India

ਪਾਕਿਸਤਾਨੀ ਕਮਾਂਡਰ ਹੈਦਰ ਨਾਲ ਐੱਲਈਟੀ ਦੇ ਦੋ ਅੱਤਵਾਦੀ ਢੇਰ, ਕੁਲਗਾਮ ਦੇ ਦੇਵਸਰ ‘ਚ ਮੁੱਠਭੇੜ ਖ਼ਤਮ

ਜੰਮੂ-ਕਸ਼ਮੀਰ – ਕਸ਼ਮੀਰ ਦੇ ਕੁਲਗਾਮ ਦੇ ਦੇਵਸਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਖਤਮ ਹੋ ਗਿਆ ਹੈ। ਜੰਮੂ-ਕਸ਼ਮੀਰ ਪੁਲਿਸ, ਸੀਆਰਪੀਐੱਫ ਤੇ ਫੌਜ ਦੇ ਇਸ ਸਾਂਝੇ ਆਪਰੇਸ਼ਨ ਦੌਰਾਨ ਲਸ਼ਕਰ-ਏ-ਤੋਇਬਾ ਅੱਤਵਾਦੀ ਸੰਗਠਨ ਦੇ ਦੋ ਅੱਤਵਾਦੀਆਂ ਨੂੰ ਮਾਰਨ ‘ਚ ਸਫਲਤਾ ਮਿਲੀ ਹੈ। ਮਾਰੇ ਗਏ ਅੱਤਵਾਦੀਆਂ ‘ਚ ਪਾਕਿਸਤਾਨ ‘ਚ ਰਹਿਣ ਵਾਲਾ ਇਕ ਵਿਦੇਸ਼ੀ ਅੱਤਵਾਦੀ ਅਤੇ ਇਕ ਸਥਾਨਕ ਅੱਤਵਾਦੀ ਸ਼ਾਮਲ ਹੈ।

ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਕੁਲਗਾਮ ਦੇ ਦੇਵਸਰ ਦੇ ਚੀਆਨ ਨਾਮਕ ਇਲਾਕੇ ਵਿੱਚ ਐਤਵਾਰ ਤੜਕੇ ਸ਼ੁਰੂ ਹੋਇਆ ਮੁਕਾਬਲਾ ਹੁਣ ਖ਼ਤਮ ਹੋ ਗਿਆ ਹੈ। ਮਾਰੇ ਗਏ ਦੋ ਅੱਤਵਾਦੀਆਂ ਵਿੱਚੋਂ ਇੱਕ ਦੀ ਪਛਾਣ ਪਾਕਿਸਤਾਨ ਦੇ ਰਹਿਣ ਵਾਲੇ ਹੈਦਰ ਵਜੋਂ ਹੋਈ ਹੈ। ਉਹ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਕਮਾਂਡਰ ਸੀ। ਮੁਕਾਬਲੇ ‘ਚ ਮਾਰਿਆ ਗਿਆ ਦੂਜਾ ਅੱਤਵਾਦੀ ਸਥਾਨਕ ਹੈ ਅਤੇ ਉਸ ਦੀ ਪਛਾਣ ਸ਼ਾਹਬਾਜ਼ ਸ਼ਾਹ ਵਾਸੀ ਕੁਲਗਾਮ ਵਜੋਂ ਹੋਈ ਹੈ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ।

ਇੱਥੇ ਦੱਸ ਦੇਈਏ ਕਿ ਸ਼ਨਿਚਰਵਾਰ ਦੇਰ ਰਾਤ ਕੁਲਗਾਮ ਪੁਲਿਸ ਨੂੰ ਦੇਵਸਰ ਦੇ ਚੀਆਨ ਨਾਮਕ ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਕੁਲਗਾਮ ਪੁਲਿਸ ਨੇ ਸੈਨਾ ਅਤੇ ਸੀਆਰਪੀਐਫ ਦੇ ਨਾਲ ਮਿਲ ਕੇ ਐਤਵਾਰ ਤੜਕੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਇਕ ਥਾਂ ‘ਤੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਤੁਰੰਤ ਮੋਰਚਾ ਸੰਭਾਲ ਲਿਆ ਅਤੇ ਪਹਿਲਾਂ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਦੀ ਚਿਤਾਵਨੀ ਦਿੱਤੀ। ਚੇਤਾਵਨੀ ਨੂੰ ਨਜ਼ਰਅੰਦਾਜ਼ ਕਰਦੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਜਾਰੀ ਰੱਖੀ। ਜੰਮੂ-ਕਸ਼ਮੀਰ ਪੁਲਿਸ ਨੇ ਇੰਟਰਨੈੱਟ ਮੀਡੀਆ ‘ਤੇ ਮੁਕਾਬਲੇ ਦੇ ਵੇਰਵੇ ਸਾਂਝੇ ਕੀਤੇ ਹਨ। ਪੁਲਿਸ ਨੇ ਟਵੀਟ ਕੀਤਾ ਕਿ ਕੁਲਗਾਮ ਦੇ ਦੇਵਸਰ ਸਥਿਤ ਚਿਯਾਨ ਨਾਮਕ ਇਲਾਕੇ ‘ਚ ਮੁਕਾਬਲਾ ਚੱਲ ਰਿਹਾ ਹੈ, ਜਲਦ ਹੀ ਅੱਤਵਾਦੀਆਂ ਦਾ ਸਫਾਇਆ ਕਰ ਦਿੱਤਾ ਜਾਵੇਗਾ।

ਇਸ ਦੌਰਾਨ ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਮੁਤਾਬਕ ਦੋ ਅੱਤਵਾਦੀ ਘੇਰਾਬੰਦੀ ਵਿੱਚ ਫਸੇ ਹੋਏ ਹਨ। ਇਨ੍ਹਾਂ ‘ਚੋਂ ਇਕ ਦੀ ਪਛਾਣ ਲਸ਼ਕਰ-ਏ-ਤੋਇਬਾ ਅੱਤਵਾਦੀ ਸੰਗਠਨ ਦੇ ਹੈਦਰ ਵਜੋਂ ਹੋਈ ਹੈ। ਉਹ ਪਾਕਿਸਤਾਨ ‘ਚ ਰਹਿ ਰਿਹਾ ਇੱਕ ਵਿਦੇਸ਼ੀ ਅੱਤਵਾਦੀ ਹੈ ਜਦਕਿ ਦੂਜਾ ਅੱਤਵਾਦੀ ਸਥਾਨਕ ਹੈ। ਹੈਦਰ ਪਿਛਲੇ ਦੋ ਸਾਲਾਂ ਤੋਂ ਕਸ਼ਮੀਰ ਘਾਟੀ ‘ਚ ਸਰਗਰਮ ਹੈ ਅਤੇ ਕਈ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਆਈਜੀ ਨੇ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਆਸਪਾਸ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

Related posts

ਗੈਸ ਸਿਲੰਡਰ ਫਟਣ ਨਾਲ ਲੱਗੀ ਅੱਗ, ਮਾਂ ਸਮੇਤ ਤਿੰਨ ਬੱਚੇ ਜਿਊਂਦੇ ਸੜੇ

editor

ਮੇਨਕਾ ਗਾਂਧੀ ਨੇ ਸੁਲਤਾਨਪੁਰ ਲੋਕ ਸਭਾ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ

editor

ਦਿੱਲੀ ਦੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਕਾਰਨ ਦਹਿਸ਼ਤ

editor