International

ਪਾਕਿ ਸਰਕਾਰ ਨਵਾਜ਼ ਸ਼ਰੀਫ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਕਰ ਸਕਦੀ ਹੈ ਖ਼ਤਮ

ਇਸਲਾਮਾਬਾਦ – ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਸੱਤਾਧਾਰੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਵਿਰੁੱਧ ਭ੍ਰਿਸ਼ਟਾਚਾਰ ਦੇ ਸਾਰੇ ਮਾਮਲਿਆਂ ਅਤੇ ਸਜ਼ਾਵਾਂ ਨੂੰ ਖਤਮ ਜਾਂ ਮੁਅੱਤਲ ਕਰਨ ‘ਤੇ ਵਿਚਾਰ ਕਰ ਰਹੀ ਹੈ।

ਸ਼ਾਹਬਾਜ਼ ਸ਼ਰੀਫ ਦੇ ਵੱਡੇ ਭਰਾ ਅਤੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ ਨੂੰ ਨਵਾਂ ਪਾਸਪੋਰਟ ਜਾਰੀ ਕੀਤਾ ਗਿਆ ਹੈ, ਤਾਂ ਜੋ ਉਹ ਲੰਡਨ ਤੋਂ ਪਾਕਿਸਤਾਨ ਪਰਤ ਸਕਣ। ‘ਡਾਅਨ’ ‘ਚ ਛਪੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਖਾਨ ਨੇ ਕਿਹਾ ਕਿ ਪੰਜਾਬ ਸੂਬੇ ਦੀ ਸਰਕਾਰ ਕੋਲ ਕਿਸੇ ਦੋਸ਼ੀ ਦੀ ਸਜ਼ਾ ਨੂੰ ਰੱਦ ਕਰਨ ਜਾਂ ਮੁਲਤਵੀ ਕਰਨ ਦੀ ਕਾਫੀ ਸ਼ਕਤੀ ਹੈ। ਇਸ ਦੇ ਨਾਲ ਹੀ ਉਸ ਨੂੰ ਦੇਸ਼ ਦੀ ਉਸ ਅਦਾਲਤ ਵਿਚ ਆਪਣਾ ਕੇਸ ਦੁਬਾਰਾ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਹੈ, ਜਿਸ ਵਿਚ ਉਸ ਨੂੰ ਗਲਤ ਸਜ਼ਾ ਸੁਣਾਈ ਗਈ ਹੈ। ਪੀਐਮਐਲ-ਐਨ ਸੁਪਰੀਮੋ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਦੀ ਵਾਪਸੀ ਬਾਰੇ ਫੈਸਲਾ ਲੈਣਗੇ।

ਜ਼ਿਕਰਯੋਗ ਹੈ ਕਿ 72 ਸਾਲਾ ਪੀਐੱਮਐੱਲ-ਐੱਨ ਸੁਪਰੀਮੋ ਨਵਾਜ਼ ਸ਼ਰੀਫ ਨੂੰ ਅਕਤੂਬਰ 2019 ‘ਚ ਮੈਡੀਕਲ ਆਧਾਰ ‘ਤੇ ਅੱਠ ਹਫ਼ਤਿਆਂ ਲਈ ਜ਼ਮਾਨਤ ਦਿੱਤੀ ਗਈ ਸੀ। ਇੱਕ ਮਹੀਨੇ ਬਾਅਦ, ਉਸਨੂੰ ਇਲਾਜ ਲਈ ਲੰਡਨ ਦੇ ਚਾਰ ਹਫ਼ਤਿਆਂ ਦੇ ਦੌਰੇ ਲਈ ਵੀ ਮਨਜ਼ੂਰੀ ਦਿੱਤੀ ਗਈ ਸੀ। ਪਰ ਉਦੋਂ ਤੋਂ ਉਹ ਪਾਕਿਸਤਾਨ ਨਹੀਂ ਪਰਤਿਆ ਹੈ।

ਪਾਕਿਸਤਾਨ ਦੀ ਵਿਰੋਧੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਕਿਊ (PML-Q) ਦੇ ਨੇਤਾ ਮੋਨਿਸ ਇਲਾਹੀ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਨਿਆਂਪਾਲਿਕਾ ਨੂੰ ਪ੍ਰਭਾਵਿਤ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਫੈਸਲਾ ਉਨ੍ਹਾਂ ਦੇ ਹੱਕ ਵਿੱਚ ਹੋਵੇ ਤਾਂ ਅੱਧੀ ਰਾਤ ਨੂੰ ਵੀ ਅਦਾਲਤਾਂ ਖੁੱਲ੍ਹ ਜਾਂਦੀਆਂ ਹਨ। ਇਲਾਹੀ ਨੇ ਪਾਕਿਸਤਾਨ ਦੇ ਚੋਣ ਕਮਿਸ਼ਨ ‘ਤੇ ਪੱਖਪਾਤ ਕਰਨ ਦਾ ਵੀ ਦੋਸ਼ ਲਗਾਇਆ ਹੈ। ਇਲਾਹੀ ਨੇ ਇਹ ਵੀ ਦੋਸ਼ ਲਾਇਆ ਕਿ ਇਮਰਾਨ ਖ਼ਾਨ ਖ਼ਿਲਾਫ਼ ਦਰਜ ਐਫਆਈਆਰ ਸਿਆਸੀ ਦੁਸ਼ਮਣੀ ਦਾ ਨਤੀਜਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਰੀਫ ਭਰਾਵਾਂ ਨੂੰ ਕੋਈ ਵੀ ਜਵਾਬੀ ਕਾਰਵਾਈ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ।

