International

ਨਿੱਝਰ ਦੀ ਹੱਤਿਆ ਦੇ ਦੋਸ਼ ’ਚ ਗਿ੍ਰਫ਼ਤਾਰ 3 ਭਾਰਤੀ ਅਦਾਲਤ ’ਚ ਪੇਸ਼

ਓਟਵਾ – ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ ਵਿੱਚ ਗਿ੍ਰਫਤਾਰ ਕੀਤੇ ਤਿੰਨ ਭਾਰਤੀ ਨਾਗਰਿਕ ਇਸ ਕੇਸ ਵਿੱਚ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਪਹਿਲੀ ਵਾਰ ਵੀਡੀਓ ਕਾਨਫਰੰਸ ਰਾਹੀਂ ਕੈਨੇਡਾ ਦੀ ਅਦਾਲਤ ਵਿੱਚ ਪੇਸ਼ ਹੋਏ। ਇਸ ਕਤਲ ਨੇ ਕੈਨੇਡਾ-ਭਾਰਤ ਸਬੰਧਾਂ ਵਿੱਚ ਤਣਾਅ ਪੈਦਾ ਕਰ ਦਿੱਤਾ ਹੈ। ਐਡਮਿੰਟਨ ’ਚ ਰਹਿਣ ਵਾਲੇ ਭਾਰਤੀ ਨਾਗਰਿਕ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ਨੂੰ ਸ਼ੁੱਕਰਵਾਰ ਨੂੰ ਗਿ੍ਰਫਤਾਰ ਕਰ ਲਿਆ ਗਿਆ ਅਤੇ ਉਨ੍ਹਾਂ ’ਤੇ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ। ਮੀਡੀਆ ਮੁਤਾਬਕ ਤਿੰਨਾਂ ਨੂੰ ਸਰੀ ਦੀ ਖਚਾਖਚ ਭਰੀ ਸੂਬਾਈ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਵੱਖਰੇ ਤੌਰ ’ਤੇ ਪੇਸ਼ ਕੀਤਾ ਗਿਆ। ਉਹ ਆਪਣੇ ਵਕੀਲਾਂ ਨਾਲ ਸਲਾਹ ਕਰਨ ਲਈ ਸਮਾਂ ਦੇਣ ਲਈ ਕੇਸ ਦੀ ਸੁਣਵਾਈ 21 ਮਈ ਤੱਕ ਮੁਲਤਵੀ ਕਰਨ ਲਈ ਸਹਿਮਤ ਹੋਏ। ਮੰਨਿਆ ਜਾ ਰਿਹਾ ਹੈ ਕਿ ਗਿ੍ਰਫਤਾਰ ਕੀਤੇ ਵਿਅਕਤੀ ਉਸ ਕਥਿਤ ਗਰੁੱਪ ਦੇ ਮੈਂਬਰ ਹਨ, ਜਿਸ ਨੂੰ ਨਿੱਝਰ ਦੀ ਹੱਤਿਆ ਦਾ ਕੰਮ ਸੌਂਪਿਆ ਗਿਆ ਸੀ।

 

Related posts

ਟਰੂਡੋ ਦੀ ਵਧੀ ਚਿੰਤਾ; ਹਿੰਦੂ, ਸਿੱਖ, ਮੁਸਲਿਮ ਭਾਈਚਾਰਾ ਵਿਰੋਧੀ ਪਾਰਟੀ ਨੂੰ ਦੇ ਰਿਹੈ ਸਮਰਥਨ

editor

ਸਿੰਗਾਪੁਰ ’ਚ ਔਰਤਾਂ ਦੀਆਂ ਅਸ਼ਲੀਲ ਤਸਵੀਰਾਂ ਦੇ ਮਾਮਲੇ ’ਚ ਭਾਰਤੀ ਮੂਲ ਦੇ ਇੰਜੀਨੀਅਰ ਨੂੰ 11 ਮਹੀਨੇ ਦੀ ਸਜਾ

editor

ਕੈਨੇਡਾ ਪ੍ਰਤੀ ਭਾਰਤੀ ਵਿੱਦਿਆਰਥੀਆਂ ਦਾ ਘਟਿਆ ਰੁਝਾਨ

editor