Punjab

ਪਿੰਡ ਚੂਸਲੇਵੜ੍ਹ ਸਥਿਤ ਗੁਰਦੁਆਰਾ ਬਾਬਾ ਚਰਨਦਾਸ ’ਤੇ ਹੋਇਆ ਕਬਜ਼ਾ

ਪੱਟੀ – ਚੂਸਲੇਵੜ੍ਹ ਵਿਖੇ ਸਥਿਤ ਗੁਰਦੁਆਰਾ ਬਾਬਾ ਚਰਨਦਾਸ, ਬਾਬਾ ਬਾਬਾ ਬੀਰ ਸਿੰਘ ਵਿਖੇ ਬੀਤੀ ਰਾਤ ਇਕ ਸੰਪਰਦਾ ਵੱਲੋਂ ਹਥਿਆਰਾਂ ਨਾਲ ਲੈਸ ਹੋ ਕੇ ਕਥਿਤ ਤੌਰ ‘ਤੇ ਕਬਜ਼ਾ ਕਰ ਲਿਆ ਗਿਆ ਅਤੇ ਅੰਦਰ ਜੋ ਸਿੰਘ ਸੇਵਾ ਕਰਦੇ ਸਨ। ਉਨ੍ਹਾਂ ’ਤੇ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਸਵੇਰੇ ਜਦੋ ਇਸ ਸਬੰਧੀ ਇਲਾਕੇ ਦੀ ਸੰਗਤ ਨੂੰ ਪਤਾ ਲੱਗਾ ਤਾਂ ਵੱਖ-ਵੱਖ ਪਿੰਡਾ ਤੋਂ ਲੋਕ ਇਕੱਤਰ ਹੋਏ। ਇਸ ਸਮੇਂ ਗੁਰਦੁਆਰਾ ਸਾਹਿਬ ਵਿਖੇ ਬਾਬਾ ਧਰਮ ਸਿੰਘ ਤੇ ਉਨ੍ਹਾਂ ਦਾ ਪਰਿਵਾਰ ਸੇਵਾ ਕਰ ਰਹੇ ਸਨ। ਰਾਤ ਦੀ ਘਟਨਾ ਤੋਂ ਬਾਅਦ ਬਾਬਾ ਧਰਮ ਸਿੰਘ ਅਤੇ ਪਰਿਵਾਰ ਦਾ ਕੋਈ ਪਤਾ ਨਹੀਂ ਲੱਗ ਰਿਹਾ ਜਿਸ ਨੂੰ ਲੈ ਕੇ ਇਲਾਕੇ ਦੀ ਸੰਗਤ ਅੰਦਰ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਪੱਟੀ ਮੋੜ ’ਤੇ ਦੁਕਾਨਦਾਰਾਂ ਵੱਲੋਂ ਬਜ਼ਾਰ ਬੰਦ ਰੱਖ ਕੇ ਗੁਰਦੁਆਰਾ ਸਾਹਿਬ ਦੇ ਬਾਹਰ ਧਰਨਾ ਲਗਾ ਦਿੱਤਾ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਪੱਟੀ ਮੌੜ ਨੂੰ ਪੁਲਿਸ ਛਾਉਣੀ ’ਚ ਤਬਦੀਲ ਕੀਤਾ ਹੋਇਆ ਹੈ। ਅਜੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਬਾਬਾ ਝਾੜ ਸਾਹਿਬ ਵਾਲੇ ਅਤੇ ਸੇਵਾਦਾਰ ਗੁਰਦੁਆਰਾ ਸਾਹਿਬ ਦੇ ਅੰਦਰ ਅਤੇ ਇਲਾਕੇ ਦੀ ਸੰਗਤ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹੀ ਹੈ।

Related posts

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

editor

ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਸ਼ੈਂਟੀ ਤੇ ਅਕਾਲੀ ਦਲ ਐਸ.ਸੀ. ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ‘ਆਪ’ ’ਚ ਸ਼ਾਮਲ

editor

ਪੰਜਾਬ-ਹਰਿਆਣਾ ਹਾਈ ਕੋਰਟ ਨੇ ਅਸਲਾ ਲਾਇਸੈਂਸ ਜਾਰੀ ਕਰਨ ਦੇ ਅੰਕੜਿਆਂ ਸਬੰਧੀ ਪੰਜਾਬ ਦੇ ਡੀ.ਜੀ.ਪੀ. ਨੂੰ ਲਗਾਈ ਸਖ਼ਤ ਝਾੜ

editor