International

ਨਿੱਝਰ ਕੇਸ: ਕਾਨੂੰਨ ਦੇ ਸ਼ਾਸਨ ਵਾਲਾ ਦੇਸ਼ ਹੈ ਕੈਨੇਡਾ: ਟਰੂਡੋ

ਟੋਰਾਂਟੋ – ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ ਹੇਠ ਤਿੰਨ ਭਾਰਤੀ ਨਾਗਰਿਕਾਂ ਦੀ ਗਿ੍ਰਫ਼ਤਾਰੀ ਤੋਂ ਇਕ ਦਿਨ ਬਾਅਦ ਕਿਹਾ ਕਿ ਕੈਨੇਡਾ ‘ਕਾਨੂੰਨ ਦੇ ਸ਼ਾਸਨ ਵਾਲਾ ਦੇਸ਼’ ਹੈ ਅਤੇ ਇੱਥੇ ਇਕ ਮਜ਼ਬੂਤ ਤੇ ਸੁਤੰਤਰ ਨਿਆਂ ਪ੍ਰਣਾਲੀ ਅਤੇ ਆਪਣੇ ਸਾਰੇ ਨਾਗਰਿਕਾਂ ਦੀ ਸੁਰੱਖਿਆ ਲਈ ਬੁਨਿਆਦੀ ਵਚਨਬੱਧਤਾ ਹੈ। ਕੈਨੇਡਾ ਦੇ ਨਾਗਰਿਕ ਨਿੱਝਰ ਦੀ 18 ਜੂਨ 2023 ਨੂੰ ਬਿ੍ਰਟਿਸ਼ ਕੋਲੰਬੀਆ ਦੇ ਸਰੀ ਵਿੱਚ ਇਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਐਡਮਿੰਟਨ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ਨੂੰ ਹੱਤਿਆ ਅਤੇ ਹੱਤਿਆ ਦੀ ਸਾਜ਼ਿਸ਼ ਦੇ ਦੋਸ਼ ਵਿੱਚ ਸ਼ੁੱਕਰਵਾਰ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਸੀ।

Related posts

ਫਰਾਂਸ ’ਚ ਯਹੂਦੀ ਪੂਜਾ ਸਥਾਨ ’ਤੇ ਹਮਲੇ ਦੀ ਯੋਜਨਾ ਬਣਾਉਣ ਵਾਲੇ ਸ਼ੱਕੀ ਦੀ ਪੁਲਿਸ ਕਾਰਵਾਈ ’ਚ ਮੌਤ

editor

ਬਰਤਾਨੀਆ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਵਧੇ

editor

ਟਰੂਡੋ ਦੀ ਵਧੀ ਚਿੰਤਾ: ਦੇਸ਼ ਵਿੱਚ ਹਿੰਦੂ ਅਤੇ ਸਿੱਖ ਵੋਟਰ ਕੰਜ਼ਰਵੇਟਿਵ ਪਾਰਟੀ ਨੂੰ ਦੇ ਸਕਦੇ ਨੇ ਵੋਟ

editor