Punjab

ਪਿੰਡ ਸੰਜਰਪੁਰ ਵਿੱਚ ਗੁਟਕਾ ਸਾਹਿਬ ਤੇ ਹਿੰਦੂ ਮੱਤ ਦੀਆਂ ਪੁਸਤਕਾਂ ਦੀ ਹੋਈ ਬੇਅਦਬੀ

ਘਨੌਰ –  ਪੰਜਾਬ ਦੇ ਵਿੱਚ ਰੋਜ਼ਾਨਾ ਹੀ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਤਾਜ਼ਾ ਮਾਮਲਾ ਹਲਕਾ ਘਨੌਰ ਦੇ ਪਿੰਡ ਸੰਜਰਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਪਿੰਡ ਦੇ ਹੀ ਵਿਅਕਤੀ ਦੇ ਵੱਲੋਂ ਗੁਟਕਾ ਸਾਹਿਬ,ਬਿਰਧ ਗੁਟਕਾ ਸਾਹਿਬ ਅਤੇ ਹਿੰਦੂ ਮੱਤ ਦੀਆਂ ਧਾਰਮਿਕ ਪੁਸਤਕਾਂ ਦੇ ਅੰਗ ਫਾੜ ਕੇ ਪਿੰਡ ਦੇ ਹੀ ਤਿੰਨ ਘਰਾਂ ਦੇ ਬਾਹਰ ਅਤੇ ਗੁਰਦੁਆਰਾ ਸਾਹਿਬ ਅਤੇ ਨਾਲੀਆਂ ਦੇ ਵਿੱਚ ਸੁੱਟੇ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਘਨੌਰ ਦੇ ਐਸਐਚਓ ਜਗਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਸਿੱਖ ਸੰਗਤਾਂ ਨੇ ਦੱਸਿਆ ਕਿ ਅੱਜ ਪਿੰਡ ਸੰਜਰਪੁਰ ਦੇ ਵਿੱਚ 2- ਢਾਈ ਵਜੇ ਦੇ ਕਰੀਬ ਪਿੰਡ ਦੇ ਹੀ ਨਰਿੰਦਰ ਸਿੰਘ ਪੁੱਤਰ ਚੂਹੜ ਸਿੰਘ ਉਮਰ 42 ਸਾਲਾਂ ਦੇ ਵੱਲੋਂ ਗੁਟਕਾ ਸਾਹਿਬ,ਬਿਰਧ ਗੁਟਕਾ ਸਾਹਿਬ ਅਤੇ ਹਿੰਦੂ ਮੱਤ ਦੀਆਂ ਧਾਰਮਿਕ ਪੁਸਤਕਾਂਵਾਂ ਦੇ ਅੰਗ ਫਾੜ ਕੇ ਪਿੰਡ ਦੇ ਹੀ ਸਰਪੰਚ ਜੋਧ ਸਿੰਘ, ਤੇਜਿੰਦਰ ਸਿੰਘ ਦੇ ਡੰਗਰਾਂ ਵਾਲੇ ਘਰ,ਅਜੈਬ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਨਾਲੀਆਂ ਦੇ ਵਿੱਚ ਸੁੱਟ ਦਿੱਤੇ। ਉਹਨਾਂ ਕਿਹਾ ਕਿ ਜਦੋਂ ਸਵਾ ਤਿੰਨ ਦੇ ਕਰੀਬ ਸੇਵਾਦਾਰ ਗੁਰਦੁਆਰਾ ਸਾਹਿਬ ਜਾ ਰਹੇ ਸਨ ਤਾਂ ਉਹਨਾਂ ਦੇਖਿਆ ਕਿ ਰਸਤੇ ਦੇ ਵਿੱਚ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਸੁੱਟੇ ਹੋਏ ਸਨ। ਜਿਨਾਂ ਨੂੰ ਇਕੱਠੇ ਕਰਕੇ ਸਤਿਕਾਰ ਦੇ ਨਾਲ ਗੁਰਦੁਆਰਾ ਸਾਹਿਬ ਲਿਆਂਦਾ ਗਿਆ ਅਤੇ ਜਦੋਂ ਸਵੇਰੇ 7 ਵਜੇ ਸਿੱਖ ਸੰਗਤਾਂ ਦੇ ਵੱਲੋਂ ਇਕੱਠ ਕੀਤਾ ਗਿਆ ਤਾਂ ਪਿੰਡ ਦੇ ਹੀ ਇੱਕ ਵਿਅਕਤੀ ਨਰਿੰਦਰ ਸਿੰਘ ਜੋ ਸ਼ਮਸ਼ਾਨ ਘਾਟ ਦੇ ਵਿੱਚ ਅੱਗ ਦੀ ਧੂਣੀ ਬਾਲ ਕੇ ਬੈਠਾ ਸੀ ਅਤੇ ਮੌਕੇ ਤੇ ਹੀ ਪਿੰਡ ਵਾਸੀਆਂ ਵੱਲੋਂ ਵਿਅਕਤੀ ਨੂੰ ਕਾਬੂ ਕੀਤਾ ਗਿਆ ਅਤੇ ਥਾਣਾ ਘਨੌਰ ਪੁਲਿਸ ਨੂੰ ਸੂਚਨਾ ਦਿੱਤੀ ਗਈ। ਉਹਨਾਂ ਦੱਸਿਆ ਕਿ ਨਰਿੰਦਰ ਸਿੰਘ ਨੂੰ ਮੌਕੇ ਤੇ ਹੀ ਥਾਣਾ ਘਨੌਰ ਪੁਲਿਸ ਹਵਾਲੇ ਕੀਤਾ ਗਿਆ। ਜਦੋਂ ਘਟਨਾ ਸਬੰਧੀ ਜਾਣਕਾਰੀ ਲੈਣ ਲਈ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੇ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹਨਾਂ ਪੱਤਰਕਾਰਾਂ ਦਾ ਨਾਮ ਸੁਣਦੇ ਹੀ ਫੋਨ ਕੱਟ ਦਿੱਤਾ।
ਜਦੋਂ ਘਟਨਾ ਸਬੰਧੀ ਡੀਐਸਪੀ ਘਨੌਰ ਬੂਟਾ ਸਿੰਘ ਨਾਲ ਫੋਨ ਤੇ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਅੱਜ ਸੰਜਰਪੁਰ ਦੇ ਵਿੱਚ ਇੱਕ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ ਜਿਸ ਸਬੰਧੀ ਤੁਰੰਤ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਅਤੇ ਹੋਰ ਉੱਚ ਅਧਿਕਾਰੀਆਂ ਦੇ ਧਿਆਨ ਦੇ ਵਿੱਚ ਲਿਆਂਦਾ ਗਿਆ ਅਤੇ ਥਾਣਾ ਘਨੌਰ ਪੁਲਿਸ ਵੱਲੋਂ ਫੋਰੀ ਕਾਰਵਾਈ ਕਰਦਿਆਂ ਹੋਇਆਂ ਐਫ ਆਈ ਆਰ ਨੰਬਰ 27 ਅਤੇ ਆਈਪੀਸੀ ਧਾਰਾ 295 ਇਹ ਤਹਿਤ ਮਾਮਲਾ ਦਰਜ ਕਰ ਦੋਸ਼ੀ ਨੂੰ ਗ੍ਰਿਫਤਾਰ ਕਰ ਮਾਨਿਓ ਕੋਰਟ ਵਿੱਚ ਪੇਸ਼ ਕੀਤਾ ਗਿਆ ਜਿੱਥੇ ਕੋਰਟ ਵੱਲੋਂ ਦੋਸ਼ੀ ਨੂੰ ਜੇਲ ਭੇਜ ਦਿੱਤਾ ਗਿਆ।

Related posts

ਗ਼ਰੀਬ ਦੀ ਗ਼ਰੀਬੀ ਉਸ ਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦੈ : ਭਗਵੰਤ ਮਾਨ

editor

ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਗੜ੍ਹਸ਼ੰਕਰ ਦੇ ਲੋਕਾਂ ਤੋਂ ਮੰਗਿਆ ਸਮਰਥਨ

editor

ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਗੋਲ਼ੀ ਮਾਰ ਕੇ ਹੱਤਿਆ!

editor