Breaking News India Latest News News

ਨਾਮਜ਼ਦ ਮੈਂਬਰ ਚੁਣਨ ਲਈ ਮੀਟਿੰਗ ਬੁਲਾਏ ਜਾਣ ਦੀ ਉਡੀਕ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਨਾਮਜ਼ਦ ਮੈਂਬਰਾਂ ਦੀ ਚੋਣ ਲਈ ਜਲਦ ਮੀਟਿੰਗ ਬੁਲਾਏ ਜਾਣ ਦੀ ਉਮੀਦ ਹੈ। ਗੁਰਦੁਆਰਾ ਸਿੰਘ ਸਭਾਵਾਂ ਦੇ ਪ੍ਰਧਾਨਾਂ ਦੀ ਸੂਚੀ ’ਚ ਇਤਰਾਜ਼ ਦਰਜ ਕਰਵਾਉਣ ਦੀ ਸਮਾਂ-ਹੱਦ ਵੀਰਵਾਰ ਸ਼ਾਮ ਪੰਜ ਵਜੇ ਸਮਾਪਤ ਹੋ ਗਈ। ਹੁਣ ਗੁਰਦੁਆਰਾ ਚੋਣ ਡਾਇਰੈਕਟੋਰੇਟ ਇਤਰਾਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਨਾਮਜ਼ਦ ਮੈਂਬਰਾਂ ਦੀ ਚੋਣ ਲਈ DSGMC ਦੇ ਨਵੇਂ ਮੈਂਬਰਾਂ ਦੀ ਮੀਟਿੰਗ ਬੁਲਾਏਗਾ।

9 ਸਤੰਬਰ ਨੂੰ ਨਾਮਜ਼ਦ ਮੈਂਬਰਾਂ ਦੀ ਚੋਣ ਲਈ ਮੀਟਿੰਗ ਬੁਲਾਈ ਗਈ ਸੀ। ਨਵੇਂ ਚੁਣੇ ਮੈਂਬਰਾਂ ਵੱਲੋਂ ਚੁਣੇ ਜਾਣ ਵਾਲੇ ਦੋ ਨਾਮਜ਼ਦ ਮੈਂਬਰਾਂ ਲਈ ਮਤਦਾਨ ਤੋਂ ਬਾਅਦ ਮੀਟਿੰਗ ਮੁਲਤਵੀ ਹੋ ਗਈ ਸੀ। ਉਸ ਦਿਨ ਮਤਦਾਨ ਤੋਂ ਬਾਅਦ ਲਾਟਰੀ ਰਾਹੀਂ ਗੁਰਦੁਆਰਾ ਸਿੰਘ ਸਭਾਵਾਂ ਦੇ ਪ੍ਰਧਾਨਾਂ ਵਿਚੋਂ ਦੋ ਨਾਮਜ਼ਦ ਮੈਂਬਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ’ਤੇ ਕੁਝ ਚੁਣੇ ਹੋਏ ਮੈਂਬਰਾਂ ਨੇ ਇਤਰਾਜ਼ ਦਰਜ ਕਰਵਾਇਆ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਸਭਾ ਦੇ ਪ੍ਰਧਾਨਾਂ ਦੀ ਸੂਚੀ ਵਿਚ ਕਮੀ ਹੈ। ਮੈਂਬਰਾਂ ਦੇ ਇਤਰਾਜ਼ ਦੀ ਜਾਂਚ ਵਿਚ ਸਮਾਂ ਲੱਗਦਾ ਹੈ ਅਤੇ ਇਸੇ ਗੱਲ ਨੂੰ ਲੈ ਕੇ ਵਿਵਾਦ ਸ਼ੁਰੂੁ ਹੋ ਗਿਆ ਸੀ। ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਮੈਂਬਰ ਉਪਲੱਬਧ ਸੂਚੀ ਦੇ ਆਧਾਰ ’ਤੇ ਲਾਟਰੀ ਕੱਢਣ ਦੀ ਮੰਗ ਕਰ ਰਹੇ ਸਨ। ਉਥੇ ਦੂਸਰੀਆਂ ਪਾਰਟੀਆਂ ਦੇ ਮੈਂਬਰ ਸੂਚੀ ਦੀ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਸਨ।

