਪਾਰਕ ਵਿੱਚ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਸਪਲਾਈ ਕਰਨੀ ਹੈ। ਖੁਫੀਆ ਇਤਲਾਹ ਦੇ ਆਧਾਰ ਪਰ ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੇ ਫੇਸ-7 ਮੁਹਾਲੀ ਦੀ ਪਾਰਕ ਵਿਚੋਂ ਇੱਕ ਨਾਈਜੀਰੀਅਨ ਔਰਤ ਜਿਸ ਨੇ ਆਪਣਾ ਨਾਮ Faith do Chilaka r/o Edo Benin City, Nigeria, now Flat No. 2, Vikas Nagar, New Delhi, age about 28 year ਦੱਸਿਆ, ਨੂੰ ਕਾਬੂ ਕਰਕੇ ਉਸ ਪਾਸੋਂ 01 ਕਿਲਗ੍ਰਾਮ ਹੈਰੋਇਨ ਬ੍ਰਾਮਦ ਹੋਣ ਪਰ ਦੋਸ਼ਣ ਵਿਰੁੱਧ ਮੁਕੱਦਮਾ ਨੰਬਰ 05 ਮਿਤੀ 13.01 2022 ਅ/ਧ 21,61,85 ਐਨ.ਡੀ.ਪੀ.ਐਸ.ਐਕਟ ਥਾਣਾ ਮਟੌਰ ਵਿਖੇ ਦਰਜ ਰਜਿਸਟਰ ਕਰਵਾ ਉਕੱਤ ਨਾਈਜੀਰੀਅਨ ਔਰਤ ਚੌਥ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਬਾਅਦ ਹੈਰੋਇਨ ਨੂੰ ਕਬਜ਼ਾ ਵਿੱਚ ਲਿਆ ਗਿਆ। ਦੋਸ਼ਣ ਔਰਤ ਵੈਥ ਦੀ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਹੈਰੋਇਨ ਦੀ ਤਸਕਰੀ ਦਾ ਕੰਮ ਲੰਮੇ ਸਮੇਂ ਤੋਂ ਕਰਦੀ ਆ ਰਹੀ ਸੀ, ਦੋਸ਼ਣ ਨੇ ਇਹ ਵੀ ਦੱਸਿਆ ਹੈ ਕਿ ਇਹ ਹੈਰੋਇਨ ਦਿੱਲੀ ਤੋਂ ਸਸਤੇ ਭਾਅ ਲਿਆ ਕੇ ਮੋਹਾਲੀ ਅਤੇ ਖਰੜ ਦੇ ਏਰੀਆ ਵਿੱਚ ਮਹਿੰਗੇ ਰੇਟ ਸਪਲਾਈ ਕਰਦੀ ਸੀ। ਦੋਸ਼ਣ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਇਸ ਮੁਹਿੰਮ ਤਹਿਤ ਪਿਛਲੇ 01 ਮਹੀਨੇ ਵਿੱਚ ਹੇਠ ਲਿਖੇ ਅਨੁਸਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਰਿਕਵਰੀ ਕਰਵਾਈ ਜਾ ਚੁੱਕੀ ਹੈ ਅਤੇ ਅੱਗੇ ਵਾਸਤੇ ਵੀ ਇਹ ਮੁਹਿੰਮ ਲਗਾਤਾਰ ਪੂਰੀ ਸਖਤੀ ਨਾਲ ਲਾਗੂ

1 . ਐਨ.ਡੀ.ਪੀ.ਐਸ.ਐਕਟ ਤਹਿਤ 40 ਮੁਕੱਦਮੇ ਦਰਜ ਕਰਕੇ 58 ਦੋਸ਼ੀ ਗ੍ਰਿਫਤਾਰ ਕੀਤੇ ਗਏ,

* 1,83,343 ਨਸ਼ੀਲੀਆਂ ਗੋਲੀਆਂ

5.50 ਕਿਲੋਗ੍ਰਾਮ ਅਫੀਮ

1.739 ਕਿਲੋਗ੍ਰਾਮ ਹੈਰੋਇਨ

159 ਨਸ਼ੀਲੇ ਟੀਕੇ

2. ਐਕਸਾਈਜ਼ ਐਕਟ ਤਹਿਤ 61 ਮੁਕੱਦਮੇ ਦਰਜ ਕਰਕੇ 74 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ,

* 25000 ਲੀਟਰ E.N.A.

2817 ਲੀਟਰ ਸ਼ਰਾਬ

3. ਅਸਲਾ ਐਕਟ ਤਹਿਤ 07 ਮੁਕੱਦਮੇ ਦਰਜ ਕਰਕੇ 07 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ,

05 ਪਿਸਟਲ, 13 ਜਿੰਦਾ ਰੌਂਦ, 01 ਰਾਈਫਲ 4. ਇੱਕ ਮਹੀਨੇ ਦੇ ਅਰਸੇ ਦੌਰਾਨ 30 ਪੀ.ਓ. ਗ੍ਰਿਫਤਾਰ ਕੀਤੇ ਗਏ।

Related posts

ਪੰਜਾਬ ’ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਦੇ ਨਸ਼ੀਲੇ ਪਦਾਰਥ, ਨਕਦੀ ਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

editor

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ’ਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕਾਬੂ

editor

‘ਆਪ’ ਨੇ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

editor