India

ਨਿਊ ਮੋਟਰ ਵ੍ਹੀਕਲ ਐਕਟ ਲਾਗੂ ਹੋਣ ਤੋਂ ਬਾਅਦ ਹੋਏ ਕਰੀਬ 8 ਕਰੋੜ ਟ੍ਰੈਫਿਕ ਚਲਾਨ : ਗਡਕਰੀ

ਨਵੀਂ ਦਿੱਲੀ – ਦੇਸ਼ ਵਿਚ ਰੋਜ਼ਾਨਾ ਸੜਕ ਹਾਦਸਿਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਾਦਸਿਆਂ ਨੂੰ ਰੋਕਣ ਤੇ ਯਾਤਰੀਆਂ ਦੀਆਂ ਸਹੂਲਤਾਂ ਵਿਚ ਵਾਧਾ ਕਰਨ ਲਈ ਸਰਕਾਰ ਵੱਲੋਂ 1 ਸਤੰਬਰ 2019 ਤੋਂ ਨਵਾਂ ਮੋਟਰ ਵ੍ਹੀਕਲ ਐਕਟ ਲਾਗੂ ਕੀਤਾ ਗਿਆ ਸੀ। ਇਸ ‘ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਸੰਸਦ ਨੂੰ ਦੱਸਿਆ ਕਿ ਮੋਟਰ ਵ੍ਹੀਕਲ (ਸੋਧ) ਐਕਟ ਲਾਗੂ ਹੋਣ ਤੋਂ ਲੈ ਕੇ ਹੁਣ ਤਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ 8 ਕਰੋੜ ਤੋਂ ਵੱਧ ਚਲਾਨ ਕੀਤੇ ਜਾ ਚੁੱਕੇ ਹਨ। ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਤੇ ਆਵਾਜਾਈ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਕਰਨ ਲਈ ਮੋਟਰ ਐਕਟ (ਸੋਧ) ਬਿੱਲ 5 ਅਗਸਤ 2019 ਨੂੰ ਸੰਸਦ ਵਿਚ ਪਾਸ ਕੀਤਾ ਗਿਆ ਸੀ, ਜਿਸ ਤੋਂ ਬਾਅਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 9 ਅਗਸਤ 2019 ਨੂੰ ਇਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਸੀ। 2019-20 ਦੇ ਅੰਕੜੇ ਪੇਸ਼ ਕਰਦੇ ਹੋਏ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨੇ ਕਿਹਾ ਕਿ ਜਦੋਂ ਕਿ 2019 ਵਿਚ 4,49,002 ਸੜਕ ਹਾਦਸੇ ਦਰਜ ਕੀਤੇ ਗਏ ਸਨ, ਹੁਣ 2020 ਵਿਚ ਮਾਮਲਿਆਂ ਦੀ ਗਿਣਤੀ ਘੱਟ ਕੇ 3,66,138 ਰਹਿ ਗਈ ਹੈ। ਜੋ ਆਪਣੇ ਆਪ ਵਿਚ ਇਕ ਸੁਖਦ ਸੁਨੇਹਾ ਹੈ। ਹਾਲਾਂਕਿ ਨਵੇਂ ਸੋਧੇ ਹੋਏ ਐਕਟ ਦੇ ਲਾਗੂ ਹੋਣ ਤੋਂ ਬਾਅਦ ਚਲਾਨਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਇਆ ਹੈ। ਦੇਸ਼ ਭਰ ਵਿਚ ਸੜਕ ਹਾਦਸਿਆਂ ਨੂੰ ਰੋਕਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨਾ ਸਿਰਫ਼ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ ਸਗੋਂ ਲੋਕਾਂ ਵਿਚ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕਤਾ ਵੀ ਲਿਆਂਦੀ ਜਾ ਸਕੇ। ਕੇਂਦਰੀ ਮੰਤਰੀ ਨੇ ਕਿਹਾ ਕਿ ਮੰਤਰਾਲੇ ਨੇ ਸਿੱਖਿਆ, ਇੰਜੀਨੀਅਰਿੰਗ, ਲਾਗੂਕਰਨ ਤੇ ਐਮਰਜੈਂਸੀ ਦੇਖਭਾਲ ‘ਤੇ ਆਧਾਰਿਤ ਸੜਕ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਲਈ ਬਹੁ-ਪੱਖੀ ਰਣਨੀਤੀ ਤਿਆਰ ਕੀਤੀ ਹੈ।

Related posts

ਕਾਂਗਰਸ ਨੇ ਜੇਪੀ ਨੱਡਾ ਅਤੇ ਅਮਿਤ ਮਾਲਵੀਆ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

editor

ਸਿਰਫ਼ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣ ਲੜ ਰਹੇ ਹਨ ਸਪਾ ਅਤੇ ਕਾਂਗਰਸ : ਮੋਦੀ

editor

ਪ੍ਰਧਾਨ ਮੰਤਰੀ ਮੋਦੀ ਤੀਜੇ ਗੇੜ ਤੋਂ ਬਾਅਦ 400 ਸੀਟਾਂ ਦੇ ਅੰਕੜੇ ਵੱਲ ਵਧਣਗੇ: ਅਮਿਤ ਸ਼ਾਹ

editor