International

ਨਿੱਝਰ ਦੀ ਹੱਤਿਆ ’ਚ ਭਾਰਤੀ ਏਜੰਟਾਂ ਦਾ ਹੱਥ ਹੋਣ ਦੇ ਦੋਸ਼ ’ਤੇ ਕਾਇਮ ਹਾਂ: ਮੇਲਾਨੀ ਜੌਲੀ

Foreign Minister of Canada Melanie Joly is seen during her official visit to Kyiv, Ukraine, January 17, 2022. (Photo by Sergii Kharchenko/NurPhoto via Getty Images)

ਓਟਾਵਾ – ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਹੈ ਕਿ ਓਟਵਾ ’ਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ’ਤੇ ਕਾਇਮ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੌਲੀ ਨੇ ਕਿਹਾ ਕਿ ਨਿੱਝਰ ਦੀ ਹੱਤਿਆ ਦੀ ਜਾਂਚ ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ ਕਰ ਰਹੀ ਹੈ। ਉਨ੍ਹਾਂ ਕਿਹਾ,‘ਕੈਨੇਡਾ ਆਪਣੇ ਨਾਗਰਿਕਾਂ ਦੀ ਸੁਰੱਖਿਆ ਕਰਨ ਲਈ ਕੋਈ ਕਸਰ ਨਹੀਂ ਛੱਡੇਗਾ। ਅਸੀਂ ਉਨ੍ਹਾਂ ਦੋਸ਼ਾਂ ’ਤੇ ਕਾਇਮ ਹਾਂ ਕਿ ਕੈਨੇਡੀਅਨ ਜ਼ਮੀਨ ’ਤੇ ਭਾਰਤੀ ਏਜੰਟਾਂ ਨੇ ਕੈਨੇਡੀਅਨ ਦੀ ਹੱਤਿਆ ਕੀਤੀ ਗਈ ਸੀ। ਇਸ ਦੀ ਆਰਸੀਐੱਮਪੀ ਜਾਂਚ ਕਰ ਰਹੀ ਹੈ। ਮੈਂ ਅੱਗੇ ਕੋਈ ਟਿੱਪਣੀ ਨਹੀਂ ਕਰਾਂਗੀ।’ ਦੂਜੇ ਪਾਸੇ ਭਾਰਤ ਇਸ ਮਾਮਲੇ ’ਚ ਕੈਨੇਡਾ ਤੋਂ ਸਬੂਤ ਮੰਗ ਰਿਹਾ ਹੈ ਪਰ ਹਾਲੇ ਤੱਕ ਉਸ ਨੇ ਕੋਈ ਸਬੂਤ ਪੇਸ਼ ਨਹੀਂ ਕੀਤਾ।

Related posts

ਟਰੂਡੋ ਦੀ ਵਧੀ ਚਿੰਤਾ; ਹਿੰਦੂ, ਸਿੱਖ, ਮੁਸਲਿਮ ਭਾਈਚਾਰਾ ਵਿਰੋਧੀ ਪਾਰਟੀ ਨੂੰ ਦੇ ਰਿਹੈ ਸਮਰਥਨ

editor

ਸਿੰਗਾਪੁਰ ’ਚ ਔਰਤਾਂ ਦੀਆਂ ਅਸ਼ਲੀਲ ਤਸਵੀਰਾਂ ਦੇ ਮਾਮਲੇ ’ਚ ਭਾਰਤੀ ਮੂਲ ਦੇ ਇੰਜੀਨੀਅਰ ਨੂੰ 11 ਮਹੀਨੇ ਦੀ ਸਜਾ

editor

ਕੈਨੇਡਾ ਪ੍ਰਤੀ ਭਾਰਤੀ ਵਿੱਦਿਆਰਥੀਆਂ ਦਾ ਘਟਿਆ ਰੁਝਾਨ

editor