ਇਸ ਦੇ ਨਾਲ ਹੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਮਨਜਿੰਦਰ ਸਿੰਘ ਸਿਰਸਾ ਨੂੰ DSGMC ’ਚ ਆਪਣਾ ਨਾਮਜ਼ਦ ਮੈਂਬਰ ਬਣਾਉਣ ’ਤੇ ਵੀ ਇਤਰਾਜ਼ ਦਰਜ ਕਰਵਾਇਆ ਗਿਆ। ਸ਼ਿਕਾਇਤ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਗੁਰਮੁਖੀ ਦਾ ਗਿਆਨ ਨਹੀਂ ਹੈ। ਮੈਂਬਰ ਬਣਨ ਲਈ ਗੁਰਮੁਖੀ ਦਾ ਗਿਆਨ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਅੰਮ੍ਰਿਤਧਾਰੀ ਹੋਣ ’ਤੇ ਵੀ ਸਵਾਲ ਉਠਾਇਆ ਗਿਆ ਸੀ। ਇਨ੍ਹਾਂ ਇਤਰਾਜ਼ਾਂ ਕਾਰਨ ਗੁਰਦੁਆਰਾ ਡਾਇਰੈਕਟੋਰੇਟ ਨੇ ਮੀਟਿੰਗ ਮੁਲਤਵੀ ਕਰ ਦਿੱਤੀ ਸੀ। ਗੁਰਦੁਆਰਾ ਚੋਣ ਡਾਇਰੈਕਟੋਰੇਟ ਦਾ ਕਹਿਣਾ ਹੈ ਕਿ ਮੈਂਬਰਾਂ ਦੇ ਇਤਰਾਜ਼ ਤੋਂ ਬਾਅਦ ਸਬੰਧਤ ਐੱਸਡੀਐੱਮ ਦੀ ਮਦਦ ਨਾਲ ਗੁਰਦੁਆਰਾ ਸਿੰਘ ਸਭਾਵਾਂ ਦੇ ਪ੍ਰਧਾਨਾਂ ਦੀ ਸੂਚੀ ਦੀ ਜਾਂਚ ਕਰਵਾਉਣ ਤੋਂ ਬਾਅਦ ਇਸ ਨੂੰ ਜਨਤਕ ਕੀਤਾ ਗਿਆ ਹੈ।ਸਿਰਸਾ ਨੂੰ ਮੈਂਬਰ ਬਣਾਏ ਜਾਣ ਨੂੰ ਹਾਈ ਕੋਰਟ ’ਚ ਵੀ ਚੁਣੌਤੀ ਦਿੱਤੀ ਗਈ ਸੀ। ਹਾਈ ਕੋਰਟ ਨੇ ਸਿਰਸਾ ਨੂੰ ਡਾਇਰੈਕਟੋਰੇਟ ਅੱਗੇ ਪੇਸ਼ ਹੋ ਕੇ ਇਹ ਸਾਬਤ ਕਰਨ ਲਈ ਕਿਹਾ ਹੈ ਕਿ ਉਨ੍ਹਾਂ ਕੋਲ DSGMC ਦਾ ਮੈਂਬਰ ਬਣਨ ਦੀ ਯੋਗਤਾ ਹੈ।

Related posts

ਈ.ਡੀ. ਵੱਲੋਂ ਝਾਰਖੰਡ ’ਚ ਮੰਤਰੀ ਦੇ ਸਕੱਤਰ ਦੇ ਘਰੇਲੂ ਨੌਕਰ ਦੇ ਘਰੋਂ ਕਰੋੜਾਂ ਦੀ ਨਕਦੀ ਬਰਾਮਦ

editor

ਸਾਡਾ ਧਿਆਨ ਕੀ ਸਿੱਖਣੈ ਅਤੇ ਕਿਵੇਂ ਸਿੱਖਣੈ ’ਤੇ ਹੋਣਾ ਚਾਹੀਦਾ: ਦ੍ਰੌਪਦੀ ਮੁਰਮੂ

editor

ਰਾਹੁਲ ਗਾਂਧੀ ਦੀਆਂ ਗੱਲਾਂ ਤੋਂ ਨਾਰਾਜ਼ ਵੀ.ਸੀ., ਕਾਰਵਾਈ ਦੀ ਮੰਗ ਨੂੰ ਲੈ ਕੇ ਲਿਖਿਆ ਖੁੱਲ੍ਹਾ ਪੱਤਰ

editor