Punjab

ਪਾਕਿਸਤਾਨ ਦੀ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਭਿੱਖੀਵਿੰਡ ਦਾ ਦੇਹਾਂਤ

ਭਿੱਖੀਵਿੰਡ – ਪਾਕਿਸਤਾਨ ਦੀ ਜੇਲ੍ਹ ‘ਚ ਕਈ ਸਾਲ ਤਸ਼ੱਦਦ ਝੱਲਣ ਤੋਂ ਬਾਅਦ ਮੌਤ ਦੀ ਗੋਦ ‘ਚ ਸਮਾ ਜਾਣ ਵਾਲੇ ਸਰਬਜੀਤ ਸਿੰਘ  ਦੀ ਭੈਣ ਦਲਬੀਰ ਕੌਰ ਭਿੱਖੀਵਿੰਡ ਦਾ ਦੇਹਾਂਤ ਹੋ ਗਿਆ ਹੈ। ਦਲਬੀਰ ਕੌਰ ਸ਼ਨਿੱਚਰਵਾਰ ਨੂੰ ਜਲੰਧਰ ਗਏ ਸਨ, ਜਿੱਥੇ ਉਨ੍ਹਾਂ ਨੇ ਛਾਤੀ ‘ਚ ਦਰਦ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਜੱਦੀ ਘਰ ਤਰਨਤਾਰਨ ਲਿਆਂਦਾ ਗਿਆ, ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦਾ ਸਸਕਾਰ ਦੁਪਹਿਰ 1 ਵਜੇ ਤਰਨਤਾਰਨ ਵਿਖੇ ਕੀਤਾ ਜਾਵੇਗਾ। ਦਲਬੀਰ ਕੌਰ ਇਕ ਅਜਿਹੀ ਔਰਤ ਸੀ ਜਿਸ ਨੇ ਆਪਣੇ ਭਰਾ ਸਰਬਜੀਤ ਸਿੰਘ ਨੂੰ ਪਾਕਿਸਤਾਨ ਦੀ ਜੇਲ੍ਹ ਵਿੱਚੋਂ ਰਿਹਾਅ ਕਰਵਾਉਣ ਲਈ ਸਖ਼ਤ ਸੰਘਰਸ਼ ਕੀਤਾ।

ਸਰਬਜੀਤ ਨੂੰ ਪਾਕਿਸਤਾਨ ਦੀ ਇਕ ਅਦਾਲਤ ਨੇ ਅੱਤਵਾਦ ਅਤੇ ਜਾਸੂਸੀ ਲਈ ਦੋਸ਼ੀ ਠਹਿਰਾਇਆ ਸੀ। ਉਸ ਨੂੰ ਸਾਲ 1991 ‘ਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਸਰਬਜੀਤ ਦੀ ਫਾਂਸੀ ‘ਤੇ 2008 ‘ਚ ਪਾਬੰਦੀ ਲਗਾ ਦਿੱਤੀ ਗਈ ਸੀ। ਅਪ੍ਰੈਲ 2013 ‘ਚ ਲਾਹੌਰ ‘ਚ ਕੈਦੀਆਂ ਨੇ ਸਰਬਜੀਤ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਸਰਬਜੀਤ ਜਿਊਂਦੇ ਜੀਅ ਤਾਂ ਪਾਕਿਸਤਾਨ ਤੋਂ ਭਾਰਤ ਨਹੀਂ ਪਰਤ ਸਕਿਆ ਪਰ ਉਸ ਦੀ ਲਾਸ਼ ਅੰਮ੍ਰਿਤਸਰ ਪਹੁੰਚ ਗਈ ਸੀ। ਜ਼ਿਕਰਯੋਗ ਹੈ ਕਿ ਦਲਬੀਰ ਕੌਰ ਨੇ ਸਰਬਜੀਤ ਦੀ ਰਿਹਾਈ ਲਈ ਭਰਪੂਰ ਯਤਨ ਕੀਤੇ। ਇਸ ਤੋਂ ਬਾਅਦ ਉਨ੍ਹਾਂ ਉੱਪਰ ਬਾਲੀਵੁੱਡ ਫਿਲਮ ‘ਸਰਬਜੀਤ’ ਵੀ ਬਣੀ ਜਿਸ ਵਿਚ ਅਦਾਕਾਰਾ ਐਸ਼ਵਰਿਆ ਰਾਏ ਨੇ ਉਨ੍ਹਾਂ ਦੀ ਭੂਮਿਕਾ ਨਿਭਾਈ।

Related posts

ਪਿੰਡ ਸੰਜਰਪੁਰ ਵਿੱਚ ਗੁਟਕਾ ਸਾਹਿਬ ਤੇ ਹਿੰਦੂ ਮੱਤ ਦੀਆਂ ਪੁਸਤਕਾਂ ਦੀ ਹੋਈ ਬੇਅਦਬੀ

editor

ਮਾਨ ਨੇ ‘ਆਪ’ ਦੇ 13 ਲੋਕ ਸਭਾ ਉਮੀਦਵਾਰਾਂ ਦੀ ਪੰਜਾਬ ਦੇ ਲੋਕਾਂ ਨਾਲ ਕਰਵਾਈ ਜਾਣ-ਪਛਾਣ , ਕਿਹਾ-ਇਹ ਸੰਸਦ ‘ਚ ਤੁਹਾਡੀ ਆਵਾਜ਼ ਬਣਨਗੇ

editor

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

editor