Punjab

ਪੀ.ਐਸ.ਡੀ.ਐਮ ਵੱਲੋਂ ਉਦਯੋਗਾਂ ਲਈ ਰਾਸ਼ਟਰੀ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ ਦੀ ਤਕਨੀਕੀ ਵਰਕਸ਼ਾਪ ਦਾ ਆਯੋਜਨ

ਚੰਡੀਗੜ – ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਅਤੇ ਗ੍ਰਾਮ ਤਰੰਗ ਇੰਪਲਾਇਬਿਲਟੀ ਟ੍ਰੇਨਿੰਗ ਸਰਵਿਸਿਜ਼ ਪ੍ਰਾ. ਲਿਮਟਿਡ ਨੇ ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਲੁਧਿਆਣਾ ਵਿਖੇ ਸੰਕਲਪ ਪ੍ਰੋਜੈਕਟ ਅਧੀਨ ਉਦਯੋਗਾਂ ਅਤੇ ਉਦਯੋਗਿਕ ਐਸੋਸੀਏਸ਼ਨਾਂ ਲਈ ਰਾਸ਼ਟਰੀ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ (ਐਨ.ਏ.ਪੀ.ਐਸ) ਦੀ ਤਕਨੀਕੀ ਵਰਕਸ਼ਾਪ ਦਾ ਆਯੋਜਨ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਧੀਕ ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ., ਰਾਜੇਸ਼ ਤਿ੍ਰਪਾਠੀ ਨੇ ਪ੍ਰੋਗਰਾਮ ਦਾ ਉਦਘਾਟਨ ਕੀਤਾ ਅਤੇ ਐਨ.ਏ.ਪੀ.ਐਸ ਸਬੰਧੀ ਇੱਕ ਕਿਤਾਬਚਾ ਜਾਰੀ ਕੀਤਾ। ਇਸ ਮੌਕੇ ਸ੍ਰੀ ਤਿ੍ਰਪਾਠੀ ਨੇ ਕਿਹਾ ਕਿ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੀ ਅਗਵਾਈ ਹੇਠ ਪੀ.ਐਸ.ਡੀ.ਐਮ. ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗ ਮੁਖੀ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਵਰਕਸ਼ਾਪ ਇਸ ਦਿਸ਼ਾ ਵਿੱਚ ਸੰਕਲਪ ਪ੍ਰੋਜੈਕਟ ਤਹਿਤ ਪੀ.ਐਸ.ਡੀ.ਐਮ. ਦਾ ਇੱਕ ਸੁਹਿਰਦ ਯਤਨ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਆਂ ਸ਼੍ਰੀਮਤੀ ਪਰਵਿੰਦਰ ਕੌਰ, ਪ੍ਰੋਜੈਕਟ ਕੋਆਰਡੀਨੇਟਰ, ਪੀ.ਐਸ.ਡੀ.ਐਮ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਮਨੁੱਖੀ ਸਰੋਤ ਦੀ ਮੰਗ ਅਤੇ ਸਪਲਾਈ ਦੇ ਪਾੜੇ ਨੂੰ ਪੂਰਾ ਕਰਨ ਲਈ ਨੌਜਵਾਨਾਂ ਲਈ ਅਪ੍ਰੈਂਟਿਸਸ਼ਿਪ ਮਹੱਤਵਪੂਰਨ ਹੈ। ਉਨਾਂ ਦੱਸਿਆ ਕਿ ਲੁਧਿਆਣਾ ਦੇ 38 ਉਦਯੋਗਾਂ ਨੇ ਇਸ ਵਰਕਸ਼ਾਪ ਵਿੱਚ ਹਿੱਸਾ ਲਿਆ ਅਤੇ ਇਸ ਦਾ ਲਾਭ ਉਠਾਇਆ।
ਇਸ ਦੌਰਾਨ, ਸ਼੍ਰੀ ਅਭਿਨਵ ਮਦਾਨ, ਮੈਨੇਜਿੰਗ ਡਾਇਰੈਕਟਰ, ਗ੍ਰਾਮ ਤਰੰਗ ਇੰਪਲਾਇਬਿਲਟੀ ਟ੍ਰੇਨਿੰਗ ਸਰਵਿਸਿਜ਼, ਨੇ ਮੈਂਬਰਾਂ ਨੂੰ ਜਾਣੂ ਕਰਵਾਇਆ ਕਿ ਉਹ ਇੱਕ ਤੀਜੀ ਧਿਰ ਐਗਰੀਗੇਟਰ ਵਜੋਂ ਕਿਵੇਂ ਉਦਯੋਗਾਂ ਨੂੰ ਲੋੜੀਂਦਾ ਮਨੁੱਖੀ ਸਰੋਤ ਮਹੁੱਈਆ ਕਰਵਾ ਸਕਦੇ ਹਨ। ਉਨਾਂ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪੋ-ਆਪਣੇ ਉਦਯੋਗਾਂ ਵਿੱਚ ਐਨ.ਏ.ਪੀ.ਐਸ ਨੂੰ ਲਾਗੂ ਕਰਨ। ਡਾ: ਪੁਸ਼ਕਰ ਮਿਸ਼ਰਾ, ਸਟੇਟ ਇੰਚਾਰਜ, ਗ੍ਰਾਮ ਤਰੰਗ ਨੇ ਉਦਯੋਗਾਂ ਦਾ ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਲਈ ਧੰਨਵਾਦ ਕੀਤਾ ਅਤੇ ਉਨਾਂ ਨੂੰ ਅਪ੍ਰੈਂਟਿਸਸ਼ਿਪ ਲਈ ਅੱਗੇ ਆਉਣ ਦੀ ਬੇਨਤੀ ਕੀਤੀ ਤਾਂ ਜੋ ਉਦਯੋਗ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਤਿਆਰ ਕੀਤਾ ਜਾ ਸਕੇ।

Related posts

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

editor

ਪੰਜਾਬ ਦੇ ਹੱਕਾਂ ਲਈ ਸਿਰਫ਼ ਕਾਂਗਰਸ ਅਗਵਾਈ ਕਰ ਸਕਦੀ ਹੈ : ਰਾਜਾ ਵੜਿੰਗ

editor

ਤੇਜ਼ ਰਫ਼ਤਾਰ ਸਕੂਲੀ ਬੱਸ ਤੇ ਟਰੱਕ ਦੀ ਟੱਕਰ ’ਚ 14 ਬੱਚੇ ਜ਼ਖ਼ਮੀ

editor