ਕਰਾਚੀ ਯੂਨੀਵਰਸਿਟੀ ‘ਚ ਆਤਮਘਾਤੀ ਬੰਬ ਧਮਾਕੇ ਤੋਂ ਬਾਅਦ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਦੇਸ਼ ‘ਚ ਚੀਨੀ ਨਾਗਰਿਕਾਂ ਲਈ ਨਵੇਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਦਾ ਮਨ ਬਣਾਇਆ ਹੈ। ਚੀਨ-ਪਾਕਿਸਤਾਨ ਆਰਥਿਕ ਗਲਿਆਰੇ (CPEC) ਦੇ ਮੱਦੇਨਜ਼ਰ ਚੀਨੀ ਨਾਗਰਿਕਾਂ ਦੀ ਸੁਰੱਖਿਆ ਇਕ ਵੱਡਾ ਮੁੱਦਾ ਬਣ ਗਿਆ ਹੈ। ਨਵੀਂ ਸੁਰੱਖਿਆ ਯੋਜਨਾ ਈਦ ਤੋਂ ਬਾਅਦ ਪਹਿਲੇ ਹਫ਼ਤੇ ਸ਼ਾਹਬਾਜ਼ ਸ਼ਰੀਫ਼ ਦੇ ਸਾਹਮਣੇ ਰੱਖੀ ਜਾਵੇਗੀ। ਪੀਐਮ ਨੇ ਯੋਜਨਾ ਅਤੇ ਵਿਕਾਸ ਮੰਤਰੀ ਅਹਿਸਾਨ ਇਕਬਾਲ ਨੂੰ ਇਸ ਮਾਮਲੇ ਵਿੱਚ ਚੀਨ ਦੇ ਸਾਰੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਲਈ ਵੀ ਕਿਹਾ ਹੈ।

ਪਾਕਿਸਤਾਨ ਦੀ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਦਾਅਵਾ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ 15 ਕਰੋੜ ਪਾਕਿਸਤਾਨੀ ਰੁਪਏ ਦੀ ਸਰਕਾਰੀ ਗੱਡੀ ਰੱਖੀ ਹੈ। ਮਰੀਅਮ ਨੇ ਕਿਹਾ ਕਿ ਇਮਰਾਨ ਖਾਨ ਕਾਨੂੰਨੀ ਤੌਰ ‘ਤੇ ਪ੍ਰਧਾਨ ਮੰਤਰੀ ਲਈ ਚੁਣੀ ਗਈ ਗੱਡੀ ਲੈ ਸਕਦੇ ਹਨ, ਪਰ ਉਨ੍ਹਾਂ ਨੇ BMW X5 ਨੂੰ ਫੜ ਲਿਆ, ਜੋ PMO ‘ਚ ਵਿਦੇਸ਼ੀ ਮਹਿਮਾਨਾਂ ਲਈ ਵਰਤੀ ਜਾਂਦੀ ਹੈ।

Related posts

ਸਾਂਸਦ ਵਿਕਰਮਜੀਤ ਸਿੰਘ ਸਾਹਨੀ ਨੇ ਭਾਰਤ ਅਤੇ ਸੀ. ਆਈ. ਐਸ. ਦੇਸ਼ਾਂ ਵਿਚਕਾਰ ਜ਼ਮੀਨੀ ਰਸਤੇ ਖੋਲ੍ਹਣ ਦੀ ਕੀਤੀ ਵਕਾਲਤ

editor

ਰਾਸ਼ਟਰਪਤੀ ਅਹੁਦੇ ਲਈ ਬਾਇਡਨ ਤੇ ਟਰੰਪ ਹੋਏ ਮਿਹਣੋ-ਮਿਹਣੀ ਦੋਹਾਂ ਆਗੂਆਂ ਨੇ ਇੱਕ-ਦੂਜੇ ਨੂੰ ਝੂਠਾ ਤੇ ਸਭ ਤੋਂ ਖ਼ਰਾਬ ਰਾਸ਼ਟਰਪਤੀ ਕਰਾਰ ਦਿੱਤਾ

editor

ਗਾਜ਼ਾ ’ਚ ਤਬਾਹੀ ਤੋਂ ਬਾਅਦ ਭੁੱਖਮਰੀ ਕਾਰਨ ਮਾਪਿਆਂ ਸਾਹਮਣੇ ਮਰ ਰਹੇ ਨੇ ਮਾਸੂਮ ਬੱਚੇ

editor