India

ਨਿੱਝਰ ਕਤਲਕਾਂਡ ਦੀ ਰਿਪੋਰਟਿੰਗ ਕਰਨ ਵਾਲੀ ਆਸਟਰੇਲੀਆਈ ਮਹਿਲਾ ਪੱਤਰਕਾਰ ‘ਭਾਰਤ ਛੱਡਣ ਲਈ ਮਜਬੂਰ’ ਹੋਈ

ਨਵੀਂ ਦਿੱਲੀ – ਆਸਟਰੇਲੀਆ ਦੀ ਇਕ ਪੱਤਰਕਾਰ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਭਾਰਤ ਸਰਕਾਰ ਵੱਲੋਂ ਵਰਕ ਵੀਜ਼ਾ ਵਧਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਉਸ ਨੂੰ ਭਾਰਤ ਛੱਡਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਉਸ ਦੇ ਵਰਕ ਵੀਜ਼ਾ ਦੀ ਮਿਆਦ ਵਧਾਉਣ ਤੋਂ ਇਸ ਕਾਰਨ ਇਨਕਾਰ ਕਰ ਦਿੱਤਾ ਸੀ ਕਿ ਉਨ੍ਹਾਂ ਦੀਆਂ ਰਿਪੋਰਟਾਂ ‘ਹੱਦਾਂ ਟੱਪ ਗਈਆਂ’ ਹਨ। ਆਸਟਰੇਲੀਆਈ ਬ੍ਰਾਡਕਾਸਟਿੰਗ ਕਾਰਪੋਰੇਸ਼ਨ (ਏ.ਬੀ.ਸੀ.) ਦੀ ਦਖਣੀ ਏਸ਼ੀਆ ਬਿਊਰੋ ਦੀ ਮੁਖੀ ਅਵਨੀ ਡਾਇਸ ਨੇ ਕਿਹਾ ਕਿ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਰਿਪੋਰਟਿੰਗ ’ਤੇ ਭਾਰਤ ਸਰਕਾਰ ਵਲੋਂ ਇਤਰਾਜ਼ ਜਤਾਉਣ ਤੋਂ ਬਾਅਦ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਾਲੇ ਦਿਨ ਯਾਨੀਕਿ 19 ਅਪ੍ਰੈਲ ਨੂੰ ਭਾਰਤ ਛੱਡਣਾ ਪਿਆ ਸੀ। ਆਸਟਰੇਲੀਆਈ ਬ੍ਰਾਡਕਾਸਟਿੰਗ ਕਾਰਪੋਰੇਸ਼ਨ ਨੇ ਕਿਹਾ ਕਿ ਯੂਟਿਊਬ ਨੇ ਨਿੱਝਰ ਕਤਲ ਕੇਸ ’ਤੇ ਡਾਇਸ ਦੀ ਨਿਊਜ਼ ਸੀਰੀਜ਼ ‘ਵਿਦੇਸ਼ੀ ਪੱਤਰਕਾਰ’ ਦੇ ਇਕ ਐਪੀਸੋਡ ’ਤੇ ਵੀ ਭਾਰਤ ’ਚ ਪਾਬੰਦੀ ਲਗਾ ਦਿਤੀ ਗਈ ਹੈ। ਡਾਇਸ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ, ‘‘ਪਿਛਲੇ ਹਫਤੇ ਮੈਨੂੰ ਅਚਾਨਕ ਭਾਰਤ ਛੱਡਣਾ ਪਿਆ। ਮੋਦੀ ਸਰਕਾਰ ਨੇ ਇਹ ਕਹਿੰਦੇ ਹੋਏ ਮੇਰਾ ਵਰਕ ਵੀਜ਼ਾ ਵਧਾਉਣ ਤੋਂ ਇਨਕਾਰ ਕਰ ਦਿਤਾ ਕਿ ਮੇਰੀ ਰਿਪੋਰਟਿੰਗ ਨੇ ‘ਹੱਦ ਪਾਰ ਕਰ ਦਿਤੀ’ ਹੈ।’’ ਡਾਇਸ ਨੇ ਕਿਹਾ, ‘‘ਸਾਨੂੰ ਇਹ ਵੀ ਦਸਿਆ ਗਿਆ ਸੀ ਕਿ ਭਾਰਤੀ ਮੰਤਰਾਲੇ ਦੇ ਹੁਕਮਾਂ ਕਾਰਨ ਮੈਨੂੰ ਚੋਣਾਂ ’ਤੇ ਰਿਪੋਰਟ ਕਰਨ ਲਈ ਵੀ ਮਾਨਤਾ ਨਹੀਂ ਮਿਲੇਗੀ। ਅਸੀਂ ਉਸ ਦੇਸ਼ ’ਚੋਂ ਵੋਟਿੰਗ ਦੇ ਪਹਿਲੇ ਦਿਨ ਨਿਕਲੇ ਜਿਸ ਨੂੰ ਮੋਦੀ ‘ਲੋਕਤੰਤਰ ਦੀ ਮਾਂ’ ਕਹਿੰਦੇ ਹਨ।’’ ਡਾਇਸ ਪਿਛਲੇ ਢਾਈ ਸਾਲ ਤੋਂ ਭਾਰਤ ’ਚ ਕੰਮ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਆਸਟ੍ਰੇਲੀਆਈ ਸਰਕਾਰ ਦੇ ਦਖਲ ਤੋਂ ਬਾਅਦ ਉਨ੍ਹਾਂ ਦਾ ਵੀਜ਼ਾ ਦੋ ਮਹੀਨਿਆਂ ਲਈ ਵਧਾ ਦਿਤਾ ਗਿਆ। ਪਰ ਡਾਇਸ ਨੇ ਕਿਹਾ ਕਿ ਉਸ ਨੂੰ ਉਡਾਣ ਤੋਂ 24 ਘੰਟੇ ਪਹਿਲਾਂ ਸੂਚਿਤ ਕੀਤਾ ਗਿਆ ਸੀ ਅਤੇ ਉਹ ਭਾਰਤ ਛੱਡਣ ਲਈ ਅਪਣਾ ਮਨ ਬਣਾ ਚੁਕੀ ਸੀ। ਉਨ੍ਹਾਂ ਕਿਹਾ, ‘‘ਮੈਨੂੰ ਭਾਰਤ ਵਿਚ ਅਪਣਾ ਕੰਮ ਕਰਨਾ ਬਹੁਤ ਮੁਸ਼ਕਲ ਮਹਿਸੂਸ ਹੋਇਆ।

Related posts

ਅਮਿਤ ਸ਼ਾਹ ਦੀ ਫ਼ਰਜ਼ੀ ਵੀਡੀਓ ਮਾਮਲੇ ’ਚ ਕਾਂਗਰਸ ਦੇ 5 ਵਰਕਰ ਗ੍ਰਿਫ਼ਤਾਰ

editor

ਰਾਹੁਲ ਗਾਂਧੀ ਵੱਲੋਂ ਰਾਏਬਰੇਲੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ

editor

ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਪਟੀਸ਼ਨ ’ਤੇ ਦਲੀਲਾਂ ਸੁਣਨ ’ਤੇ ਵਿਚਾਰ ਕਰੇਗਾ: ਸੁਪਰੀਮ ਕੋਰਟ

editor