India

ਨਾਗਾਲੈਂਡ ਫਾਇਰਿੰਗ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤਾ ਬਿਆਨ

ਨਵੀਂ ਦਿੱਲੀ – ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕ ਸਭਾ ‘ਚ ਬੀਤੇ ਦਿਨ ਨਾਗਾਲੈਂਡ ‘ਚ ਹੋਈ ਫਾਇਰਿੰਗ ਘਟਨਾ ਸਬੰਧੀ ਬਿਆਨ ਦਿੱਤਾ ਹੈ। ਉਨ੍ਹਾਂ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਹੈ ਕਿ ਇਸ ਦੀ ਜਾਂਚ ਲਈ ਐੱਸਆਈਟੀ ਦਾ ਗਠਨ ਕੀਤਾ ਜਾਵੇਗਾ ਤੇ ਇਹ ਇਕ ਮਹੀਨੇ ‘ਚ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਗ਼ਲਤ ਪਛਾਣ ਦਾ ਹੈ। ਉਨ੍ਹਾਂ ਮੁਤਾਬਕ ਸਥਿਤੀ ਗੰਭੀਰ ਹੈ ਪਰ ਕਾਬੂ ਹੇਠ ਹੈ।ਨਾਗਾਲੈਂਡ ਦੇ ਮੋਨ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਦੀ ਕਥਿਤ ਗੋਲੀਬਾਰੀ ਵਿੱਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਨਾਗਰਿਕਾਂ ਦੀ ਮੌਤ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਇਸ ਘਟਨਾ ਤੋਂ ਬਾਅਦ ਭੜਕੀ ਹਿੰਸਾ ਵਿੱਚ ਇੱਕ ਫੌਜੀ ਦੀ ਵੀ ਮੌਤ ਹੋ ਗਈ। ਇਸ ਤੋਂ ਪਹਿਲਾਂ ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰੀਓ ਨੇ ਸੁਰੱਖਿਆ ਬਲਾਂ ਵੱਲੋਂ ਨਾਗਰਿਕਾਂ ਦੀ ਕਥਿਤ ਹੱਤਿਆ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਸਨ।ਇਸ ਦੌਰਾਨ, ਨਾਗਾਲੈਂਡ ਸਰਕਾਰ ਨੇ ਭੜਕਾਊ ਵੀਡੀਓ, ਤਸਵੀਰਾਂ ਜਾਂ ਟੈਕਸਟ ਸੁਨੇਹਿਆਂ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਵਿੱਚ ਮੋਬਾਈਲ, ਇੰਟਰਨੈਟ ਅਤੇ ਡਾਟਾ ਸੇਵਾਵਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਸੂਬਾ ਸਰਕਾਰ ਨੇ ਮਾਰੇ ਗਏ ਨਾਗਰਿਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ। ਮੁੱਖ ਮੰਤਰੀ ਨੇਫਿਊ ਰੀਓ ਅੱਜ ਘਟਨਾ ਸਥਾਨ ਦਾ ਦੌਰਾ ਕਰਨਗੇ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਥਲ ਸੈਨਾ ਮੁਖੀ ਜਨਰਲ ਐਮਐਮ ਨਰਵਾਣੇ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਗੋਲੀਬਾਰੀ ਦੀ ਪਹਿਲੀ ਘਟਨਾ ਸ਼ਨੀਵਾਰ ਸ਼ਾਮ ਨੂੰ ਓਟਿੰਗ ਅਤੇ ਤੀਰੂ ਪਿੰਡਾਂ ਵਿਚਕਾਰ ਵਾਪਰੀ। ਕੁਝ ਦਿਹਾੜੀਦਾਰ ਮਜ਼ਦੂਰ ਕੋਲੇ ਦੀ ਖਾਨ ਤੋਂ ਪਿਕਅੱਪ ਵੈਨ ਵਿੱਚ ਆਪਣੇ ਘਰਾਂ ਨੂੰ ਪਰਤ ਰਹੇ ਸਨ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇਨ੍ਹਾਂ ਮਜ਼ਦੂਰਾਂ ਨੂੰ ਗਲਤੀ ਨਾਲ ਅੱਤਵਾਦੀ ਸਮਝ ਲਿਆ। ਇਕ ਪੁਲਿਸ ਅਧਿਕਾਰੀ ਨੇ ਕਿਹਾ ਸੀ ਕਿ ਪਾਬੰਦੀਸ਼ੁਦਾ ਜਥੇਬੰਦੀ ਨੈਸ਼ਨਲ ਸੋਸ਼ਲਿਸਟ ਕੌਂਸਲ ਆਫ਼ ਨਾਗਾਲੈਂਡ-ਕੇ (ਐਨਐਸਸੀਐਨ-ਕੇ) ਦੇ ਯੁੰਗ ਓਂਗ ਧੜੇ ਦੇ ਅਤਿਵਾਦੀਆਂ ਦੀ ਆਵਾਜਾਈ ਦੀ ਸੂਚਨਾ ਮਿਲਣ ਤੋਂ ਬਾਅਦ ਆਪ੍ਰੇਸ਼ਨ ਚਲਾ ਰਹੇ ਫ਼ੌਜੀ ਜਵਾਨਾਂ ਨੇ ਵਾਹਨ ‘ਤੇ ਗੋਲੀਬਾਰੀ ਕੀਤੀ। ਇਸ ਵਿੱਚ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਸੀ। ਜਦੋਂ ਮਜ਼ਦੂਰ ਆਪਣੇ ਘਰ ਨਾ ਪਹੁੰਚੇ ਤਾਂ ਸਥਾਨਕ ਨੌਜਵਾਨ ਅਤੇ ਪਿੰਡ ਵਾਸੀ ਉਨ੍ਹਾਂ ਦੀ ਭਾਲ ਕਰਦੇ ਹੋਏ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਹਥਿਆਰਬੰਦ ਬਲਾਂ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ। ਉਨ੍ਹਾਂ ਸੁਰੱਖਿਆ ਬਲਾਂ ਦੀਆਂ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ। ਇਸ ਸੰਘਰਸ਼ ਵਿੱਚ ਇੱਕ ਫ਼ੌਜੀ ਦੀ ਮੌਤ ਹੋ ਗਈ।

Related posts

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

editor

ਠੇਕੇ ਦੇ ਕੰਮ ਕਰਦੀਆਂ ਪੰਜਾਬੀ ਅਧਿਆਪਕਾਂ ਦੀਆਂ ਸੇਵਾਵਾਂ ਮੁੜ ਬਹਾਲ ਕਰੇ ਕੇਜਰੀਵਾਲ ਸਰਕਾਰ: ਜਗਦੀਪ ਸਿੰਘ ਕਾਹਲੋਂ

editor

ਗੈਸ ਸਿਲੰਡਰ ਫਟਣ ਨਾਲ ਲੱਗੀ ਅੱਗ, ਮਾਂ ਸਮੇਤ ਤਿੰਨ ਬੱਚੇ ਜਿਊਂਦੇ ਸੜੇ

editor