Breaking News India Latest News News

ਪਟੀਸ਼ਨ ਖਾਰਜ, SC ਨੇ ਕਿਹਾ- ਸਕੂਲ ਖੋਲ੍ਹਣ ਦਾ ਆਦੇਸ਼ ਨਹੀਂ ਦੇ ਸਕਦੇ

ਨਵੀਂ ਦਿੱਲੀ – ਜਿਵੇਂ ਜਿਵੇਂ ਕੋਰੋਨਾ ਦਾ ਅਸਰ ਘੱਟ ਹੋ ਰਿਹਾ ਹੈ, ਉਵੇਂ ਉਵੇਂ ਸਕੂਲ ਖੋਲ੍ਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਗੱਲ ਵੀ ਆਪਣੀ ਥਾਂ ਰਹੀ ਹੈ ਕਿ ਕੋਰੋਨਾ ਮਹਾਮਾਰੀ ਪੂਰੀ ਤਰ੍ਹਾਂ ਖਤਮ ਨਹੀਂ ਹੋਈ ਹੈ। ਇਸ ਦੌਰਾਨ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰ ਮੰਗ ਕੀਤੀ ਕਿ ਸੂਬਿਆਂ ਵਿਚ ਸਕੂਲ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਜਾਣ। ਸੋਮਵਾਰ ਨੂੰ ਇਹ ਪਟੀਸ਼ਨ ਸੁਪਰੀਮ ਕੋਰਟ ਦੇ ਸਾਹਮਣੇ ਰੱਖੀ ਗਈ, ਜਿਸ ਨੂੰ ਖਾਰਜ ਕਰ ਦਿੱਤਾ ਗਿਆ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸੂਬਿਆਂ ਨੂੰ ਫਿਜ਼ੀਕਲ ਪਡ਼੍ਹਾਈ ਲਈ ਸਕੂਲਾਂ ਨੂੰ ਮੁਡ਼ ਤੋਂ ਖੋਲ੍ਹਣ ਦੇ ਨਿਰਦੇਸ਼ ਨਹੀਂ ਦੇ ਸਕਦਾ। ਇਸ ਤਰ੍ਹਾਂ ਸੁਪਰੀਮ ਕੋਰਟ ਨੇ ਕੇਂਦਰ ਅਤੇ ਸੂਬਿਆਂ ਨੂੰ ਸਕੂਲ ਫਿਰ ਤੋਂ ਖੋਲ੍ਹਣ ਲਈ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। 20 ਸਤੰਬਰ 2021 ਤੋਂ ਕਈ ਰਾਜਾਂ ਵਿੱਚ ਸਕੂਲ ਖੋਲ੍ਹੇ ਗਏ ਸਨ। ਇਨ੍ਹਾਂ ਵਿੱਚ ਰਾਜਸਥਾਨ, ਝਾਰਖੰਡ, ਮੱਧ ਪ੍ਰਦੇਸ਼, ਹਰਿਆਣਾ ਅਤੇ ਅਸਾਮ ਸ਼ਾਮਲ ਹਨ ਜਿੱਥੇ ਅੱਜ ਤੋਂ ਸਕੂਲਾਂ ਵਿੱਚ ਆਫਲਾਈਨ ਕਲਾਸਾਂ ਦੁਬਾਰਾ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਕਾਲਜਾਂ ਵਿੱਚ ਆਫਲਾਈਨ ਟੀਚਿੰਗ ਵੀ ਸ਼ੁਰੂ ਹੋ ਰਹੀ ਹੈ।

Related posts

ਅਜੇ ਜੇਲ੍ਹ ਵਿਚ ਹੀ ਰਹਿਣਗੇ ਕੇਜਰੀਵਾਲ, ਅੰਤਰਿਮ ਜ਼ਮਾਨਤ ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

editor

ਭਾਜਪਾ ਨੂੰ ਵੱਡਾ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਹਮਾਇਤ ਵਾਪਸ ਲਈ – ਸਾਬਕਾ ਸੀਐਮ ਭੂਪੇਂਦਰ ਹੁੱਡਾ ਦੀ ਮੌਜੂਦਗੀ ਵਿੱਚ ਕਾਂਗਰਸ ਨੂੰ ਸਮਰਥਨ ਦਾ ਐਲਾਨ ਕੀਤਾ

editor

ਆਬਕਾਰੀ ਘਪਲਾ ਮਾਮਲਾ: ਕਵਿਤਾ ਨੂੰ ਰਾਹਤ ਨਹੀਂ, ਕੋਰਟ ਨੇ ਨਿਆਂਇਕ ਹਿਰਾਸਤ ਵਧਾਈ

editor